ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਇਸਰੋ ਲਈ ਬਣਾਈ ਚਿੱਪ, ਸੀਐਮ ਨੇ ਕੀਤਾ ਸਨਮਾਨ

ਮੁੱਖ ਮੰਤਰੀ ਨੇ ਵਿਦਿਆਰਥਣਾਂ ਨੂੰ ਇਸ ਮਾਅਰਕੇ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦਾ ਇਹ ਵਿਲੱਖਣ ਮਾਅਰਕਾ ਭਵਿੱਖ ਵਿੱਚ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਉਪਲਬਧੀਆਂ ਲਈ ਪ੍ਰੇਰਿਤ ਕਰੇਗਾ।

ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਇਸਰੋ ਲਈ ਬਣਾਈ ਚਿੱਪ, ਸੀਐਮ ਨੇ ਕੀਤਾ ਸਨਮਾਨ
Follow Us
tv9-punjabi
| Updated On: 07 Feb 2023 19:16 PM

ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੂੰ ਇਸਰੋ ਲਈ ਚਿੱਪ ਬਣਾਉਣ ਉਤੇ ਸਨਮਾਨਿਤ ਕੀਤਾ। ਇਸ ਚਿੱਪ ਨੂੰ ਇਸਰੋ ਦੇ ਉਪਗ੍ਰਹਿ ਵਿੱਚ ਲਗਾਇਆ ਗਿਆ ਹੈ।

ਮੁੱਖ ਮੰਤਰੀ ਨੇ ਵਿਦਿਆਰਥਣਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਇੱਥੇ ਮਾਲ ਰੋਡ ਉਤੇ ਸਥਿਤ ਇਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਸ ਮਾਅਰਕੇ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦਾ ਇਹ ਵਿਲੱਖਣ ਮਾਅਰਕਾ ਭਵਿੱਖ ਵਿੱਚ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਉਪਲਬਧੀਆਂ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪੂਰੇ ਸੂਬੇ ਲਈ ਵੱਡੇ ਮਾਣ ਵਾਲੀ ਗੱਲ ਹੈ। ਇਸ ਤੋਂ ਇਹ ਗੱਲ ਮੁੜ ਸਾਬਤ ਹੋਈ ਕਿ ਪੰਜਾਬ ਕੋਲ ਅਥਾਹ ਹੁਨਰ ਹੈ, ਜਿਸ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਲੋੜ ਹੈ।

ਵਿਦਿਆਰਥਣਾਂ ਨੂੰ ਉਤਸ਼ਾਹਤ ਕਰਨ ਲਈ ਹਰ ਕੋਸ਼ਿਸ਼ ਕਰੇਗੀ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਨਵੀਨਤਾ ਤੇ ਮੁਹਾਰਤ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਵਿਦਿਆਰਥਣਾਂ ਨੂੰ ਸਹੀ ਪਲੇਟਫਾਰਮ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਸਕਦੀਆਂ ਹਨ। ਇਸੇ ਲਈ ਪੰਜਾਬ ਸਰਕਾਰ ਵਿਦਿਆਰਥਣਾਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਇਕ ਨਿਮਾਣੀ ਜਿਹੀ ਕੋਸ਼ਿਸ਼ ਤਹਿਤ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਦਾ ਨਿਰਮਾਣ ਕਰ ਰਹੀ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਭਵਿੱਖੀ ਮੁਕਾਬਲਿਆਂ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਪਸੰਦੀਦਾ ਖੇਤਰ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਿੱਚ ਮਦਦ ਮਿਲੇਗੀ ਅਤੇ ਉਹ ਕਾਨਵੈਂਟ ਤੋਂ ਪੜ੍ਹੇ ਆਪਣੇ ਹਾਣੀਆਂ ਦਾ ਆਲਮੀ ਪੱਧਰ ਉਤੇ ਮੁਕਾਬਲਾ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਸ੍ਰੀ ਹਰੀਕੋਟਾ ਜਾਣ ਦੇ ਖ਼ਰਚੇ ਲਈ ਇਨ੍ਹਾਂ ਵਿਦਿਆਰਥਣਾਂ ਨੂੰ ਤਿੰਨ ਲੱਖ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਦੇ ਮਹਾਨ ਕਾਰਜ ਦੀ ਸਫ਼ਲਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ...
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!...
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?...
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ...
Panchkula ਵਿੱਚ 7 ​​ਲੋਕਾਂ ਨੇ ਖੁਦਕੁਸ਼ੀ , ਚਸ਼ਮਦੀਦ ਪੁਨੀਤ ਨੇ ਦੱਸੀ ਅਜਿਹੀ ਗੱਲ ਜਿਸ ਨਾਲ ਸਾਰੇ ਹੋਏ ਹੈਰਾਨ
Panchkula ਵਿੱਚ 7 ​​ਲੋਕਾਂ ਨੇ ਖੁਦਕੁਸ਼ੀ , ਚਸ਼ਮਦੀਦ ਪੁਨੀਤ ਨੇ ਦੱਸੀ ਅਜਿਹੀ ਗੱਲ ਜਿਸ ਨਾਲ ਸਾਰੇ ਹੋਏ ਹੈਰਾਨ...
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...