ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੀਏ ਰਿਸ਼ਵਤ ਕਾਂਡ ‘ਤੇ ਬੋਲੇ ਅਮਨ ਅਰੋੜਾ : ‘ਕੋਈ ਵੀ ਬਖਸ਼ਿਆ ਨਹੀਂ ਜਾਵੇਗਾ’

ਅਮਨ ਅਰੋੜਾ ਨੇ ਐਮਐਲਏ ਤੇ ਪੀਏ ਦੇ ਰਿਸ਼ਵਤ ਵਾਲੇ ਮਾਮਲੇ ਤੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸਸਤਾ ਰੇਤਾ ਮੁਹਇਆ ਕਰਵਾਉਣ ਦਾ ਵਾਅਦਾ ਪੂਰਾ ਕੀਤਾ ਗਿਆ।

ਪੀਏ ਰਿਸ਼ਵਤ ਕਾਂਡ ‘ਤੇ ਬੋਲੇ ਅਮਨ ਅਰੋੜਾ : ‘ਕੋਈ ਵੀ ਬਖਸ਼ਿਆ ਨਹੀਂ ਜਾਵੇਗਾ’
Cabinet Minister Aman Arora on various Issues
Follow Us
davinder-kumar-jalandhar
| Published: 17 Feb 2023 17:17 PM

ਆਪ’ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਜਲੰਧਰ ਦੌਰੇ ‘ਤੇ ਹਨ ਅਤੇ ਅੱਜ ਉਨ੍ਹਾਂ ਨੂੰ ਪਹਿਲੀ ਵਾਰ ਜਲੰਧਰ ਪਹੁੰਚਣ ‘ਤੇ ਪੰਜਾਬ ਪੁਲਿਸ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਈ ਅਹਿਮ ਮੁੱਦਿਆਂ ਤੇ ਅਧਿਕਾਰੀਆਂ ਅਤੇ ਪਾਰਟੀ ਆਗੂਆਂ ਨਾਲ ਗੱਲਬਾਤ ਕੀਤੀ ਤਾਂ ਉੱਥੇ ਹੀ ਮੀਡੀਆ ਦੇ ਸਵਾਲਾਂ ਦੇ ਵੀ ਖੁੱਲ੍ਹ ਕੇ ਜਵਾਬ ਦਿੱਤੇ।

ਵਿਰੋਧੀਆਂ ਤੇ ਨਿਸ਼ਾਨਾ

ਇਸ ਮੌਕੇ ਤੇ ਜਦੋਂ ਉਨ੍ਹਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੀਏ ਦੇ ਰਿਸ਼ਵਤ ਕਾਂਡ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਂਦਾ ਫਿਰ ਭਾਵੇਂ ਉਹ ਆਪਣਾ ਹੋਵੇ ਜਾਂ ਪਰਾਇਆ । ਕੈਬਿਨੇਟ ਮੰਤਰੀ ਨੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ‘ਤੇ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੇਲ੍ਹੇ ਉਨ੍ਹਾਂ ਦੇ ਵਿਭਾਗ ਦੇ ਇੱਕ ਅਧਿਕਾਰੀ ਨੇ ਇਸ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ । ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਅਤੇ ਉਨ੍ਹਾਂ ਨੇ ਧਰਮ ਸੋਤ ਨੂੰ ਬਚਾਉਣ ਲਈ ਕੇਸ ਦਬਾਇਆ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਨਾਲ ਹੀ ਨੇ ਮਾਮਲੇ ਤੇ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੁਝ ਨਹੀਂ ਕਹਿਣਾ ਚਾਹੁੰਦੇ, ਕਿਉਂਕਿ ਵਿਜੀਲੈਂਸ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਨਾਲ ਸ਼੍ਰੋਮਣੀ ਅਕਾਲੀ ਦੱਲ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ 10 ਸਾਲ ਸੱਤਾ ‘ਚ ਰਹੀ, ਉਸ ਸਮੇਂ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ‘ਚ ਲਿਪਤ ਸਨ। ਉਨ੍ਹਾਂ ਨੂੰ ਸਾਡੀ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਕੁਝ ਵੀ ਕਹਿਣ ਦਾ ਕੋਈ ਅਧਿਕਾਰ ਨਹੀਂ ਹੈ।

ਸਰਕਾਰ ਨੇ ਪੂਰਾ ਕੀਤਾ ਵਾਅਦਾ

ਕੈਬਿਨੇਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ 5.5 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ 16 ਰੇਤ ਖਡਾਂ ਚੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ । ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋ ਰਹੇ ਹਨ। ਅੱਗਲੇ ਕੁਝ ਦਿਨਾਂ ਵੱਚ ਸੂਬੇ ਵਿੱਚ ਰੇਤ ਸਾਢੇ 5 ਰੁਪਏ ਪ੍ਰਤੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਰੇਤ ਮਾਫੀਆ ਦਾ ਲੱਕ ਤੋੜ ਦਿੱਤਾ ਹੈ ।ਜਲੰਧਰ ਵਿੱਚ ਲੰਬੇ ਸਮੇਂ ਤੋਂ ਬੰਦ ਪਏ ਫਲਾਈ ਓਵਰਾਂ ਬਾਰੇ ਅਰੋੜਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਜਲਦੀ ਹੀ ਉਨ੍ਹਾਂ ਫਲਾਈ ਓਵਰਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...