CM Maan ਨੇ ਪਟਿਆਲਾ ਦਾ ਨਵਾਂ ਬੱਸ ਅੱਡਾ ਲੋਕਾਂ ਨੂੰ ਕੀਤਾ ਸਮਰਪਿਤ, ਪੁਰਾਣਾ ਬੱਸ ਸਟੈਂਡ ਵੀ ਰਹੇਗਾ ਚਾਲੂ
ਪੰਜਾਬ ਸਰਕਾਰ ਪੰਜਾਬ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਵਿਸ਼ੇਸ਼ ਕਰਕੇ ਵੱਡੇ ਸ਼ਹਿਰਾਂ ਦੇ ਬੱਸ ਸਟੈਂਡਾਂ ਦੀ ਹਾਲਤ ਸੁਧਾਰਨ ਜੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਕੀਤਾ। ਤੇ ਇਸਦੇ ਨਾਲ ਪੁਰਾਣਾ ਬੱਸ ਅੱਡਾ ਵੀ ਚਾਲੂ ਰਹੇਗਾ
ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਮੰਗਲਵਾਰ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕੀਤਾ। ਮਾਨ ਨੇ ਪਿਛਲੇ ਦਿਨੀਂ ਰਜਿੰਦਰਾ ਹਸਪਤਾਲ ਦੇ ਦੌਰੇ ਦੌਰਾਨ ਕਿਹਾ ਸੀ ਕਿ ਹਰ ਤਰ੍ਹਾਂ ਦੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਕੇ ਜਲਦੀ ਹੀ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ।
ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ (Patiala) ਦੇ ਲੋਕਾਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੋਂ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
1500 ਬੱਸਾਂ ਦੇ ਸੰਚਾਲਨ ਸਮੇਤ ਲਿਫਟ ਅਤੇ ਰੈਂਪ ਦੀ ਸਹੂਲਤ
ਪੰਜਾਬ (Punjab) ਸੀਐਮ ਮਾਨ ਨੇ ਕਿਹਾ ਹੈ ਕਿ ਇਸ ਨਵੇਂ ਬੱਸ ਸਟੈਂਡ ਵਿੱਚ ਲਿਫਟ ਅਤੇ ਰੈਂਪ ਵਰਗੀਆਂ ਸਹੂਲਤਾਂ ਵੀ ਹੋਣਗੀਆਂ। 8.51 ਏਕੜ ਰਕਬੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਅਤਿ-ਆਧੁਨਿਕ ਬੱਸ ਸਟੈਂਡ ਤੋਂ ਕੁੱਲ 1500 ਬੱਸਾਂ ਚਲਾਈਆਂ ਜਾਣਗੀਆਂ। ਇਸ ਨਾਲ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣਗੀਆਂ। ਮੌਜੂਦਾ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ। ਇੱਥੋਂ ਬੱਸ ਸੇਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਚਲਾਈ ਜਾਵੇਗੀ।
ਨੀਂਹ ਪੱਥਰ ਕਾਂਗਰਸ ਸਰਕਾਰ ਵੇਲੇ ਰੱਖਿਆ ਗਿਆ ਸੀ
ਜ਼ਿਕਰਯੋਗ ਹੈ ਕਿ 25 ਅਕਤੂਬਰ 2021 ਨੂੰ ਕਾਂਗਰਸ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪੁਰਾ-ਸਰਹਿੰਦ ਬਾਈਪਾਸ ‘ਤੇ ਬਣਨ ਵਾਲੇ ਇਸ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਸੀ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਧੀਨ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ 8.51 ਏਕੜ ਜ਼ਮੀਨ ‘ਤੇ ਚੱਲ ਰਿਹਾ ਦੱਸਿਆ ਗਿਆ ਹੈ।