ਪੀਏ ਰਿਸ਼ਵਤ ਕਾਂਡ ‘ਤੇ ਬੋਲੇ ਅਮਨ ਅਰੋੜਾ : ‘ਕੋਈ ਵੀ ਬਖਸ਼ਿਆ ਨਹੀਂ ਜਾਵੇਗਾ’
ਅਮਨ ਅਰੋੜਾ ਨੇ ਐਮਐਲਏ ਤੇ ਪੀਏ ਦੇ ਰਿਸ਼ਵਤ ਵਾਲੇ ਮਾਮਲੇ ਤੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸਸਤਾ ਰੇਤਾ ਮੁਹਇਆ ਕਰਵਾਉਣ ਦਾ ਵਾਅਦਾ ਪੂਰਾ ਕੀਤਾ ਗਿਆ।
Cabinet Minister Aman Arora on various Issues
ਵਿਰੋਧੀਆਂ ਤੇ ਨਿਸ਼ਾਨਾ
ਇਸ ਮੌਕੇ ਤੇ ਜਦੋਂ ਉਨ੍ਹਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੀਏ ਦੇ ਰਿਸ਼ਵਤ ਕਾਂਡ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਂਦਾ ਫਿਰ ਭਾਵੇਂ ਉਹ ਆਪਣਾ ਹੋਵੇ ਜਾਂ ਪਰਾਇਆ । ਕੈਬਿਨੇਟ ਮੰਤਰੀ ਨੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ‘ਤੇ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੇਲ੍ਹੇ ਉਨ੍ਹਾਂ ਦੇ ਵਿਭਾਗ ਦੇ ਇੱਕ ਅਧਿਕਾਰੀ ਨੇ ਇਸ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ । ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਅਤੇ ਉਨ੍ਹਾਂ ਨੇ ਧਰਮ ਸੋਤ ਨੂੰ ਬਚਾਉਣ ਲਈ ਕੇਸ ਦਬਾਇਆ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਨਾਲ ਹੀ ਨੇ ਮਾਮਲੇ ਤੇ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੁਝ ਨਹੀਂ ਕਹਿਣਾ ਚਾਹੁੰਦੇ, ਕਿਉਂਕਿ ਵਿਜੀਲੈਂਸ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਨਾਲ ਸ਼੍ਰੋਮਣੀ ਅਕਾਲੀ ਦੱਲ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ 10 ਸਾਲ ਸੱਤਾ ‘ਚ ਰਹੀ, ਉਸ ਸਮੇਂ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ‘ਚ ਲਿਪਤ ਸਨ। ਉਨ੍ਹਾਂ ਨੂੰ ਸਾਡੀ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਕੁਝ ਵੀ ਕਹਿਣ ਦਾ ਕੋਈ ਅਧਿਕਾਰ ਨਹੀਂ ਹੈ।ਸਰਕਾਰ ਨੇ ਪੂਰਾ ਕੀਤਾ ਵਾਅਦਾ
ਕੈਬਿਨੇਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ 5.5 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ 16 ਰੇਤ ਖਡਾਂ ਚੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ । ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋ ਰਹੇ ਹਨ। ਅੱਗਲੇ ਕੁਝ ਦਿਨਾਂ ਵੱਚ ਸੂਬੇ ਵਿੱਚ ਰੇਤ ਸਾਢੇ 5 ਰੁਪਏ ਪ੍ਰਤੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਰੇਤ ਮਾਫੀਆ ਦਾ ਲੱਕ ਤੋੜ ਦਿੱਤਾ ਹੈ ।ਜਲੰਧਰ ਵਿੱਚ ਲੰਬੇ ਸਮੇਂ ਤੋਂ ਬੰਦ ਪਏ ਫਲਾਈ ਓਵਰਾਂ ਬਾਰੇ ਅਰੋੜਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਜਲਦੀ ਹੀ ਉਨ੍ਹਾਂ ਫਲਾਈ ਓਵਰਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ।
Follow Us
