Good News: ਦੋ ਮਹੀਨੇ ‘ਚ ਹੋਣਗੀਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦ ਉਨਤੀਆਂ

Updated On: 

21 Dec 2023 21:40 PM

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਰੱਕੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਅਗਲੇ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।

Good News: ਦੋ ਮਹੀਨੇ ਚ ਹੋਣਗੀਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦ ਉਨਤੀਆਂ

ਪੁਰਾਣੀ ਤਸਵੀਰ

Follow Us On

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਤਰੱਕੀਆਂ ਅਗਲੇ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।

ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਅਗਲੇ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ।