AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਟਰੰਪ ਨੇ PM ਮੋਦੀ ਨਾਲ ਫ਼ੋਨ ‘ਤੇ ਕੀਤੀ ਗੱਲ, ਮਿਡਿਲ ਈਸਟ ਦੇ ਹਾਲਾਤ ‘ਤੇ ਹੋਈ ਚਰਚਾ

Trump Talk to PM Modi: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐਮ ਮੋਦੀ ਨਾਲ ਫ਼ੋਨ 'ਤੇ ਲੰਬੀ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਚਾਹੁੰਦਾ ਹੈ ਕਿ ਤਣਾਅ ਘੱਟ ਹੋਵੇ ਅਤੇ ਹੋਰਮੁਜ਼ ਸਟ੍ਰੇਟ ਖੁੱਲ੍ਹਾ ਰਹੇ। ਭਾਰਤ ਦੀ ਕੋਸ਼ਿਸ਼ ਹੈ ਕਿ ਸਾਰੇ ਦੇਸ਼ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਇਸ ਮੁੱਦੇ ਨੂੰ ਹੱਲ ਕਰਨ।

ਟਰੰਪ ਨੇ PM ਮੋਦੀ ਨਾਲ ਫ਼ੋਨ 'ਤੇ ਕੀਤੀ ਗੱਲ, ਮਿਡਿਲ ਈਸਟ ਦੇ ਹਾਲਾਤ 'ਤੇ ਹੋਈ ਚਰਚਾ
ਪੀਐਮ ਮੋਦੀ ਅਤੇ ਡੋਨਾਲਡ ਟਰੰਪ
tv9-punjabi
| Updated On: 24 Mar 2026 19:16 PM IST

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲ ਕੀਤੀ। ਉਨ੍ਹਾਂ ਨੇ ਮਿਡਿਲ ਈਸਟ ਦੇ ਹਾਲਾਤ ‘ਤੇ ਚਰਚਾ ਕੀਤੀ ਕਿ ਹੋਰਮੁਜ਼ ਸਟ੍ਰੇਟ ਨੂੰ ਖੁੱਲ੍ਹਾ ਰੱਖਣਾ ਬਹੁਤ ਜਰੂਰੀ ਹੈ। ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ।

ਇੱਕ ਦਿਨ ਪਹਿਲਾਂ ਹੀ, ਟਰੰਪ ਨੇ ਈਰਾਨ ਦੇ ਬਿਜਲੀ ਅਤੇ ਊਰਜਾ ਠਿਕਾਣਿਆ ‘ਤੇ ਅਮਰੀਕੀ ਹਮਲਿਆਂ ਨੂੰ 5 ਦਿਨਾਂ ਲਈ ਰੋਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਚੰਗੀ ਗੱਲਬਾਤ ਚੱਲ ਰਹੀ ਹੈ ਅਤੇ ਯੁੱਧ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਈਰਾਨ ਨੇ ਕਿਸੇ ਵੀ ਗੱਲਬਾਤ ਤੋਂ ਇਨਕਾਰ ਕਰਦੇ ਹੋਏ ਦਾਅਵਾ ਕੀਤਾ ਕਿ ਟਰੰਪ ਝੂਠ ਬੋਲ ਰਹੇ ਹਨ।

ਈਰਾਨ ਯੁੱਧ ਦੇ ਕਾਰਨ, ਹੋਰਮੁਜ਼ ਸਟ੍ਰੇਟ ਰਾਹੀਂ ਦੁਨੀਆ ਦੇ ਲਗਭਗ 20% ਤੇਲ ਅਤੇ ਗੈਸ ਦਾ ਕਾਰੋਬਾਰ ਲਗਭਗ ਰੁੱਕ ਗਿਆ ਹੈ। ਅੰਤਰਰਾਸ਼ਟਰੀ ਊਰਜਾ ਏਜੰਸੀ ਨੇ ਇਸਨੂੰ ਤੇਲ ਸਪਲਾਈ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਿਘਨ ਦੱਸਿਆ ਹੈ।

