ਸਤੌਜ ਪਹੁੰਚੇ ਸੀਐਮ ਮਾਨ ਨੇ ਕੀਤੀ ਪਿੰਡਵਾਸੀਆਂ ਨਾਲ ਮੁਲਾਕਾਤ, ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

Updated On: 

03 Oct 2024 17:42 PM

CM Bhagwant Mann Visit Satuj Village: ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਵਿਚਾਲੇ ਵਿਚਰਦੇ ਰਹਿੰਦੇ ਹਨ। ਉਹ ਲੋਕਾਂ ਦੀਆਂ ਮੁਸ਼ੱਕਲਾਂ ਸੁਣਕੇ ਮੌਕੇ ਤੇ ਹੀ ਉਨ੍ਹਾਂ ਦਾ ਹੱਲ ਵੀ ਕਰ ਦਿੰਦੇ ਹਨ। ਇਸੇ ਕਰਕੇ ਹੀ ਲੋਕ ਉਨ੍ਹਾਂ ਨੂੰ ਕਾਫੀ ਪਿਆਰ ਦਿੰਦੇ ਹਨ। ਇਸ ਵਾਰ ਜਦੋਂ ਮੁੱਖ ਮੰਤਰੀ ਆਪਣੇ ਜੱਦੀ ਪਿੰਡ ਸਤੌਜ ਗਏ ਤਾਂ ਉੱਥੇ ਦੇ ਲੋਕਾਂ ਨਾਲ ਮਿਲਕੇ ਕਾਫੀ ਭਾਵੁੱਕ ਨਜ਼ਰ ਆਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਪਿੰਡ ਵਿੱਚ ਭਾਈਚਾਰਕ ਸਾਂਝ ਬਣਾ ਕੇ ਰੱਖਣ।

ਸਤੌਜ ਪਹੁੰਚੇ ਸੀਐਮ ਮਾਨ ਨੇ ਕੀਤੀ ਪਿੰਡਵਾਸੀਆਂ ਨਾਲ ਮੁਲਾਕਾਤ, ਗੁਰਦੁਆਰਾ ਸਾਹਿਬ ਚ ਟੇਕਿਆ ਮੱਥਾ

ਸੰਕੇਤਕ ਤਸਵੀਰ

Follow Us On

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਵੀਰਵਾਰ ਨੂੰ ਪਹਿਲੀ ਵਾਰ ਆਪਣੇ ਜੱਦੀ ਪਿੰਡ ਸਤੌਜ ਪੁੱਜੇ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਨ ਲਈ ਵੀ ਕਿਹਾ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਲੋਕ ਉਨ੍ਹਾਂ ਦੇ ਸ਼ਬਦਾਂ ਦਾ ਮਾਨ ਰੱਖਣਗੇ। ਨਾਲ ਹੀ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਹੁਣ ਉਨ੍ਹਾਂ ਦੀ ਸਿਹਤ ਕਿਵੇਂ ਹੈ। ਤਾਂ ਉਨ੍ਹਾਂ ਦਾ ਜਵਾਬ ਸੀ ਕਿ ਉਹ ਹੁਣ ਠੀਕ ਹੈ। ਨਾਲ ਹੀ ਪਿੰਡ ਆ ਕੇ ਉਹ ਹੋਰ ਵੀ ਫਿੱਟ ਹੋ ਗਏ ਹਨ।

ਸਰਪੰਚ ਪਿੰਡ ਦਾ ਹੋਵੇਗਾ ਪਾਰਟੀ ਦਾ ਨਹੀਂ – ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾਣ। ਨਾਲ ਹੀ ਸਰਪੰਚ ਨੂੰ ਪਿੰਡਾਂ ਦੇ ਵਿਕਾਸ ਲਈ ਸਰਕਾਰ ਤੋਂ ਪੈਸਾ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡ ਦਾ ਹੀ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਪਾਰਟੀ ਦਾ। ਇਸ ਲਈ ਉਨ੍ਹਾਂ ਨੇ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ ਤੇ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ।

ਭਾਈਚਾਰਕ ਸਾਂਝ ਬਣਾ ਕੇ ਰੱਖੋ : ਸੀਐਮ ਮਾਨ

ਸੀਐਮ ਨੇ ਕਿਹਾ ਕਿ ਬਜ਼ੁਰਗ ਕਹਿੰਦੇ ਹਨ ਕਿ ਇਨਸਾਨ ਜਿੰਨਾ ਚਾਹੇ ਵੱਡਾ ਬਣ ਜਾਵੇ। ਉਹ ਆਪਣੇ ਪਿੰਡ ਦੇ ਲੋਕਾਂ, ਆਪਣੀਆਂ ਚਾਚੀਆਂ, ਤਾਈਆਂ ਅਤੇ ਭੈਣਾਂ-ਭਰਾਵਾਂ ਨਾਲੋਂ ਵੱਡਾ ਨਹੀਂ ਹੁੰਦਾ ਹੈ। ਅਸੀਂ ਇਨ੍ਹਾਂ ਗਲੀਆਂ ਵਿੱਚ ਖੇਡੇ ਹਾਂ। ਹੁਣ ਮੈਂ ਤੁਹਾਨੂੰ ਬੇਨਤੀ ਕਰਨ ਆਇਆ ਹਾਂ, ਭਾਈਚਾਰਕ ਸਾਂਝ ਬਣਾ ਕੇ ਰੱਖੋ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਤੇ ਸੰਸਦ ਮੈਂਬਰ ਬਾਰੇ ਕਹਿ ਸਕਦੇ ਹਨ ਕਿ ਉਹ ਉਨ੍ਹਾਂ ਨੂੰ ਨਹੀਂ ਜਾਣਦੇ। ਪਰ ਸਰਪੰਚ ਅਤੇ ਹੋਰ ਲੋਕਾਂ ਬਾਰੇ ਨਹੀਂ ਕਹਿ ਸਕਦੇ। ਪੰਜਾਬ ਵਿੱਚ ਕਿਸੇ ਵੀ ਗਲਤ ਕਾਨੂੰਨ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਪਿੰਡ ਸਿੱਧੂ ਪੱਤੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ…ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ। ਉਨ੍ਹਾਂ ਲਿਖਿਆ ਹੈ ਕਿ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਪੰਜਾਬ ਵਿੱਚ ਏਕਤਾ ਅਤੇ ਭਾਈਚਾਰਾ ਕਾਇਮ ਰਹੇ।

Exit mobile version