ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Budget Session: ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿਚ ਹੰਗਾਮਾ, ਕਾਂਗਰਸ ਦਾ ਵਾਕਆਉਟ

Congress Hungama in Session: ਪ੍ਰਤਾਪ ਬਾਜਵਾ ਨੇ ਰਾਜਪਾਲ ਨੂੰ ਕਿਹਾ ਕਿ ਸਰਕਾਰ ਤਾਂ ਤੁਹਾਨੂੰ ਆਪਣਾ ਨਹੀਂ ਮੰਨਦੀ। ਜਿਸ 'ਤੇ ਰਾਜਪਾਲ ਨੇ ਵਿਰੋਧੀ ਧਿਰ ਨੂੰ ਸ਼ਾਂਤ ਬੈਠ ਕੇ ਭਾਸ਼ਣ ਸੁਣਨ ਦੀ ਅਪੀਲ ਕੀਤੀ। ਪਰ ਸਦਨ ਵਿਚ ਹੰਗਾਮਾ ਹੋ ਗਿਆ ਜਿਸ ਤੋਂ ਬਾਅਦ ਰਾਜਪਾਲ ਨੂੰ ਭਾਸ਼ਣ ਰੋਕਣਾ ਪਿਆ।

Budget Session:  ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿਚ ਹੰਗਾਮਾ, ਕਾਂਗਰਸ ਦਾ ਵਾਕਆਉਟ
Follow Us
kusum-chopra
| Updated On: 03 Mar 2023 11:58 AM IST
ਪੰਜਾਬ ਦੀ ਵੱਡੀ ਖਬਰ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦਾ ਭਾਸ਼ਣ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਨੇ ਵਾਕਆਉਟ ਕਰ ਦਿੱਤਾ। ਰਾਜਪਾਲ ਦੇ ਭਾਸ਼ਣ ਦੇ ਸ਼ੁਰੂ ਹੁੰਦਿਆਂ ਹੀ ਸੈਸ਼ਨ ਸ਼ੁਰੂ ਹੋ ਗਿਆ। ਰਾਜਪਾਲ ਨੇ ਕਿਹਾ ਕਿ ਮੇਰੀ ਸਰਕਾਰ ਨੇ ਸਫਲਤਾ ਨਾਲ ਪਹਿਲਾ ਸਾਲ ਪੂਰਾ ਕਰ ਲਿਆ ਹੈ। ਇਸ ਗੱਲ ਤੋਂ ਨਰਾਜ ਵਿਰੋਧੀ ਧਿਰ ਨੇ ਸਦਨ ਤੋਂ ਵਾਕਆਉਟ ਕਰ ਦਿੱਤਾ।

ਰਾਜਪਾਲ ਦੇ ਭਾਸ਼ਣ ‘ਤੇ ਵਿਰੋਧੀਆਂ ਨੇ ਜਤਾਇਆ ਇਤਰਾਜ

16ਵੀ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸਵੇਰੇ 10 ਵਜੇ ਸ਼ੁਰੂ ਹੋਇਆ। ਪਹਿਲੇ ਦਿਨ ਜਦੋਂ ਰਾਜਪਾਲ ਨੇ ਆਪਣੇ ਭਾਸ਼ਣ ਵਿਚ ਮੇਰੀ ਸਰਕਾਰ ਦਾ ਪ੍ਰਯੋਗ ਕੀਤਾ। ਜਦੋਂ ਵਿਰੋਧੀ ਪਾਰਟੀਆਂ ਨੇ ਇਸ ਤੇ ਇਤਰਾਜ ਕੀਤਾ ਤਾਂ ਰਾਜਪਾਲ ਨੇ ਕਿਹਾ ਕਿ ਉਹ ਤਿੰਨ ਵਾਰ ਪਹਿਲਾਂ ਵੀ ਰਾਜਪਾਲ ਰਹਿ ਚੁੱਕੇ ਹਨ ਅਤੇ ਕੈਬਨਿਟ ਨੇ ਰਾਜਪਾਲ ਦਾ ਭਾਸ਼ਣ ਪਾਸ ਕੀਤਾ ਹੈ। ਇਸ ਲਈ ਉਹ ਮੇਰੀ ਸਰਕਾਰ ਸ਼ਬਦ ਦਾ ਪ੍ਰਯੋਗ ਕਰਨਗੇ।

ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਮੌਜੂਦਾ ਸੂਬਾ ਸਰਕਾਰ ਦੀਆਂ ਪ੍ਰਾਪਤੀਆਂਆਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਿੱਖਿਆ ਦੇ ਸੁਧਾਰ ਲਈ ਕਈ ਅਹਿਮ ਫੈਸਲੇ ਕੀਤੇ ਹਨ। ਜਿਸ ਨਾਲ ਭਵਿੱਖ ਅੰਦਰ ਸੂਬੇ ਦੇ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਵਜਾਰਤ ਨੇ ਰਾਜਪਾਲ ਦੇ ਭਾਸ਼ਣ ਦਾ ਟੇਬਲ ਥਪਥਪਾ ਕੇ ਜ਼ੋਰਦਾਰ ਤਰੀਕੇ ਨਾਲ ਸਵਾਗਤ ਕੀਤਾ। ਇਸੇ ਦੌਰਾਨ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਰਾਜਪਾਲ ਨਾਲ ਗਰਮਾ ਗਰਮੀ ਹੋ ਗਈ। ਬਾਜਵਾ ਨੇ ਰਾਜਪਾਲ ਨੂੰ ਸਵਾਲ ਕੀਤਾ ਕਿ ਸੂਬਾ ਸਰਕਾਰ ਦੀਆਂ ਸਿੱਖਿਆ ਨੀਤੀਆਂ ਬਾਰੇ ਤੁਸੀਂ ਮੁੱਖ ਮੰਤਰੀ ਪੰਜਾਬ ਤੋਂ ਕੁਝ ਸਵਾਲ ਕੀਤੇ ਸਨ, ਕਿ ਤੁਹਾਨੂੰ ਉਨ੍ਹਾਂ ਦਾ ਜਵਾਬ ਮਿਲ ਗਿਆ ਜਾ ਨਹੀਂ ? ਤੁਸੀਂ ਪੱਤਰ ਲਿਖ ਕੇ ਮੁੱਖ ਮੰਤਰੀ ਪੰਜਾਬ ਤੋਂ ਸਿੱਖਿਆ ਦੇ ਖੇਤਰ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਸੀ, ਕੀ ਉਨ੍ਹਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਤੁਹਾਨੂੰ ਆਪਣੀ ਮੰਨਦੀ ਹੀ ਨਹੀਂ।

ਦਬਾਅ ਹੇਠ ਕੰਮ ਕਰ ਰਹੇ ਰਾਜਪਾਲ : ਰੰਧਾਵਾ

ਕਾਂਗਰਸ ਦੇ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਤਲਖ ਲਹਿਜੇ ਵਿਚ ਕਿਹਾ ਕਿ ਰਾਜਪਾਲ ਵੱਲੋਂ ਦਬਾਅ ਹੇਠ ਆ ਕੇ ਭਾਸ਼ਣ ਦਿੱਤਾ ਜਾ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਰਾਜਪਾਲ ਸੂਬੇ ਦੇ ਗਵਰਨਰ ਦੇ ਅਹੁਦੇ ਤੇ ਵਿਰਾਜਮਾਨ ਹਨ। ਉਨ੍ਹਾਂ ਦੀ ਚੋਣ ਕਰਕੇ ਰਾਜਪਾਲ ਲਾਇਆ ਗਿਆ ਹੈ ਇਸ ਲੀ ਰਾਜਪਾਲ ਕਿਸੇ ਦਬਾਅ ਹੇਠ ਆ ਕੇ ਕੰਮ ਨਹੀਂ ਕਰ ਸਕਦੇ। ਵਿਰੋਧੀ ਧਿਰ ਨੂੰ ਸ਼ਾਂਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਰਾਜਪਾਲ ਦੀ ਡਿਊਟੀ ਹੁੰਦੀ ਹੈ ਕਿ ਸਰਕਾਰ ਦੀਆਂ ਉਪਲੱਬਦੀਆਂ ਦੀ ਜਾਣਕਾਰੀ ਸਭ ਨੂੰ ਹੋਣੀ ਚਾਹੀਦੀ ਹੈ। ਉਨ੍ਹਾਂ ਗਰਮ ਹੋਈਆ ਵਿਰੋਧੀ ਧਿਰਾਂ ਨੂੰ ਕਿਹਾ ਕਿ ਉਹ ਸਾਂਤ ਬੈਠ ਕੇ ਭਾਸ਼ਣ ਸੁਣਨ, ਬਾਕੀ ਗੱਲ ਬਾਅਦ ਵਿਚ ਵੀ ਕੀਤੀਆਂ ਜਾ ਸਕਦੀਆਂ ਹਨ। ਪਰ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਵੱਲੋਂ ਬਜਟ ਇਜਲਾਸ ਵਿਚੋ ਵਾਕਆਉਟ ਕਰ ਦਿੱਤਾ ਗਿਆ।