ਰਾਜ ਸਭਾ ਵਿੱਚ ਮਿਡਿਲ ਈਸਟ ਸੰਕਟ ਤੇ PM ਦਾ ਸੰਬੋਧਨ

ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਰਾਜ ਸਭਾ ਵਿੱਚ ਕਿਹਾ ਹੈ ਕਿ ਯੁੱਧ ਦੇ ਦੌਰਾਨ, ਭਾਰਤ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜਹਾਜ਼ ਆਪਣੀਆਂ ਮੰਜ਼ਿਲਾਂ ‘ਤੇ ਸੁਰੱਖਿਅਤ ਢੰਗ ਨਾਲ ਪਹੁੰਚ ਸਕਣ। ਇਸ ਲਈ ਭਾਰਤ ਗੱਲਬਾਤ ਦਾ ਰਾਹ ਅਖ਼ਤਿਆਰ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਹਰ ਜਗ੍ਹਾ ਤੋਂ ਤੇਲ ਅਤੇ ਗੈਸ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਪੱਛਮੀ ਏਸ਼ੀਆ ਵਿੱਚ ਜੰਗ ਨੇ ਦੁਨੀਆ ਵਿੱਚ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਚਾਹੁੰਦਾ ਹੈ ਕਿ ਤਣਾਅ ਘੱਟ ਹੋਵੇ ਅਤੇ ਹੋਰਮੁਜ਼ ਸਟ੍ਰੇਟ ਖੁੱਲ੍ਹਾ ਰਹੇ। ਭਾਰਤ ਦੀ ਕੋਸ਼ਿਸ਼ ਹੈ ਕਿ ਸਾਰੇ ਦੇਸ਼ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਇਸ ਮੁੱਦੇ ਨੂੰ ਹੱਲ ਕਰਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਈਰਾਨ, ਇਜ਼ਰਾਈਲ ਅਤੇ ਅਮਰੀਕਾ ਨਾਲ ਲਗਾਤਾਰ ਸੰਪਰਕ ਵਿੱਚ ਹੈ, ਤਾਂ ਜੋਂ ਸ਼ਾਂਤੀ ਬਣੀ ਰਹੇ।

ਈਰਾਨ ਯੁੱਧ ਵਿੱਚ 2,600 ਤੋਂ ਵੱਧ ਮੌਤਾਂ

ਅਮਰੀਕਾ ਅਤੇ ਇਜ਼ਰਾਈਲ ਨੇ 28 ਫਰਵਰੀ ਨੂੰ ਈਰਾਨ ‘ਤੇ ਹਮਲੇ ਸ਼ੁਰੂ ਕੀਤੇ ਸਨ। ਉਦੋਂ ਤੋਂ, ਮੱਧ ਪੂਰਬ ਦੇ ਕਈ ਦੇਸ਼ਾਂ ਵਿੱਚ ਜੰਗ ਵਰਗੇ ਹਾਲਾਤ ਪੈਦਾ ਹੋ ਗਏ ਹਨ। 25 ਦਿਨ ਹੋ ਗਏ ਹਨ, ਅਤੇ ਕਈ ਥਾਵਾਂ ‘ਤੇ ਧਮਾਕੇ ਲਗਾਤਾਰ ਹੋ ਰਹੇ ਹਨ। ਯੁੱਧ ਵਿੱਚ 2,600 ਤੋਂ ਵੱਧ ਲੋਕ ਮਾਰੇ ਗਏ ਹਨ। ਈਰਾਨ ਵਿੱਚ ਹੁਣ ਤੱਕ ਲਗਭਗ 1,500 ਲੋਕ ਮਾਰੇ ਗਏ ਹਨ। ਲੇਬਨਾਨ ਵਿੱਚ 1,000 ਤੋਂ ਵੱਧ ਲੋਕ ਮਾਰੇ ਗਏ ਹਨ। ਇਜ਼ਰਾਈਲ ਵਿੱਚ 16 ਲੋਕਾਂ ਦੀ ਮੌਤ ਹੋਈ ਹੈ ਅਤੇ 13 ਅਮਰੀਕੀ ਸੈਨਿਕ ਵੀ ਮਾਰੇ ਗਏ ਹਨ। ਇਸ ਤੋਂ ਇਲਾਵਾ, ਖਾੜੀ ਖੇਤਰ ਵਿੱਚ ਜ਼ਮੀਨ ਅਤੇ ਸਮੁੰਦਰ ਵਿੱਚ ਕਈ ਨਾਗਰਿਕਾਂ ਨੇ ਵੀ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ।

Follow Us
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ... ਬਾਬਾ ਰਾਮਦੇਵ ਨੇ ਟਰੰਪ ਨੂੰ ਦਿੱਤੀ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ... ਬਾਬਾ ਰਾਮਦੇਵ ਨੇ ਟਰੰਪ ਨੂੰ ਦਿੱਤੀ ਸਲਾਹ...
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ...
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ...
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ...
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ...
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ...
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ...