ਲੁਧਿਆਣਾ ‘ਚ ਸੱਕੇ ਭਰਾ ਨੇ ਗੋਲੀ ਮਾਰਕੇ ਭੈਣ ਦਾ ਕੀਤਾ ਕਤਲ, ਵਾਰਦਾਤ ਤੋਂ ਬਾਅਦ ਮੁਲਜ਼ਮ ਖੁਦ ਪਹੁੰਚਿਆ ਥਾਣੇ
ਭੈਣ ਦੇ ਆਪਣੀ ਪ੍ਰੇਮੀ ਨਾਲ ਭੱਜਕੇ ਵਿਆਹ ਕਰਵਾਉਣ ਤੋਂ ਉਸਦਾ ਭਰਾ ਏਨਾ ਨਾਰਾਜ਼ ਸੀ ਕਿ ਉਸਨੇ ਆਪਣੀ ਭੈਣ ਦਾ ਗੋਲੀ ਮਾਰਕੇ ਕਤਲ ਹੀ ਕਰ ਦਿੱਤਾ ਤੇ ਨਾਲ ਹੀ ਉਸਦੇ ਪਤੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜਿਸਦਾ ਹੁਣ ਡੀਐੱਮਸੀ ਵਿੱਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੀਏਯੂ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਲੋਕਾਂ ਨੇ ਦਿੱਤੀ ਸ਼ਿਕਾਇਤ
ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ (Police) ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਟੀਮ ਸਮੇਤ ਮੌਕੇ ਤੇ ਪੁੱਜੇ। ਪੁਲਿਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ‘ਚ ਰਖਵਾ ਦਿੱਤਾ ਹੈ।ਗੋਲੀ ਚਲਾਉਣ ਤੋਂ ਬਾਅਦ ਭਰਾ ਖੁਦ ਪਹੁੰਚਿਆ ਥਾਣੇ
ਭੈਣ ‘ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਉਹ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਸੂਰਜ ਖੁਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣੇ ਪਹੁੰਚ ਗਿਆ ਸੀ।ਰੰਜਿਸ਼ ਕਾਰਨ ਚਲਾਈ ਗੋਲੀ
ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨੂੰ ਆਪਣੇ ਪ੍ਰੇਮ ਸਬੰਧਾਂ ਵਿੱਚ ਭਜਾ ਲਿਆ ਅਤੇ ਉਸ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਪੀਏਯੂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
