ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hightech Exhibition: ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

ਮੁਹਾਲੀ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਉੱਦਮੀਆਂ ਦਾ ਸੁਆਗਤ ਕਰਦਾ ਹੈ ਪੰਜਾਬ – ਸੀਐਮ ਮੁੱਖ ਮੰਤਰੀ ਨੇ […]

Hightech Exhibition: ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ
ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ। CM kicks off fifth edition of Invest Punjab by inaugurating hi-tech exhibition
Follow Us
tv9-punjabi
| Updated On: 23 Feb 2023 17:56 PM

ਮੁਹਾਲੀ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ।

ਉੱਦਮੀਆਂ ਦਾ ਸੁਆਗਤ ਕਰਦਾ ਹੈ ਪੰਜਾਬ – ਸੀਐਮ

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ ਪੰਜਾਬ – ਸੀਐਮ

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...