Maan-Shah Meeting: ਅੱਜ ਦਿੱਲੀ ਦੌਰੇ ‘ਤੇ ਸੀਐੱਮ ਭਗਵੰਤ ਮਾਨ, ਅਮਿਤ ਸ਼ਾਹ ਨਾਲ ਕਰਨਗੇ ਮੁਲਕਾਤ
Punjab Big News: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਤੋਂ ਲੈ ਕੇ ਕਈ ਹੋਰ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਕੱਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਸ਼ਾਹ ਨਾਲ ਬੈਠਕ ਕੀਤੀ ਸੀ।
ਪੰਜਾਬ ਨਿਊਜ: ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਅੱਜ ਦੁਪਹਿਰ 3 ਵਜੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕ ਆਪਣੇ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਏ। ਹਥਿਆਰਬੰਦ ਪ੍ਰਦਰਸ਼ਨਕਾਰੀਆਂ ਨੇ ਹੰਗਾਮਾ ਕੀਤਾ ਅਤੇ ਬਾਅਦ ਵਿੱਚ ਪੁਲਿਸ ਨੇ ਆਪਣੇ ਸਾਥੀ ਲਵਪ੍ਰੀਤ ਤੂਫਾਨ ਨੂੰ ਛੱਡਣ ਲਈ ਸਹਿਮਤੀ ਦਿੱਤੀ। ਇਸ ਕਾਰਨ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਗਏ ਹਨ।
ਸ਼ਾਹ ਨਾਲ ਮੁਲਾਕਾਤ ਦੇ ਕਈ ਮਾਅਨੇ
ਅਜਿਹੇ ‘ਚ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਕਈ ਮਾਅਨੇ ਹਨ। ਇਸ ਤੋਂ ਪਹਿਲਾਂ ਅੱਜ ਯਾਨੀ 1 ਮਾਰਚ ਨੂੰ ਰਾਜ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਅਮਿਤ ਸ਼ਾਹ ਨਾਲ ਕਰੀਬ ਇੱਕ ਘੰਟਾ ਮੁਲਾਕਾਤ ਕੀਤੀ ਸੀ। ਜਾਣਕਾਰੀ ਮੁਤਾਬਕ ਦੋਵਾਂ ਵਿਚਾਲੇ ਪੰਜਾਬ ਦੀ ਕਾਨੂੰਨ ਵਿਵਸਥਾ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਸੀ, ਜਿਸ ਬਾਰੇ ਖ਼ਬਰ ਆਈ ਹੈ ਕਿ ਦੋਵੇਂ ਅੱਜ ਦੁਪਹਿਰ ਬਾਅਦ 3 ਵਜੇ ਮਿਲਣਗੇ।
18 ਪੁਲਿਸ ਅਧਿਕਾਰੀਆਂ ਦੇ ਤਬਾਦਲੇ
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ 28 ਫਰਵਰੀ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸਮੇਤ 18 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਪਿਛਲੇ ਹਫ਼ਤੇ ਅੰਮ੍ਰਿਤਪਾਲ ਤੇ ਉਸ ਦੇ ਸਮਰਥਕਾਂ ਵੱਲੋਂ ਕੀਤੇ ਪ੍ਰਦਰਸ਼ਨਾਂ ਵਿੱਚ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਨੌਨਿਹਾਲ ਸਿੰਘ ਨੂੰ ਜਸਕਰਨ ਸਿੰਘ ਦੀ ਥਾਂ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜਸਕਰਨ ਦਾ ਤਬਾਦਲਾ ਇੰਸਪੈਕਟਰ ਜਨਰਲ ਆਫ ਪੁਲਿਸ (ਇੰਟੈਲੀਜੈਂਸ), ਮੋਹਾਲੀ ਦੇ ਅਹੁਦੇ ‘ਤੇ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਜਿਨ੍ਹਾਂ 18 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ 16 ਆਈਪੀਐਸ ਅਧਿਕਾਰੀ ਅਤੇ ਦੋ ਪੰਜਾਬ ਪੁਲਿਸ ਸੇਵਾ ਦੇ ਅਧਿਕਾਰੀ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ ਸੀਨੀਅਰ ਆਈਪੀਐਸ ਅਧਿਕਾਰੀ ਅਰੁਣ ਪਾਲ ਸਿੰਘ, ਆਰਕੇ ਜੈਸਵਾਲ, ਜੀਐਸ ਢਿੱਲੋਂ, ਮੋਹਨੀਸ਼ ਚਾਵਲਾ, ਐਸਪੀਐਸ ਪਰਮਾਰ ਅਤੇ ਗੁਰਸ਼ਰਨ ਸਿੰਘ ਸੰਧੂ ਸ਼ਾਮਲ ਹਨ।
ਗੱਤਕਾ ਸਿੱਖਦੇ ਹੋਏ ਪੁਲਿਸ ਮੁਲਾਜਮ
ਇਸੇ ਦੌਰਾਨ ਅਜਨਾਲਾ ਵਿੱਚ ਵਾਪਰੀ ਤਾਜ਼ਾ ਘਟਨਾ ਦੇ ਮੱਦੇਨਜਰ ਪੰਜਾਬ ਪੁਲੀਸ ਨੇ ਆਪਣੇ ਜਵਾਨਾਂ ਨੂੰ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਸਵੈ-ਰੱਖਿਆ ਅਤੇ ਧਰਨੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਿੱਖ ਮਾਰਸ਼ਲ ਆਰਟ ਦੀ ਸਿਖਲਾਈ ਦਿੱਤੀ ਜਾਂਦੀ ਹੈ। ਪੁਲਿਸ ਨੇ ਦੱਸਿਆ ਕਿ ਨਿਹੰਗ ਸਿੱਖਾਂ ਸਮੇਤ ਹੋਰ ਮਾਹਿਰਾਂ ਨੂੰ ਗਤਕੇ ਦੀ ਸਿਖਲਾਈ ਦੇਣ ਲਈ ਜਵਾਨਾਂ ਨੂੰ ਸਵੈ-ਰੱਖਿਆ ਦੇ ਗੁਰ ਸਿਖਾਉਣ ਵਿਚ ਜੁਟ ਗਏ ਹਨ। ਨਿਹੰਗ ਰਵਾਇਤੀ ਹਥਿਆਰਾਂ ਨਾਲ ਲੈਸ ਸਿੱਖ ਹਨ ਜੋ ਨੀਲੇ ਕੱਪੜੇ ਪਹਿਨਦੇ ਹਨ।
ਇਹ ਵੀ ਪੜ੍ਹੋ
ਇਸ ਤੋਂ ਪਹਿਲਾਂ 8 ਫਰਵਰੀ ਨੂੰ ਇਕ ਹੋਰ ਘਟਨਾ ਵਿਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ ਵਿਚ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ 30 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਗੱਤਕਾ ਇੱਕ ਸਿੱਖ ਮਾਰਸ਼ਲ ਆਰਟ ਹੈ, ਜਿਸਦੀ ਵਰਤੋਂ ਸਵੈ-ਰੱਖਿਆ ਵਿੱਚ ਕੀਤੀ ਜਾਂਦੀ ਹੈ।