AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਹਿਰ ਉਗਲਦੇ ਹਨ ਓਵੈਸੀ, ਜਿਨਾਹ ਚਲੇ ਗਏ, ਵਾਰਸ ਛੱਡ ਗਏ : ਗਿਰੀਰਾਜ ਸਿੰਘ

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਏਆਈਐਮਆਈਐਮ ਮੁਖੀ ਅਸਦੁਦੀਨ ਓਵੈਸੀ ਸਾਹਿਬ ਦੇ ਮੂੰਹੋਂ ਜਦੋਂ ਵੀ ਕੋਈ ਸ਼ਬਦ ਨਿਕਲਦਾ ਹੈ ਤਾਂ ਜ਼ਹਿਰ ਹੀ ਨਿਕਲਦਾ ਹੈ। ਉਹ ਕਦੇ ਕਾਇਦੇ ਦੀ ਗੱਲ ਨਹੀਂ ਕਰਦੇ।

ਜਹਿਰ ਉਗਲਦੇ ਹਨ ਓਵੈਸੀ, ਜਿਨਾਹ ਚਲੇ ਗਏ, ਵਾਰਸ ਛੱਡ ਗਏ : ਗਿਰੀਰਾਜ ਸਿੰਘ
ਜਹਿਰ ਉਗਲਦੇ ਹਨ ਓਵੈਸੀ, ਜਿਨਾਹ ਚਲੇ ਗਏ, ਵਾਰਸ ਛੱਡ ਗਏ : ਗਿਰੀਰਾਜ ਸਿੰਘ। Giriraj Singh on AIMIM chief Statement
kusum-chopra
| Published: 16 Feb 2023 17:02 PM IST
Share
ਝਾਰਖੰਡ ਦੇ ਪਲਾਮੂ ਜ਼ਿਲੇ ਦੇ ਪਾਂਕੀ ‘ਚ ਮਹਾਸ਼ਿਵਰਾਤਰੀ ਲਈ ਤਿਆਰ ਕੀਤੇ ਜਾ ਰਹੇ ਸਵਾਗਤ ਦੁਆਰ ਨੂੰ ਲੈ ਕੇ ਹੋਏ ਵਿਵਾਦ ਦੇ ਚਲਦਿਆਂ ਵੱਖ-ਵੱਖ ਭਾਈਚਾਰਿਆਂ ਦੇ ਦੋ ਗੁੱਟਾਂ ਵਿਚਾਲੇ ਝੜਪ ‘ਚ ਘੱਟੋ-ਘੱਟ 6 ਲੋਕ ਜਖਮੀ ਹੋ ਗਏ ਹਨ। ਇਲਾਕੇ ਵਿੱਚ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 144 ਲਾਗੂ ਕਰਕੇ 24 ਘੰਟਿਆਂ ਲਈ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਅਜਿਹੇ ਵਿੱਚ ਸਿਆਸੀ ਪਾਰਟੀਆਂ ਆਪਣੀਆਂ ਰੋਟੀਆਂ ਸੇਕਣ ਤੋਂ ਪਿੱਛੇ ਨਹੀਂ ਹਟੀਆਂ। ਇੱਕ ਪਾਸੇ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਬੁਲਡੋਜਰ ਦੀ ਰਾਜਨੀਤੀ ਕਰਨ ਵਾਲਿਆਂ ਨੇ ਇੱਕ ਮਾਂ-ਧੀ ਦੀ ਜਾਨ ਲੈ ਲਈ। ਉਹ ਦੇਸ਼ ਨੂੰ ਬੁਲਡੋਜਰ ਨਾਲ ਚਲਾਉਣਾ ਚਾਹੁੰਦੇ ਹਨ, ਸੰਵਿਧਾਨ ਨਾਲ ਨਹੀਂ। ਤੁਸੀਂ (ਭਾਜਪਾ) ਸਿਰਫ਼ ਤੋੜਨਾ ਅਤੇ ਬਰਬਾਦ ਕਰਨਾ ਚਾਹੁੰਦੇ ਹੋ, ਇਕਜੁੱਟ ਨਹੀਂ ਹੋਣਾ ਚਾਹੁੰਦੇ ਹੋ। ਉੱਧਰ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਵੀ ਏਆਈਐਮਆਈਐਮ ਮੁਖੀ ਅਸਦੁਦੀਨ ਓਵੈਸੀ ਦੇ ਮੂੰਹੋਂ ਜਦੋਂ ਵੀ ਕੁਝ ਨਿਕਲਦਾ ਹੈ ਤਾਂ ਜਹਿਰ ਹੀ ਨਿਕਲਦਾ ਹੈ। ਉਹ ਕਦੇ ਢੰਗ ਦੀ ਗੱਲ ਨਹੀਂ ਕਰਦੇ। ਜਿਨਾਹ ਚਲੇ ਗਏ, ਜਿਨਾਹ ਦੇ ਵਾਰਸਾਂ ਦੇ ਰੂਪ ਚ ਕਈ ਲੋਕ ਬਚ ਗਏ ਹਨ। ਗਿਰੀਰਾਜ ਨੇ ਅੱਗੇ ਕਿਹਾ ਕਿ ਮੁਸਲਿਮ ਸਮਾਜ ਦੀ ਵਧਦੀ ਆਬਾਦੀ ਮੇਰੇ ਲਈ ਚਿੰਤਾ ਦਾ ਵਿਸ਼ਾ ਨਹੀਂ ਹੈ। ਜਿਨਾਹ ਦੇ ਰਸਤੇ ‘ਤੇ ਚੱਲਣ ਵਾਲੇ ਕੱਟੜ ਲੋਕ ਹੀ ਅਜਿਹੇ ਕੰਮ ਕਰਦੇ ਹਨ। ਅੱਜ ਤੱਕ ਦੇਸ਼ ਦੇ ਕਿਸੇ ਤਾਜੀਆ ‘ਤੇ ਹਿੰਦੂਆਂ ਵੱਲੋਂ ਇੱਕ ਪੱਥਰ ਵੀ ਨਹੀਂ ਸੁੱਟਿਆ ਹੋਵੇਗਾ।

