AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਨਹੀਂ ਹੋਵੇਗੀ ਕੋਈ ਵੀ ਪਰੇਸ਼ਾਨੀ-Aman Arora

Cabinet Minister ਨੇ ਅਨਾਜ ਮੰਡੀ ਸੁਨਾਮ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਤੇ ਮੰਡੀਆਂ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਨਹੀਂ ਹੋਵੇਗੀ ਕੋਈ ਵੀ ਪਰੇਸ਼ਾਨੀ-Aman Arora
ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਨਹੀਂ ਹੋਵੇਗੀ ਪਰੇਸ਼ਾਨੀ-ਅਮਨ ਅਰੋੜਾ।
tv9-punjabi
| Updated On: 09 Apr 2023 23:38 PM IST
Share
ਸੰਗਰੂਰ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਸ੍ਰੀ ਅਰੋੜਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਨਾਲ ਸਬੰਧਤ ਵੱਖ ਵੱਖ ਵਰਗਾਂ ਦੇ ਲੋਕਾਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧਾਂ ਦੀਆਂ ਕੀਤੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਸੁਨਾਮ (Sunam) ਦੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ, ਜਿੰਮੀਦਾਰਾਂ ਨੂੰ, ਆੜਤੀਆਂ ਨੂੰ, ਮਜ਼ਦੂਰਾਂ ਨੂੰ ਜਾਂ ਕਿਸੇ ਵੀ ਹੋਰ ਵਰਗ ਨੂੰ ਆਪਣੀ ਜਿਣਸ ਦੀ ਵਿਕਰੀ, ਚੁਕਾਈ, ਢੋਆ ਢੁਆਈ, ਅਦਾਇਗੀ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਉਹ ਜਿਥੇ ਖੁਦ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਆਪਣੀ ਨਿਗਰਾਨੀ ਹੇਠ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਆਪਣੇ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ।

‘ਕਿਸਾਨਾਂ ਨੂੰ ਦਿੱਤਾ ਜਾਵੇਗਾ ਯੋਗ ਮੁਆਵਜਾ’

ਕੈਬਨਿਟ ਮੰਤਰੀ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਲਈ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਵਿੱਚ ਪਿਛਲੇ ਦਿਨੀਂ ਹੋਈ ਗੜੇਮਾਰੀ ਅਤੇ ਭਾਰੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪ੍ਰਭਾਵਿਤ ਕਿਸਾਨਾਂ ਨੂੰ ਤਰਜੀਹੀ ਆਧਾਰ ਉੱਤੇ ਯੋਗ ਮੁਆਵਜ਼ਾ ਦੇਣ ਲਈ ਪ੍ਰਸ਼ਾਸ਼ਨਿਕ ਕਾਰਵਾਈ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦਾ ਜਾਇਜ਼ਾ ਲਿਆ ਅਤੇ ਖਰੀਦ ਸਬੰਧੀ ਬੋਲੀ ਵੀ ਸ਼ੁਰੂ ਕਰਵਾਈ।

ਕੈਬਨਿਟ ਮੰਤਰੀ ਨੇ ਦਿੱਤਾ ਸਮੱਸਿਆਵਾਂ ਦੂਰ ਕਰਨ ਦਾ ਭਰੋਸਾ

ਉਨਾਂ ਕਿਹਾ ਕਿ ਉਹ ਜਿਥੇ ਖੁਦ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਆਪਣੀ ਨਿਗਰਾਨੀ ਹੇਠ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਆਪਣੇ ਦੌਰੇ ਦੌਰਾਨ ਅਮਨ ਅਰੋੜਾ ਨੇ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...