‘ਮੁੰਗੇਰੀ ਲਾਲ ਦੇ ਸੁਪਨੇ’ ਸਿਰਫ਼ ਸੁਪਨੇ ਹੀ ਰਹਿਣਗੇ, CM ਮਾਨ ਨੇ ਸ਼ਾਹਕੋਟ ਤੋਂ ਲਾਏ ਵਿਰੋਧੀਆਂ ‘ਤੇ ਨਿਸ਼ਾਨੇ

Updated On: 

18 Nov 2026 16:32 PM IST

CM Bhagwant Mann Lok Milni: ਮੁੱਖ ਮੰਤਰੀ ਨੇ ਹਲਕਾ ਸ਼ਾਹਕੋਟ ਅਧੀਨ ਪੈਂਦੇ ਨਵਾਂ ਪਿੰਡ ਦੋਨੇਵਾਲ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੱਤਾ ਵਿੱਚ ਵਾਪਸੀ ਦੇ ਉਨ੍ਹਾਂ ਦੇ 'ਮੁੰਗੇਰੀ ਲਾਲ ਦੇ ਸੁਪਨੇ' ਸਿਰਫ਼ ਸੁਪਨੇ ਹੀ ਰਹਿ ਜਾਣਗੇ।

ਮੁੰਗੇਰੀ ਲਾਲ ਦੇ ਸੁਪਨੇ ਸਿਰਫ਼ ਸੁਪਨੇ ਹੀ ਰਹਿਣਗੇ, CM ਮਾਨ ਨੇ ਸ਼ਾਹਕੋਟ ਤੋਂ ਲਾਏ ਵਿਰੋਧੀਆਂ ਤੇ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 18 ਨਵੰਬਰ 2026 ਨੂੰ ਜਲੰਧਰ ਜ਼ਿਲ੍ਹੇ ਦੇ ਹਲਕਾ ਸ਼ਾਹਕੋਟ ਅਧੀਨ ਪੈਂਦੇ ਨਵਾਂ ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੱਤਾ ਵਿੱਚ ਵਾਪਸੀ ਦੇ ਉਨ੍ਹਾਂ ਦੇ ‘ਮੁੰਗੇਰੀ ਲਾਲ ਦੇ ਸੁਪਨੇ’ ਸਿਰਫ਼ ਸੁਪਨੇ ਹੀ ਰਹਿਣਗੇ।

CM ਮਾਨ ਵੱਲੋਂ ਵਿਰੋਧੀਆਂ ‘ਤੇ ਤਿੱਖੇ ਹਮਲੇ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਦੀ ਲੀਡਰਸ਼ਿਪ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕੀਤੀ।

ਬੰਦ ਨਹੀਂ ਹੋਣਗੇ 1000-1500 – ਸੀਐਮ ਮਾਨ

ਸੀਐਮ ਭਗਵੰਤ ਮਾਨ ਨੇ ਵਿਰੋਧੀਆਂ ਤੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਇਹ ਲੋਕ ਜਿੰਨਾ ਮਰਜ਼ੀ ਵਿਰੋਧ ਕਰ ਲੈਣ, ਪਰ ਜਦੋਂ ਤੱਕ ਮੇਰੀ ਸਰਕਾਰ ਹੈ ਇਹ ਪੈਸੇ ਬੰਦ ਨਹੀਂ ਹੋਣਗੇ। 1 ਦਸੰਬਰ ਨੂੰ ਮੁੜ ਮਾਵਾਂ ਧੀਆਂ ਦੇ ਫ਼ੋਨਾਂ ‘ਚ ਟੂੰ-ਟੂੰ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਹ ਪੈਸੇ ਪਰ੍ਹਾਂ ਰੱਖੇ ਹੋਏ ਹਨ। ਇਨ੍ਹਾਂ ਪੈਸਿਆਂ ਨੂੰ ਕੋਈ ਨਹੀਂ ਛੇੜਦਾ।

ਲੋਕਾਂ ਨਾਲ ਸਿੱਧਾ ਸੰਵਾਦ

ਇਸ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਮਕਸਦ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਕਰਨਾ ਹੈ।

ਸਰਕਾਰੀ ਪ੍ਰਾਪਤੀਆਂ ਦਾ ਜ਼ਿਕਰ

ਮੁੱਖ ਮੰਤਰੀ ਮਾਨ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Loading...
Unable to load recommendations.
Follow Us