ਦਿੱਲੀ ਸਮੇਤ ਕਈ ਸੂਬਿਆਂ ‘ਚ ਭੂਚਾਲ ਦੇ ਝਟਕੇ, ਕਈ ਸਕਿੰਟਾ ਤੱਕ ਹਿੱਲੀ ਧਰਤੀ

Updated On: 

04 Nov 2023 00:22 AM

ਸ਼ੁੱਕਰਵਾਰ ਦੇਰ ਰਾਤ ਦਿੱਲੀ NCR 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਦੇਰ ਸ਼ਾਮ ਕਰੀਬ 11.35 'ਤੇ ਕਰੀਬ 2 ਮਿੰਟ ਤੱਕ ਕੰਬਣੀ ਮਹਿਸੂਸ ਕੀਤੀ ਗਈ। ਇਸ ਨਾਲ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਲੋਕ ਘਰਾਂ ਤੋਂ ਬਾਹਰ ਆ ਗਏ।

ਦਿੱਲੀ ਸਮੇਤ ਕਈ ਸੂਬਿਆਂ ਚ ਭੂਚਾਲ ਦੇ ਝਟਕੇ, ਕਈ ਸਕਿੰਟਾ ਤੱਕ ਹਿੱਲੀ ਧਰਤੀ

ਭੂਚਾਲ ਦੇ ਝਟਕੇ

Follow Us On

ਸ਼ੁੱਕਰਵਾਰ ਦੇਰ ਰਾਤ ਦਿੱਲੀ-ਯੂਪੀ ਸਮੇਤ ਕਈ ਸੂਬਿਆਂ ‘ਚ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.4 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਜਿਸ ਦੇ ਝਟਕੇ ਹਰਿਆਣਾ, ਬਿਹਾਰ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਮਹਿਸੂਸ ਕੀਤੇ ਗਏ। ਪਹਿਲਾ ਝਟਕਾ ਰਾਤ 11:32 ਵਜੇ ਲੱਗਾ ਜੋ ਕਈ ਸਕਿੰਟਾਂ ਤੱਕ ਚੱਲਿਆ।

ਸ਼ੁੱਕਰਵਾਰ ਦੇਰ ਸ਼ਾਮ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਹਫੜਾ-ਦਫੜੀ ਮਚ ਗਈ। ਭੂਚਾਲ ਦਾ ਪਹਿਲਾ ਝਟਕਾ ਰਾਤ 11.32 ਵਜੇ ਮਹਿਸੂਸ ਕੀਤਾ ਗਿਆ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਇਸਦਾ ਕੇਂਦਰ ਨੇਪਾਲ ਸੀ, ਜਿਸਦੀ ਤੀਬਰਤਾ ਲਗਭਗ 6.4 ਮਾਪੀ ਗਈ ਸੀ। ਇਸ ਦੀ ਡੂੰਘਾਈ ਕਰੀਬ 10 ਕਿਲੋਮੀਟਰ ਦੱਸੀ ਜਾ ਰਹੀ ਹੈ।ਹੁਣ ਤੱਕ ਪ੍ਰਾਪਤ ਖਬਰਾਂ ਅਨੁਸਾਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਅਤੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।

ਵੱਡੇ ਨੁਕਸਾਨ ਦਾ ਖਦਸ਼ਾ

ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.4 ਹੋਣ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ ਹੈ। ਮੌਸਮ ਵਿਭਾਗ ਅਤੇ ਜਲਵਾਯੂ ਪਰਿਵਰਤਨ ਦੇ ਉਪ ਪ੍ਰਧਾਨ ਮਹੇਸ਼ ਪਲਾਵਤ ਅਨੁਸਾਰ ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਸੀ। ਇਹ ਵੱਡੇ ਪੱਧਰ ‘ਤੇ ਜਾਨ-ਮਾਲ ਦਾ ਨੁਕਸਾਨ ਕਰਨ ਦੀ ਸਮਰੱਥ ਵਾਲਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਭੂਚਾਲ ਤੋਂ ਬਾਅਦ ਦੀ ਸਥਿਤੀ ਬਹੁਤ ਡਰਾਉਣੀ ਹੈ। ਹਾਲਾਂਕਿ ਦਿੱਲੀ ਜਾਂ ਉੱਤਰ ਪੱਛਮੀ ਇਸ ਤੋਂ ਸੁਰੱਖਿਅਤ ਹਨ।