AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੀ-20 ਸੰਮੇਲਨ ਲਈ ਪੁਖ਼ਤਾ ਇੰਤਜ਼ਾਮ ਸਮੇਂ ‘ਤੇ ਯਕੀਨੀ ਬਣਾਉ:ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ।

ਜੀ-20 ਸੰਮੇਲਨ ਲਈ ਪੁਖ਼ਤਾ ਇੰਤਜ਼ਾਮ ਸਮੇਂ 'ਤੇ ਯਕੀਨੀ ਬਣਾਉ:ਭਗਵੰਤ ਮਾਨ
concept image
tv9-punjabi
| Published: 17 Jan 2023 07:58 AM IST
Share
ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਕਿਸਮਤ ਵਾਲੇ ਹਾਂ ਕਿ ਸੂਬੇ ਵਿੱਚ ਅਜਿਹਾ ਵੱਡ ਆਕਾਰੀ ਸਮਾਗਮ ਹੋ ਰਿਹਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਪੰਜਾਬ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨ ਸਫ਼ਲਤਾ ਪੂਰਵਕ ਕਰਵਾ ਕੇ ਨਵੇਂ ਕੀਰਤੀਮਾਨ ਸਥਾਪਤ ਕਰੇਗੀ।

ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਵੇਗਾ ਸੈਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ 15, 16 ਤੇ 17 ਮਾਰਚ ਨੂੰ ਸਿੱਖਿਆ ਅਤੇ 22 ਤੇ 23 ਜੂਨ ਨੂੰ ਕਿਰਤ ਦੇ ਮੁੱਦੇ ਉਤੇ ਦੋ ਸੈਸ਼ਨ ਪੰਜਾਬ ਵਿੱਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ-ਜਾਂਦਾ ਹੈ ਅਤੇ ਅਧਿਕਾਰੀ ਇਹ ਗੱਲ ਯਕੀਨੀ ਬਣਾਉਣ ਕਿ ਇਸ ਸੰਮੇਲਨ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋ ਸੈਸ਼ਨ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋ ਰਹੇ ਹਨ, ਜਿੱਥੇ ਰੋਜ਼ਾਨਾ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿੱਚ ਅਕੀਦਤ ਭੇਟ ਕਰਨ ਅਤੇ ਜੱਲ੍ਹਿਆਵਾਲਾ ਬਾਗ ਤੇ ਹੋਰ ਥਾਵਾਂ ਉਤੇ ਹਾਜ਼ਰੀ ਭਰਨ ਆਉਂਦੇ ਹਨ।

ਸੰਮੇਲਨ ਲਈ ਪੁਖ਼ਤਾ ਇੰਤਜ਼ਾਮ ਸਮੇਂ ‘ਤੇ ਯਕੀਨੀ ਬਣਾਉ

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸੰਮੇਲਨ ਪੰਜਾਬ ਨੂੰ ਵਪਾਰ ਪੱਖੋਂ ਸਭ ਤੋਂ ਤਰਜੀਹੀ ਸਥਾਨ ਵਜੋਂ ਵਿਸ਼ਵ ਭਰ ਵਿੱਚ ਉਭਾਰੇਗਾ ਅਤੇ ਇਸ ਨਾਲ ਸਰਕਾਰ ਨੂੰ ਨਵੇਂ ਕਾਰੋਬਾਰਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਹਾਸਲ ਉਪਲਬਧੀਆਂ ਬਾਰੇ ਦੱਸਣ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਦਰਸਾਇਆ ਜਾ ਸਕਦਾ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵੱਧ ਤੋਂ ਵੱਧ ਨਿਵੇਸ਼ ਖਿੱਚਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਆਲਮੀ ਸਮਾਗਮ ਦੀ ਸਫ਼ਲਤਾ ਲਈ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹਿਣ ਦੇਣ। ਅੰਮ੍ਰਿਤਸਰ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਉੱਚ ਮਿਆਰ ਦਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਤੇ ਵਿਕਾਸ ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੱਕ ਲਾਭਦਾਇਕ ਰਹੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...