ਹੁਣ ਆਨਲਾਈਨ ਮਿਲ ਸਕੇਗਾ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ

Published: 

15 Feb 2023 11:45 AM IST

ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ

ਹੁਣ ਆਨਲਾਈਨ ਮਿਲ ਸਕੇਗਾ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ

ਮੋਬਾਈਲ ਨੰਬਰ ਪੋਰਟ ਕਰਨ ਵਾਲਿਆਂ ਲਈ ਅਹਿਮ ਜਾਣਕਾਰੀ. Tv9 Hindi

Follow Us On
ਚੰਡੀਗੜ੍ਹ: ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ।

ਇਕ ਕਲਿੱਕ ਰਾਹੀਂ ਮਿਲੇਗਾ ਫਿਟਨੈੱਸ ਸਰਟੀਫਿਕੇਟ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਿਲੀਵਰੀ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ ‘ਤੇ ਸਹੂਲਤ ਮਿਲੇਗੀ।

ਸਿਸਟਮ ਵਿੱਚ ਆਵੇਗੀ ਜ਼ਿਆਦਾ ਪਾਰਦਰਸ਼ਤਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਸਿਸਟਮ ਵਿੱਚ ਕਿਤੇ ਜ਼ਿਆਦਾ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਆਨਲਾਈਨ ਹੋਵਗੀ ਜਾਂਚ

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੋਡੀਊਲ ਉਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰਟੀਓ ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਵਾਹਨਾਂ ਦੀ ਜਾਂਚ ਐਮਵੀਆਈ ਵੱਲੋਂ ਆਨਲਾਈਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਸਾਂਝੇ ਤੌਰ ‘ਤੇ ਤਿਆਰ ਕੀਤੀ ਗਈ ਹੈ।