10 ਮਾਰਚ ਨੂੰ ਕੀਤਾ ਜਾਵੇਗਾ ਬਜਟ ਪੇਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਵਜਾਰਤ ਨੇ ਬਜਟ ਇਜਲਾਸ ਦੌਰਾਨ ਰਾਜਪਾਲ ਦੇ ਭਾਸ਼ਣ ਦਾ ਸਵਾਗਤ ਕੀਤਾ। ਦੱਸ ਦੇਈਏ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਰਹੇਗਾ। ਇਹ ਬਜਟ ਇਜਲਾਸ ਅੱਠ ਦਿਨ ਚੱਲੇਗਾ ਅਤੇ ਆਉਂਦੀ ਦਸ ਮਾਰਚ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ।

ਅਗਲੇ ਸਾਲਾਂ ਲਈ ਅਹਿਮ ਸੈਸ਼ਨ – ਸੀਐਮ

ਬਜਟ ਸੈਸ਼ਨ ਤਿੰਨ ਮਾਰਚ ਤੋਂ ਸ਼ੁਰੂ ਹੋਵੇਗਾ ਪਰ ਮਾਨ ਸਰਕਾਰ 10 ਮਾਰਚ ਨੂੰ ਬਜਟ ਪੇਸ਼ ਕਰੇਗੀ। ਉਮੀਦ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਅਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਜਮ੍ਹਾ ਕਰਵਾਉਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਸਕਦੀ ਹੈ। ਇਸ ਬਜਟ ਸੈਸ਼ਨ ਵਿੱਚ ਔਰਤਾਂ ਅਤੇ ਲੜਕੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦੇ ਵਾਅਦੇ ਤੋਂ ਇਲਾਵਾ ਪੰਜਾਬ ਸਰਕਾਰ ਕਈ ਵਿਕਾਸ ਕੰਮਾਂ ਬਾਰੇ ਅਤੇ ਹੋਰ ਅਹਿਮ ਐਲਾਨ ਵੀ ਕਰ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੁੜ ਮੀਟਿੰਗ ਕਰਕੇ ਤਿਆਰ ਕੀਤੇ ਰੋਡ ਮੈਪ ‘ਤੇ ਚਰਚਾ ਕਰ ਸਕਦੇ ਹਨ। ਸੀਐਮ ਮਾਨ ਇਸ ਬਜਟ ਸੈਸ਼ਨ ਨੂੰ ਅਗਲੇ ਸਾਲਾਂ ਲਈ ਅਹਿਮ ਮੰਨ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਪੰਜਾਬ ਸਰਕਾਰ ‘ਤੇ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਤਾਰ ਦੋਸ਼ ਲਾਉਂਦੀਆਂ ਆ ਰਹੀਆਂ ਹਨ। ਇਹ ਵੀ ਪੜ੍ਹੋ – 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ ਬਜਟ ਸੈਸ਼ਨ,ਗਵਰਨਰ ਨੇ ਦਿੱਤੀ ਮਨਜੂਰੀ

ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਸੈਸ਼ਨ ਨੂੰ ਪ੍ਰਵਾਨਗੀ

ਸੁਪਰੀਮ ਕੋਰਟ ਦੇ ਦਖਲ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਤਿੰਨ ਮਾਰਚ ਨੂੰ ਸਵੇਰ 10 ਵਜੇ ਬੁਲਾਏ ਜਾਣ ਦੀ ਪ੍ਰਵਾਨਗੀ ਦਿੱਤੀ ਸੀ। ਪੰਜਾਬ ਦੇ ਸੌਲੀਸਿਟਰ-ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਰਾਜਪਾਲ ਵੱਲੋਂ ਬਜਟ ਇਜਲਾਸ ਸੱਦੇ ਜਾਣ ਸਬੰਧੀ ਲਏ ਗਏ ਫ਼ੈਸਲੇ ਨੂੰ ਰਿਕਾਰਡ ਤੇ ਰੱਖਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...