AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਤ

ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਹਾਇਤਾ ਕੇਂਦਰ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਕਾਰਜ ਕਰੇਗਾ, ਜਿਸ ਤੋਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਾਹਾ ਪ੍ਰਾਪਤ ਕਰ ਸਕੇਗੀ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਤ
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਤ। Help center for foreign pilgrims at Sri Darbar Sahib group
tv9-punjabi
| Published: 16 Feb 2023 18:50 PM IST
Share
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ।

ਵਿਦੇਸ਼ੀ ਸੰਗਤਾਂ ਲਈ ਸਹੂਲਤ

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਚ ਸੰਗਤ ਨਤਮਸਤਕ ਹੁੰਦੀ ਹੈ, ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਵੀ ਮੌਜੂਦ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਭਾਵੇਂ ਪਹਿਲਾਂ ਹੀ ਸੂਚਨਾ ਕੇਂਦਰ ਸਥਾਪਤ ਹੈ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਵੱਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ

ਪਰ ਹੋਰਨਾਂ ਦੇਸਾਂ ਦੀ ਸੰਗਤ ਨੂੰ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਹਾਇਤਾ ਕੇਂਦਰ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਕਾਰਜ ਕਰੇਗਾ, ਜਿਸ ਤੋਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਾਹਾ ਪ੍ਰਾਪਤ ਕਰ ਸਕੇਗੀ। ਇਥੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ, ਇਥੇ ਸਥਿਤ ਹੋਰਨਾਂ ਅਸਥਾਨਾਂ, ਲੰਗਰ, ਸਰਾਵਾਂ ਤੇ ਹੋਰ ਲੋੜੀਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ, ਸ. ਜਤਿੰਦਰ ਸਿੰਘ ਆਦਿ ਮੌਜੂਦ ਸਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...