ਮੁੱਖ ਮੰਤਰੀ ਨੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Published: 

15 Feb 2023 18:28 PM

ਇੰਡੀਅਨ ਸਕੂਲ ਆਫ ਬਿਜਨੈਸ ਵਿਖੇ 23 ਤੇ 24 ਫਰਵਰੀ, 2023 ਨੂੰ ਨਿਵੇਸ਼ ਪੰਜਾਬ ਸੰਮੇਲਨ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ। Chief Minister reviewed the preparations of 'Punjab Investment Summit'

Follow Us On

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ਨਿਵੇਸ਼ ਪੰਜਾਬ ਸੰਮੇਲਨ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਲਿਆ ਤਿਆਰੀਆਂ ਦਾ ਜਾਇਜਾ

ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਭਗਵੰਤ ਮਾਨ ਨੇ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ਉਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ-ਰੇਖਾ ਵੀ ਵਿਚਾਰੀ।

ਪੰਜਾਬ ਲਈ ਸੁਨਹਿਰੀ ਮੌਕਾ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ। ਉਨ੍ਹਾਂ ਕਿਹਾ ਕਿ ਘਰੇਲੂ ਅਤੇ ਆਲਮੀ ਨਿਵੇਸ਼ਕਾਰਾਂ ਦਰਮਿਆਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨਿਵੇਸ਼ ਪੰਜਾਬ ਇਸ ਮੌਕਾ ਦਾ ਭਰਪੂਰ ਲਾਭ ਉਠਾਏਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸੂਬੇ ਦੇ ਮੋਹਰੀ ਉੱਦਮੀਆਂ ਦੀ ਸਿੱਧੀ ਗੱਲਬਾਤ ਕਰਨ ਦੀ ਵਿਵਸਥਾ ਵੀ ਕੀਤੀ ਜਾਵੇ।

ਪੈਦਾ ਹੋਣਗੇ ਰੁਜਗਾਰ ਦੇ ਮੌਕੇ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਦੀ ਜਾਣਕਾਰੀ ਦੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਖੋਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੂਬੇ ਵਿੱਚ ਆਉਣ ਵਾਲੀ ਆਲਮੀ ਇੰਡਸਟਰੀ ਤੋਂ ਪਹਿਲਾਂ ਬ੍ਰਾਂਡ ਪੰਜਾਬ ਨੂੰ ਸਹੀ ਢੰਗ ਨਾਲ ਉਭਾਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਮੇਲਨ ਉਦਯੋਗਿਕ ਖੇਤਰ ਵਿੱਚ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਵਿਸ਼ਵ ਦੇ ਸਾਹਮਣੇ ਦਿਖਾਉਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਕਿ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

Related Stories
ਪੰਜਾਬ ਦੀ ਰੀੜ ਦੀ ਹੱਡੀ ਹਨ ਬਲਾਕ ਪ੍ਰਧਾਨ, ਵਲੰਟੀਅਰਾਂ ਦੀ ਹੀ ਕੀਤੀ ਗਈ ਹੈ ਚੋਣ, ਮੁੱਖ ਮੰਤਰੀ ਮਾਨ ਨੇ 1609 ਪ੍ਰਧਾਨਾਂ ਨੂੰ ਚੁਕਵਾਈ ਸਹੁੰ
AAP State Body: ‘ਆਪ’ ਦੇ ਸੂਬਾਈ ਅਹੁਦੇਦਾਰਾਂ ਨੇ ਚੁੱਕੀ ਸਹੁੰ, ਮੁੱਖ ਮੰਤਰੀ ਨੇ ਸੌਂਪੀਆਂ ਜ਼ਿੰਮੇਵਾਰੀਆਂ
ਸਰਕਾਰ ਦਾ ਵਿਧਾਨ ਸਭਾ ਸੈਸ਼ਨ ਗੈਰ-ਸੰਵਿਧਾਨਕ; ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ, ਮੁੱਖ ਮੰਤਰੀ ਦੇ ਪੱਤਰ ਤੇ ਰਾਜਪਾਲ ਦਾ ਜਵਾਬ
Action on Drug Smugglers : ਇਕ ਸਾਲ ‘ਚ ਫੜੀ ਇਕ ਹਜ਼ਾਰ ਕਿਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਦਿੱਤੀ ਜਾਣਕਾਰੀ
ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ ਗੱਲਬਾਤ ਤੋਂ ਬਾਅਦ ਬੋਲੇ ਸੀਐੱਮ ਮਾਨ
ਠੱਗ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਰੋਕਣ ਲਈ ਚੁੱਕਾਂਗੇ ਸਖ਼ਤ ਕਦਮ, ਸੀਐੱਮ ਨੇ ਮਨੁੱਖੀ ਤਸਕਰੀ ਰੋਕੂ ਯੂਨਿਟ ‘ਚ ਸ਼ਾਮਲ ਕਰਵਾਏ ਨਵੇਂ ਵਾਹਨ