AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੌਮੀ ਇਨਸਾਫ ਮੋਰਚੇ ਦੇ ਆਗੂਆਂ ਖ਼ਿਲਾਫ਼ ਐਫਆਈਆਰ ਦਰਜ

ਬੀਤੇ ਦਿਨ ਮੁਹਾਲੀ ਚੰਡੀਗੜ੍ਹ ਬਾਰਡਰ ਤੇ ਪ੍ਰਦਰਸ਼ਨਕਾਰੀਆਂ ਅਤੇ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ 'ਚ ਪੁਲਿਸ ਮੁਲਾਜਮਾਂ ਸਮੇਤ ਕਈ ਪ੍ਰਰਦਰਸ਼ਨਕਾਰੀ ਜਖਮੀ ਹੋਏ ਸਨ। ਪੁਲਿਸ ਨੇ ਮੋਰਚੇ ਵਿੱਚ ਸ਼ਾਮਲ ਕਈ ਆਗੂਆਂ ਅਤੇ ਹੋਰ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ।

ਕੌਮੀ ਇਨਸਾਫ ਮੋਰਚੇ ਦੇ ਆਗੂਆਂ ਖ਼ਿਲਾਫ਼ ਐਫਆਈਆਰ ਦਰਜ
tv9-punjabi
| Updated On: 09 Feb 2023 12:26 PM IST
Share
ਚੰਡੀਗੜ੍ਹ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਮੋਹਾਲੀ ਚੰਡੀਗੜ੍ਹ ਬਾਰਡਰ ਤੇ ਲਾਏ ਮੋਰਚੇ ਦੌਰਾਨ ਮੋਰਚੇ ਵਿਚ ਸ਼ਾਮਲ ਪ੍ਰਦਰਸ਼ਨਕਾਰੀਆਂ ਦੀ ਬੀਤੇ ਕੱਲ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਮੋਰਚੇ ਵਿਚ ਸ਼ਾਮਲ ਕਈ ਆਗੂਆਂ ਅਤੇ ਹੋਰ ਵਿਅਕਤੀਆਂ ਤੇ ਮਾਮਲਾ ਦਰਜ ਕਰ ਲਿਆ ਹੈ।

ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ

ਚੰਡੀਗੜ੍ਹ ਦੇ ਥਾਣਾ 39 ਵਿਚ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਕੀਤੀ ਐਫ ਆਈ ਆਰ ਵਿਚ ਜਗਤਾਰ ਸਿੰਘ ਦੇ ਪਿਤਾ ਗੁਰਚਰਨ ਸਿੰਘ ਸਮੇਤ ਹੋਰ ਆਗੂਆਂ ਦੇ ਨਾਮ ਦਰਜ ਹਨ।

ਝੜਪ ਵਿਚ ਪੁਲਿਸ ਦੀ ਕਈ ਜਵਾਨ ਜ਼ਖਮੀ

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲੋਂ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ ਵਿੱਚ ਸ਼ਾਮਿਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀ ਅੱਗੇ ਵਧਣ ਲਈ ਬਜਿੱਦ ਸਨ ਪਰ ਜਿਉਂ ਹੀ ਪ੍ਰਦਰਸ਼ਨਕਾਰੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋ ਗਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਕਾਰੀਆਂ ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਸਨ ਅਤੇ ਪੁਲਿਸ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਸੀ।

ਨਾਕਾ ਛੱਡ ਕੇ ਪਿੱਛੇ ਭੱਜੀ ਪੁਲਿਸ

ਟਕਰਾਅ ਤੋਂ ਬਾਅਦ ਚੰਡੀਗੜ੍ਹ ਪੁਲਿਸ ਨਾਕਾ ਛੱਡ ਕੇ ਪਿੱਛੇ ਭੱਜ ਗਈ। ਮੁਜ਼ਹਰਾਕਾਰੀਆਂ ਦੀ ਅਗਵਾਈ ਨਹਿੰਗ ਸਿੰਘ ਕਰ ਰਹੇ ਹਨ। ਮੋਹਾਲੀ ਪੁਲਿਸ ਦੇ ਮਟੌਰ ਥਾਣੇ ਵਿੱਚ ਵੀ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਇਕ ਹੋਰ ਜੱਥਾ ਮੁੱਖ ਮੰਤਰੀ ਦੀ ਰਿਹਾਇਸ ਵੱਲ ਭੇਜਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਵੱਡੀ ਪੱਧਰ ਉਤੇ ਅੱਜ ਪੁਲਿਸ ਲਗਾਈ ਗਈ ਹੈ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਪਿਛਲੇ ਇਕ ਮਹੀਨੇ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ਉਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ ਆਪਣੇ ਜੱਥੇ ਚੰਡੀਗੜ੍ਹ ਭੇਜੇ ਜਾ ਰਹੇ ਸਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...