ਫਰੀਦਕੋਟ ਪੁਲਿਸ ਵੱਲੋਂ ਦੋ ਬਦਮਾਸ਼ਾਂ ਦਾ ਐਨਕਾਊਂਟਰ, ਇੱਕ ਦੇ ਪੈਰ ‘ਚ ਲੱਗੀ ਗੋਲੀ, ਦੂਜਾ ਮੋਟਰਸਾਈਕਲ ਡਿੱਗਣ ਨਾਲ ਹੋਇਆ ਜਖ਼ਮੀ

Published: 

28 Nov 2024 20:29 PM

ਫਰੀਦਕੋਟ ਪੁਲਿਸ ਵੱਲੋ ਮੁਠਭੇੜ ਦੌਰਾਨ 02 ਅਪਰਾਧਿਕ ਅਨਸਰਾਂ ਨੂੰ 1 ਪਿਸਟਲ 32 ਬੋਰ, 2 ਰੌਦ ਜਿੰਦਾ, 2 ਖਾਲੀ ਰੌਦ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਦੋਵਾਂ ਮੁਲਜ਼ਮਾਂ ਖਿਲਾਫ ਪਹਿਲਾਂ ਤੋਂ ਹੀ ਸੰਗਠਿਤ ਅਪਰਾਧ ਦਰਜ ਹਨ। ਜਿਨ੍ਹਾਂ ਵਿੱਚ ਅਸਲਾ ਐਕਟ ਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।

ਫਰੀਦਕੋਟ ਪੁਲਿਸ ਵੱਲੋਂ ਦੋ ਬਦਮਾਸ਼ਾਂ ਦਾ ਐਨਕਾਊਂਟਰ, ਇੱਕ ਦੇ ਪੈਰ ਚ ਲੱਗੀ ਗੋਲੀ, ਦੂਜਾ ਮੋਟਰਸਾਈਕਲ ਡਿੱਗਣ ਨਾਲ ਹੋਇਆ ਜਖ਼ਮੀ

ਫਰੀਦਕੋਟ ਪੁਲਿਸ ਵੱਲੋਂ ਦੋ ਬਦਮਾਸ਼ਾਂ ਦਾ ਐਨਕਾਊਂਟਰ

Follow Us On

ਫਰੀਦਕੋਟ ਪੁਲਿਸ ਵੱਲੋਂ ਮੁਠਭੇੜ ਦੌਰਾਨ ਦੋ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਬਦਮਾਸ਼ ਦੇ ਪੈਰ ਵਿੱਚ ਗੋਲੀ ਲੱਗੀ ਜਦ ਕਿ ਦੂਸਰਾ ਮੋਟਰਸਾਈਕਲ ਡਿੱਗਣ ਨਾਲ ਜਖਮੀ ਹੋ ਗਿਆ। ਦੱਸ ਦਈਏ ਕਿ ਦੋਵੇਂ ਬਦਮਾਸ਼ ਪੁਲਿਸ ਨਾਕੇ ਤੋਂ ਭੱਜੇ ਸਨ। ਜਿਨ੍ਹਾਂ ਨੂੰ ਫਰੀਦਕੋਟ ਦੇ GGS ਮੈਡੀਕਲ ਹਸਪਤਾਲ ਵਿੱਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ।

ਫਰੀਦਕੋਟ ਪੁਲਿਸ ਵੱਲੋ ਮੁਠਭੇੜ ਦੌਰਾਨ 02 ਅਪਰਾਧਿਕ ਅਨਸਰਾਂ ਨੂੰ 1 ਪਿਸਟਲ 32 ਬੋਰ, 2 ਰੌਦ ਜਿੰਦਾ, 2 ਖਾਲੀ ਰੌਦ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਦੋਵਾਂ ਮੁਲਜ਼ਮਾਂ ਖਿਲਾਫ ਪਹਿਲਾਂ ਤੋਂ ਹੀ ਸੰਗਠਿਤ ਅਪਰਾਧ ਦਰਜ ਹਨ। ਜਿਨ੍ਹਾਂ ਵਿੱਚ ਅਸਲਾ ਐਕਟ ਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।

ਫਰੀਦਕੋਟ ਪੁਲਿਸ ਵੱਲੋਂ ਦੋਵਾਂ ਅਪਰਾਧਿਕ ਅਨਸਰਾਂ ਨੂੰ ਮੁਠਭੇੜ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ SSP ਫਰੀਦਕੋਟ ਪ੍ਰਗਿਆ ਜੈਨ ਨੇ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਇੰਨਚਾਰਜ ਸੀ.ਆਈ.ਏ ਫਰੀਦਕੋਟ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸੰਬੰਧ ਵਿੱਚ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਕੋਲ ਮੌਜੂਦ ਸੀ। ਇਸ ਦੌਰਾਨ ਦੋ ਸ਼ਕੀ ਵਿਅਕਤੀ ਮੋਟਰਸਾਈਕਲ ‘ਤੇ ਆਏ ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਮੋਟਰਸਾਈਕਲ ਸਵਾਰ ਬਦਮਾਸ਼ਾ ਨੇ ਆਰਮੀ ਕੈਟ ਦੀ ਸਾਈਡ ਜਹਾਜ ਗਰਾਊਂਡ ਵੱਲ ਭਜਾ ਦਿੱਤਾ।

ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਤਾਂ ਬਦਮਾਸ਼ਾ ਨੇ ਪੁਲਿਸ ਪਾਰਟੀ ਦੇ ‘ਤੇ ਦੋ ਰਾਉਂਡ ਫਾਇਰ ਕੀਤੇ। ਇਸ ਦੌਰਾਨ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਦੋਵਾਂ ਨੂੰ ਜਖਮੀ ਕਰ ਦਿੱਤਾ ਗਿਆ। ਪੁਲਿਸ ਨੇ ਜਿਨ੍ਹਾਂ ਨੂੰ ਇਲਾਜ਼ ਲਈ GGS ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਫਰੀਦਕੋਟ ਵਿੱਚ ਛੋਟੇ ਛੋਟੇ ਗੈਂਗ ਬਣਾ ਕੇ ਅਕਸਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਤੋਂ ਹਥਿਆਰਾਂ ਦੀ ਵੱਡੀ ਰਿਕਵਰੀ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।