AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਭਾਰਤ ‘ਤੇ 100% ਭਰੋਸਾ, ਮੋਦੀ ਮੇਰੇ ਦੋਸਤ; ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਦੀ ਰੱਜ ਕੇ ਕੀਤੀ ਤਾਰੀਫ਼

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਦਿੱਲੀ ਦੇ 'ਭਾਰਤ ਮੰਡਪਮ' ਵਿਖੇ ਅਮਰੀਕਾ ਦੇ 250ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਫੋਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਦੌਰਾਨ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਆਪਣਾ ਨਿੱਜੀ ਸਮਰਥਨ ਜ਼ਾਹਰ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧ ਪਹਿਲਾਂ ਕਦੇ ਵੀ ਇੰਨੇ ਮਜ਼ਬੂਤ ਨਹੀਂ ਰਹੇ।

ਭਾਰਤ 'ਤੇ 100% ਭਰੋਸਾ, ਮੋਦੀ ਮੇਰੇ ਦੋਸਤ; ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਦੀ ਰੱਜ ਕੇ ਕੀਤੀ ਤਾਰੀਫ਼
tv9-punjabi
| Updated On: 24 May 2026 23:30 PM IST
Share

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਦਿੱਲੀ ਦੇ ‘ਭਾਰਤ ਮੰਡਪਮ’ ਵਿਖੇ ਅਮਰੀਕਾ ਦੇ 250ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਫੋਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਦੌਰਾਨ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਆਪਣਾ ਨਿੱਜੀ ਸਮਰਥਨ ਜ਼ਾਹਰ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧ ਪਹਿਲਾਂ ਕਦੇ ਵੀ ਇੰਨੇ ਮਜ਼ਬੂਤ ਨਹੀਂ ਰਹੇ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਰੱਜ ਕੇ ਤਾਰੀਫ਼ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਸੱਚਾ ਦੋਸਤ ਦੱਸਿਆ।

“ਭਾਰਤ ਸਾਡੇ ‘ਤੇ 100% ਭਰੋਸਾ ਕਰ ਸਕਦਾ ਹੈ”

ਅਮਰੀਕੀ ਦੂਤਾਵਾਸ ਵੱਲੋਂ ਆਯੋਜਿਤ ਇਸ ਰਿਸੈਪਸ਼ਨ ਵਿੱਚ ਮੌਜੂਦ ਸੈਂਕੜੇ ਮਹਿਮਾਨਾਂ ਨੂੰ ਸਪੀਕਰਫੋਨ ਰਾਹੀਂ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ, “ਮੈਨੂੰ ਪ੍ਰਧਾਨ ਮੰਤਰੀ ਬਹੁਤ ਪਸੰਦ ਹਨ। ਮੋਦੀ ਬਹੁਤ ਵਧੀਆ ਇਨਸਾਨ ਹਨ। ਉਹ ਮੇਰੇ ਦੋਸਤ ਹਨ ਅਤੇ ਮੈਂ ਬਸ ਇੰਨਾ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਪਹਿਲਾਂ ਕਦੇ ਭਾਰਤ ਦੇ ਇੰਨੇ ਕਰੀਬ ਨਹੀਂ ਸੀ। ਭਾਰਤ ਮੇਰੇ ‘ਤੇ ਅਤੇ ਸਾਡੇ ਦੇਸ਼ ‘ਤੇ 100% ਭਰੋਸਾ ਕਰ ਸਕਦਾ ਹੈ।” ਟਰੰਪ ਦੇ ਇਨ੍ਹਾਂ ਸ਼ਬਦਾਂ ਨੇ ਉੱਥੇ ਮੌਜੂਦ ਲੋਕਾਂ ਵਿੱਚ ਭਾਰੀ ਉਤਸ਼ਾਹ ਭਰ ਦਿੱਤਾ।

ਮਦਦ ਲਈ ਹਮੇਸ਼ਾ ਤਿਆਰ ਅਮਰੀਕਾ

ਟਰੰਪ ਨੇ ਭਾਰਤ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ, “ਜੇਕਰ ਭਾਰਤ ਨੂੰ ਕਦੇ ਵੀ ਮਦਦ ਦੀ ਲੋੜ ਪਵੇ, ਤਾਂ ਉਨ੍ਹਾਂ ਨੂੰ ਪਤਾ ਹੈ ਕਿ ਕਿੱਥੇ ਫੋਨ ਕਰਨਾ ਹੈ। ਉਹ ਸਿੱਧਾ ਇੱਥੇ (ਵ੍ਹਾਈਟ ਹਾਊਸ) ਫੋਨ ਕਰ ਸਕਦੇ ਹਨ। ਸਾਡੀ ਆਰਥਿਕਤਾ ਅਤੇ ਸਟਾਕ ਮਾਰਕੀਟ ਰਿਕਾਰਡ ਬਣਾ ਰਹੀ ਹੈ ਅਤੇ ਜੋ ਕੁਝ ਵੀ ਭਾਰਤ ਹਾਸਲ ਕਰਨਾ ਚਾਹੁੰਦਾ ਹੈ, ਉਹ ਸਭ ਸਾਡੇ ਕੋਲ ਮੌਜੂਦ ਹੈ। ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ (ਫੈਨ) ਹਾਂ।”

ਇਸ ਮੌਕੇ ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੀ ਵੀ ਸ਼ਲਾਘਾ ਕੀਤੀ, ਜੋ ਖੁਦ ਉਸ ਪ੍ਰੋਗਰਾਮ ਵਿੱਚ ਮੌਜੂਦ ਸਨ। ਟਰੰਪ ਨੇ ਰੂਬੀਓ ਨੂੰ ਅਮਰੀਕੀ ਇਤਿਹਾਸ ਦੇ ਸਭ ਤੋਂ ਮਹਾਨ ਵਿਦੇਸ਼ ਮੰਤਰੀਆਂ ਵਿੱਚੋਂ ਇੱਕ ਦੱਸਿਆ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਪੀਐਮ ਮੋਦੀ ਨੂੰ ਉਨ੍ਹਾਂ ਵੱਲੋਂ ਖਾਸ ਤੌਰ ‘ਤੇ ‘ਹੈਲੋ’ ਕਹਿਣ।

ਦਹਾਕਿਆਂ ਪੁਰਾਣੀ ਦੋਸਤੀ: ਅਮਰੀਕੀ ਰਾਜਦੂਤ

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਨੇ ਦੱਸਿਆ ਕਿ ਟਰੰਪ ਅਤੇ ਮੋਦੀ ਦੇ ਨਿੱਜੀ ਰਿਸ਼ਤੇ ਦੋਵਾਂ ਦੇਸ਼ਾਂ ਦੀ ਸਾਂਝੇਦਾਰੀ ਲਈ ਬਹੁਤ ਮਹੱਤਵਪੂਰਨ ਹਨ। ਗੋਰ ਨੇ ਕਿਹਾ, “ਜਦੋਂ ਵੀ ਮੈਂ ਰਾਸ਼ਟਰਪਤੀ ਨਾਲ ਗੱਲ ਕਰਦਾ ਹਾਂ, ਉਨ੍ਹਾਂ ਦਾ ਪਹਿਲਾ ਸਵਾਲ ਇਹੀ ਹੁੰਦਾ ਹੈ – ‘ਮੇਰੇ ਦੋਸਤ ਪ੍ਰਧਾਨ ਮੰਤਰੀ ਕਿਵੇਂ ਹਨ?’ ਇਹ ਰਿਸ਼ਤਾ ਨਵਾਂ ਨਹੀਂ ਹੈ, ਸਗੋਂ ਲਗਭਗ ਇੱਕ ਦਹਾਕਾ ਪੁਰਾਣਾ ਹੈ।”

ਮੋਦੀ ਅਤੇ ਰੂਬੀਓ ਦਰਮਿਆਨ ਅਹਿਮ ਗੱਲਬਾਤ

ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰੀ ਮਾਰਕੋ ਰੂਬੀਓ ਇਨੀਂ ਦਿਨੀਂ ਭਾਰਤ ਦੇ ਦੌਰੇ ‘ਤੇ ਹਨ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ ਦੌਰਾਨ ਰੱਖਿਆ ਸਹਿਯੋਗ, ਰਣਨੀਤਕ ਤਕਨਾਲੋਜੀ, ਵਪਾਰ, ਨਿਵੇਸ਼, ਊਰਜਾ ਸੁਰੱਖਿਆ ਅਤੇ ਸਿੱਖਿਆ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਰੂਬੀਓ ਨੇ ਪੱਛਮੀ ਏਸ਼ੀਆ ਦੇ ਹਾਲਾਤਾਂ ‘ਤੇ ਵੀ ਅਮਰੀਕਾ ਦਾ ਪੱਖ ਰੱਖਿਆ।

ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ, ਰੂਬੀਓ ਨੇ ਸਪੱਸ਼ਟ ਕੀਤਾ ਕਿ ਵਾਸ਼ਿੰਗਟਨ “ਈਰਾਨ ਨੂੰ ਗਲੋਬਲ ਐਨਰਜੀ ਮਾਰਕੀਟ ਨੂੰ ਬੰਧਕ ਨਹੀਂ ਬਣਾਉਣ ਦੇਵੇਗਾ” ਅਤੇ ਅਮਰੀਕੀ ਊਰਜਾ ਨਿਰਯਾਤ ਭਾਰਤ ਦੀਆਂ ਊਰਜਾ ਲੋੜਾਂ ਨੂੰ ਪੂਰਾ ਕਰਨ ਵਿੱਚ ਵੱਡੀ ਮਦਦ ਕਰ ਸਕਦਾ ਹੈ। ਇਹ ਮੁਲਾਕਾਤ 26 ਮਈ ਨੂੰ ਹੈਦਰਾਬਾਦ ਹਾਊਸ ਵਿੱਚ ਹੋਣ ਵਾਲੀ ‘ਕਵਾਡ’ (Quad) ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਪਹਿਲਾਂ ਬਹੁਤ ਅਹਿਮ ਮੰਨੀ ਜਾ ਰਹੀ ਹੈ।

Follow Us
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...