AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗਿਆਨੀ ਰਘਬੀਰ ਸਿੰਘ ਦੇ ਘਰ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ, ਗੋਲੀਬਾਰੀ ਘਟਨਾ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀ ਚੱਲਣ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਗਿਆਨੀ ਰਘਬੀਰ ਸਿੰਘ ਦੇ ਘਰ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ, ਗੋਲੀਬਾਰੀ ਘਟਨਾ ਦੀ ਕੀਤੀ ਨਿੰਦਾ
lalit-sharma
| Updated On: 14 Aug 2026 23:00 PM IST
Share

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਬਿਲਕੁਲ ਵੀ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਤੇ ਸੀਨੀਅਰ ਅਧਿਕਾਰੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆਉਣਗੇ।

ਨਿੱਜੀ ਤੌਰ ‘ਤੇ ਵੀ ਗਿਆਨੀ ਰਘਬੀਰ ਸਿੰਘ ਨਾਲ ਡੂੰਘੇ ਸਬੰਧ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਉਹ ਸਿਰਫ਼ ਇੱਕ ਵਿਧਾਇਕ ਹੀ ਨਹੀਂ, ਸਗੋਂ ਨਿੱਜੀ ਤੌਰ ‘ਤੇ ਵੀ ਗਿਆਨੀ ਰਘਬੀਰ ਸਿੰਘ ਨਾਲ ਡੂੰਘੇ ਸਬੰਧ ਰੱਖਦੇ ਹਨ। ਉਨ੍ਹਾਂ ਯਾਦ ਕਰਵਾਇਆ ਕਿ ਅਜਨਾਲਾ ਖੇਤਰ ਵਿੱਚ ਹੜ੍ਹਾਂ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਲੋਕਾਂ ਦੀ ਮਦਦ ਲਈ ਅਹਿਮ ਭੂਮਿਕਾ ਨਿਭਾਈ ਸੀ, ਇਸ ਲਈ ਅੱਜ ਔਖੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹਨਾ ਆਪਣਾ ਫਰਜ਼ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਸਿੱਖ ਕੌਮ ਦਾ ਇੱਕ ਵੱਡਾ ਸਰਮਾਇਆ ਹਨ ਅਤੇ ਅਜਿਹੀਆਂ ਘਟਨਾਵਾਂ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ। ਇਸ ਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

Follow Us
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...