AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ਚ ਸ਼ਰਧਾਲੂਆਂ ਨੂੰ ਕੀ-ਕੀ ਮਿਲਦੀਆਂ ਨੇ ਸਹੂਲਤਾਂ? 5.10 ਲੱਖ ਸੰਗਤਾਂ ਨੇ ਕੀਤੇ ਦਰਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਲੋਕ-ਪੱਖੀ ਪਹਿਲਕਦਮੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ ਕੁੱਲ 5,10,807 ਸ਼ਰਧਾਲੂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰ ਚੁੱਕੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ 'ਚ ਸ਼ਰਧਾਲੂਆਂ ਨੂੰ ਕੀ-ਕੀ ਮਿਲਦੀਆਂ ਨੇ ਸਹੂਲਤਾਂ? 5.10 ਲੱਖ ਸੰਗਤਾਂ ਨੇ ਕੀਤੇ ਦਰਸ਼ਨ
tv9-punjabi
| Published: 18 Sep 2026 14:22 PM IST
Share

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਲੋਕ-ਪੱਖੀ ਪਹਿਲਕਦਮੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ ਕੁੱਲ 5,10,807 ਸ਼ਰਧਾਲੂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਚਾਹਵਾਨ ਬਜ਼ੁਰਗਾਂ ਨੂੰ ਸਨਮਾਨਜਨਕ ਢੰਗ ਨਾਲ ਮੁਫ਼ਤ ਸਫ਼ਰ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਹੈ।

95 ਏ.ਸੀ. ਬੱਸਾਂ ਰਾਹੀਂ 12,485 ਗੇੜੇ ਕੀਤੇ ਮੁਕੰਮਲ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵੇਲੇ ਸ਼ਰਧਾਲੂਆਂ ਦੀ ਆਵਾਜਾਈ ਲਈ 95 ਆਧੁਨਿਕ ਏ.ਸੀ. ਬੱਸਾਂ ਨਿਰੰਤਰ ਸੇਵਾਵਾਂ ਨਿਭਾ ਰਹੀਆਂ ਹਨ। ਇਨ੍ਹਾਂ ਬੱਸਾਂ ਰਾਹੀਂ ਹੁਣ ਤੱਕ ਕੁੱਲ 12,485 ਚੱਕਰ (ਟ੍ਰਿਪ) ਸਫ਼ਲਤਾਪੂਰਵਕ ਪੂਰੇ ਕੀਤੇ ਜਾ ਚੁੱਕੇ ਹਨ।

50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਲੈ ਸਕਦੇ ਹਨ ਲਾਭ

ਯੋਗਤਾ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਨੇ ਸਪੱਸ਼ਟ ਕੀਤਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਯੋਗ ਵਿਅਕਤੀ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਕਰਵਾ ਕੇ ਲਾਹਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯਾਤਰੀਆਂ ਲਈ ਆਲੀਸ਼ਾਨ ਏ.ਸੀ. ਸਲੀਪਰ ਬੱਸਾਂ ਰਾਹੀਂ ਆਉਣ-ਜਾਣ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼, ਸ਼ੁੱਧ ਖਾਣ-ਪੀਣ ਅਤੇ ਲੰਗਰ ਆਦਿ ਦਾ ਪੂਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 12 ਅਗਸਤ 2026 ਨੂੰ ਇਸ ਸਕੀਮ ਦਾ ਦਾਇਰਾ ਹੋਰ ਵਧਾਉਂਦਿਆਂ ਇਸ ਵਿੱਚ ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਵਰਗੇ ਪਵਿੱਤਰ ਧਾਰਮਿਕ ਸਥਾਨਾਂ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ ਹੈ।

ਮੈਡੀਕਲ ਟੀਮਾਂ ਤੈਨਾਤ, ਸਫ਼ਾਈ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਮੰਤਰੀ ਸੌਂਦ ਨੇ ਦੱਸਿਆ ਕਿ ਸੰਗਤਾਂ ਦੀ ਸੁਰੱਖਿਆ, ਸਿਹਤ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਰੇਕ ਬੱਸ ਦੇ ਨਾਲ ਸਹਾਇਕ ਅਮਲਾ ਅਤੇ ਮੈਡੀਕਲ ਸਟਾਫ਼ ਦੀ ਵਿਸ਼ੇਸ਼ ਟੀਮ ਮੌਜੂਦ ਰਹਿੰਦੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਦੌਰਾਨ ਤੁਰੰਤ ਮੁੱਢਲੀ ਸਹਾਇਤਾ ਮਿਲ ਸਕੇ। ਇਸ ਤੋਂ ਇਲਾਵਾ ਯਾਤਰਾ ਦੇ ਵੱਖ-ਵੱਖ ਪੜਾਵਾਂ ‘ਤੇ ਸੰਗਤ ਦੀ ਮਦਦ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਰਿਹਾਇਸ਼ ਲਈ ਸਾਫ਼-ਸੁਥਰੇ ਬਾਥਰੂਮਾਂ ਵਾਲੇ ਏਅਰ-ਕੰਡੀਸ਼ਨਡ ਕਮਰਿਆਂ ਦਾ ਇੰਤਜ਼ਾਮ ਕੀਤਾ ਗਿਆ ਹੈ।

ਸਾਰਿਆਂ ਲਈ ਬਰਾਬਰ ਅਧਿਕਾਰ

ਕੈਬਨਿਟ ਮੰਤਰੀ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂ ਪੂਰੀ ਤਰ੍ਹਾਂ ਸੰਤੁਸ਼ਟ ਨਜ਼ਰ ਆਉਂਦੇ ਹਨ ਅਤੇ ਬੱਸਾਂ ਵਿੱਚ ਸ਼ਬਦ-ਗਾਇਨ ਤੇ ਭਜਨ-ਬੰਦਗੀ ਕਰਦਿਆਂ ਰੂਹਾਨੀ ਆਨੰਦ ਮਾਣਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਰਦਾਸ ਹੈ ਕਿ ਹਰ ਸ਼ਰਧਾਲੂ ਸੁੱਖ-ਸ਼ਾਂਤੀ ਨਾਲ ਦਰਸ਼ਨ ਕਰਕੇ ਆਪਣੇ ਘਰ ਪਰਤੇ। ਯਾਤਰਾ ਦੀ ਸਮਾਪਤੀ ਮੌਕੇ ਸੰਗਤਾਂ ਨੂੰ ਪਵਿੱਤਰ ਪ੍ਰਸਾਦ ਦੇ ਨਾਲ-ਨਾਲ ਇਸ ਯਾਦਗਾਰੀ ਸਫ਼ਰ ਦੇ ਪ੍ਰਤੀਕ ਵਜੋਂ ਪਿੱਤਲ ਦਾ ਗਲਾਸ ਵੀ ਭੇਟ ਕੀਤਾ ਜਾਵੇਗਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ, ਜਾਤ, ਧਰਮ ਅਤੇ ਖੇਤਰ ਦੇ ਲੋਕਾਂ ਲਈ ਖੁੱਲ੍ਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਰਧਾਲੂਆਂ ਨੂੰ ਪੂਰੀ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਯਾਤਰਾ ਦਾ ਸੰਚਾਲਨ ਪੂਰੀ ਪਾਰਦਰਸ਼ਤਾ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

Follow Us
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...