ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਨਹੀਂ ਹੋਵੇਗੀ ਕੋਈ ਵੀ ਪਰੇਸ਼ਾਨੀ-Aman Arora
Cabinet Minister ਨੇ ਅਨਾਜ ਮੰਡੀ ਸੁਨਾਮ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਤੇ ਮੰਡੀਆਂ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਨਹੀਂ ਹੋਵੇਗੀ ਪਰੇਸ਼ਾਨੀ-ਅਮਨ ਅਰੋੜਾ।
‘ਕਿਸਾਨਾਂ ਨੂੰ ਦਿੱਤਾ ਜਾਵੇਗਾ ਯੋਗ ਮੁਆਵਜਾ’
ਕੈਬਨਿਟ ਮੰਤਰੀ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਲਈ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਵਿੱਚ ਪਿਛਲੇ ਦਿਨੀਂ ਹੋਈ ਗੜੇਮਾਰੀ ਅਤੇ ਭਾਰੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪ੍ਰਭਾਵਿਤ ਕਿਸਾਨਾਂ ਨੂੰ ਤਰਜੀਹੀ ਆਧਾਰ ਉੱਤੇ ਯੋਗ ਮੁਆਵਜ਼ਾ ਦੇਣ ਲਈ ਪ੍ਰਸ਼ਾਸ਼ਨਿਕ ਕਾਰਵਾਈ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦਾ ਜਾਇਜ਼ਾ ਲਿਆ ਅਤੇ ਖਰੀਦ ਸਬੰਧੀ ਬੋਲੀ ਵੀ ਸ਼ੁਰੂ ਕਰਵਾਈ।ਕੈਬਨਿਟ ਮੰਤਰੀ ਨੇ ਦਿੱਤਾ ਸਮੱਸਿਆਵਾਂ ਦੂਰ ਕਰਨ ਦਾ ਭਰੋਸਾ
ਉਨਾਂ ਕਿਹਾ ਕਿ ਉਹ ਜਿਥੇ ਖੁਦ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਆਪਣੀ ਨਿਗਰਾਨੀ ਹੇਠ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਆਪਣੇ ਦੌਰੇ ਦੌਰਾਨ ਅਮਨ ਅਰੋੜਾ ਨੇ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