ਕੀ ਹੈ ਹਿੰਸਾ ਦੀ ਵਜ੍ਹਾ ?

ਸਥਾਨਕ ਲੋਕਾਂ ਨੇ ਦੱਸਿਆ ਕਿ ਮਹਾਸ਼ਿਵਰਾਤਰੀ ਲਈ ਸਵਾਗਤ ਦੁਆਰ ਬਣਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ। ਵੱਖ-ਵੱਖ ਭਾਈਚਾਰਿਆਂ ਦੇ ਦੋ ਗੁੱਟਾਂ ਵਿਚਕਾਰ ਪੱਥਰਬਾਜ਼ੀ ਅਤੇ ਲੜਾਈ ਹੋਈ। ਮਹਾਸ਼ਿਵਰਾਤਰੀ ਦੇ ਕਾਰਨ ਪਾਂਕੀ ਦੀ ਰਾਹੇਵੀਰ ਪਹਾੜੀ ‘ਤੇ ਸਥਿਤ ਸ਼ਿਵ ਮੰਦਿਰ ਨੂੰ ਸਜਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜਰ ਮੰਗਲਵਾਰ ਸ਼ਾਮ ਨੂੰ ਮਜਦੂਰ ਮਸਜਿਦ ਚੌਂਕ ‘ਚ ਬਾਂਸ ਦੀਆਂ ਡੰਡੀਆਂ ਅਤੇ ਕੱਪੜੇ ਲੈ ਕੇ ਸਵਾਗਤ ਦੁਆਰ ਬਣਾਉਣ ਲਈ ਪਹੁੰਚੇ। ਸਥਾਨਕ ਲੋਕਾਂ ਮੁਤਾਬਕ ਇਸ ਦੌਰਾਨ ਇਕ ਭਾਈਚਾਰੇ ਦੇ ਲੋਕਾਂ ਨੇ ਮਜ਼ਦੂਰਾਂ ਨੂੰ ਰੋਕ ਲਿਆ। ਉਨ੍ਹਾਂ ਕਿਹਾ ਕਿ ਇੱਥੇ ਧਾਰਮਿਕ ਸਥਾਨ ਹੈ, ਇਸ ਲਈ ਸਵਾਗਤ ਦੁਆਰ ਨਹੀਂ ਬਣਨ ਦਿੱਤਾ ਜਾਵੇਗਾ। ਇਸ ‘ਤੇ ਵਿਵਾਦ ਸ਼ੁਰੂ ਹੋ ਗਿਆ। ਪੁਲਿਸ ਨੇ ਦੱਸਿਆ ਕਿ ਵਿਵਾਦ ਵਧਣ ‘ਤੇ ਇਕ ਵਿਅਕਤੀ ਨੇ ਮੰਦਿਰ ਕਮੇਟੀ ਦੇ ਇਕ ਮੈਂਬਰ ਦੇ ਸਿਰ ‘ਤੇ ਡੰਡੇ ਨਾਲ ਵਾਰ ਕਰ ਦਿੱਤਾ, ਜਿਸ ਤੋਂ ਬਾਅਦ ਝੜਪ ਸ਼ੁਰੂ ਹੋ ਗਈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...