CM Maan ਨੇ ਪਟਿਆਲਾ ਦਾ ਨਵਾਂ ਬੱਸ ਅੱਡਾ ਲੋਕਾਂ ਨੂੰ ਕੀਤਾ ਸਮਰਪਿਤ, ਪੁਰਾਣਾ ਬੱਸ ਸਟੈਂਡ ਵੀ ਰਹੇਗਾ ਚਾਲੂ
ਪੰਜਾਬ ਸਰਕਾਰ ਪੰਜਾਬ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਵਿਸ਼ੇਸ਼ ਕਰਕੇ ਵੱਡੇ ਸ਼ਹਿਰਾਂ ਦੇ ਬੱਸ ਸਟੈਂਡਾਂ ਦੀ ਹਾਲਤ ਸੁਧਾਰਨ ਜੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਕੀਤਾ। ਤੇ ਇਸਦੇ ਨਾਲ ਪੁਰਾਣਾ ਬੱਸ ਅੱਡਾ ਵੀ ਚਾਲੂ ਰਹੇਗਾ
ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਮੰਗਲਵਾਰ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕੀਤਾ। ਮਾਨ ਨੇ ਪਿਛਲੇ ਦਿਨੀਂ ਰਜਿੰਦਰਾ ਹਸਪਤਾਲ ਦੇ ਦੌਰੇ ਦੌਰਾਨ ਕਿਹਾ ਸੀ ਕਿ ਹਰ ਤਰ੍ਹਾਂ ਦੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਕੇ ਜਲਦੀ ਹੀ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ।
ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ (Patiala) ਦੇ ਲੋਕਾਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੋਂ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।


