ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੁਣ ਆਨਲਾਈਨ ਸ਼ਿਕਾਇਤਾਂ ਸੁਣੇਗਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਇੰਝ ਦਰਜ ਕਰਵਾਓ ਸ਼ਿਕਾਇਤ

ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਤੁਸੀਂ ਇਸ ਸੰਬੰਧੀ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾ ਰਹੀ ਹੈ।

ਹੁਣ ਆਨਲਾਈਨ ਸ਼ਿਕਾਇਤਾਂ ਸੁਣੇਗਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਇੰਝ ਦਰਜ ਕਰਵਾਓ ਸ਼ਿਕਾਇਤ
Follow Us
sunil-lakha-hoshiarpur
| Published: 06 Feb 2023 18:42 PM

ਹੁਸ਼ਿਆਰਪੁਰ (ਹਿ.ਸ)। ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਤਹਿਤ ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ। ਪਹਿਲੇ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ, ਜਿਸ ਚ ਕਈ ਪਿੰਡਾਂ ਦੇ ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ।

ਆਨਲਾਈਨ ਦਰਜ ਕਰਵਾਓ ਸ਼ਿਕਾਇਤ

ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਪਹਿਲੇ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ, ਜਿਸ ਚ ਕਈ ਪਿੰਡਾਂ ਦੇ ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ। ਇਸ ਦੌਰਾਨ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਰਹੇ।

ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਜਿਹੇ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਏ ਜਾਣਗੇ ਤਾਂ ਜੋ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਤੇ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦੀ ਸਫਲਤਾ ਲਈ ਜ਼ਿਲ੍ਹਾ ਮੁਕਾਮਾਂ ਤੇ ਤਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਚੰਡੀਗੜ੍ਹ ਵਿਖੇ ਆਨਲਾਈਨ ਜਨਤਾ ਦਰਬਾਰ ਅਟੈਂਡ ਕਰਨਗੇ ਮੰਤਰੀ

ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਵੱਲੋਂ ਕਾਰਜ ਵਿਧੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਆਨਲਾਈਨ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਅਟੈਂਡ ਕੀਤਾ ਜਾਵੇਗਾ ਜਿਸ ਵਿੱਚ ਸਾਰੇ ਮੁੱਖ ਇੰਜੀਨੀਅਰ ਵੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਸਮੂਹ ਨਿਗਰਾਨ ਇੰਜੀਨੀਅਰ ਅਤੇ ਸਮੂਹ ਕਾਰਜਕਾਰੀ ਇੰਜੀਨੀਅਰ ਆਪਣੇ-ਆਪਣੇ ਦਫਤਰਾਂ ਤੋਂ ਆਨਲਾਈਨ ਜਨਤਾ ਦਰਬਾਰ ਅਟੈਂਡ ਕਰਨਗੇ।

ਇੰਜ ਦਰਜ ਕਰਵਾਓ ਸ਼ਿਕਾਇਤ

ਜਿਹੜੇ ਨਾਗਰਿਕ ਆਨਲਾਈਨ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?M94=mb93a5a19bb8a03372346bce9780ae495 ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ Web5xMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਮੰਤਰੀ ਵਲੋਂ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ। ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk0gmail.com ਜਾਂ ਵੈੱਬਸਾਈਟ dwss.punjab.gov.in/Citizen Register Online Complaint ਤੇ ਦਰਜ ਕਰਵਾਈ ਜਾ ਸਕਦੀ ਹੈ। (ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ ਤੇ ਭੇਜੀ ਜਾ ਸਕਦੀ ਹੈ)

‘ਪਹਿਲਾਂ ਆਓ, ਪਹਿਲਾਂ ਸੁਣਾਓ’ ਦੇ ਆਧਾਰ ‘ਤੇ ਸੁਣੀ ਜਾਵੇਗੀ ਸ਼ਿਕਾਇਤ

ਵਿਭਾਗ ਮੁਖੀ ਨੇ ਦੱਸਿਆ ਕਿ ਜਿਹੜੀ ਸ਼ਿਕਾਇਤ ਅਗੇਤਰੀ ਦਰਜ ਕਰਵਾਈ ਜਾਵੇਗੀ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਸ ਤੋਂ ਬਾਅਦ ਪਹਿਲਾਂ ਆਓ, ਪਹਿਲਾਂ ਸੁਣਾਓ ਦੇ ਆਧਾਰ ਤੇ ਉਨ੍ਹਾਂ ਨਾਗਰਿਕਾਂ ਨੂੰ ਮੌਕਾ ਦਿੱਤਾ ਜਾਵੇਗਾ ਜਿਹੜੇ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ ਹਨ।

ਕਾਰਜਕਾਰੀ ਇੰਜੀਨੀਅਰ (ਐਸਐਨਕੇ) ਸਾਰੀਆਂ ਸ਼ਿਕਾਇਤਾਂ ਦਾ ਰਿਕਾਰਡ ਰੱਖਣਗੇ ਅਤੇ ਜਿਹੜੀਆਂ ਸ਼ਿਕਾਇਤਾਂ ਅਗੇਤਰੀ ਪ੍ਰਾਪਤ ਹੋਣਗੀਆਂ ਉਹ ਸਬੰਧਤ ਅਧਿਕਾਰੀਆਂ ਨੂੰ ਭੇਜਣਗੇ ਤਾਂ ਜੋ ਮੰਤਰੀ ਦੀ ਮੀਟਿੰਗ ਵਿੱਚ ਅਧਿਕਾਰੀ ਆਪਣਾ ਪੱਖ ਰੱਖ ਸਕਣ। ਸ਼ਿਕਾਇਤਾਂ ਦਾ ਰਿਕਾਰਡ ਕਾਰਜਕਾਰੀ ਇੰਜੀਨੀਅਰ (ਐਸਐਨਕੇ) ਵਲੋਂ ਗੂਗਲ ਫਾਰਮ ਚ ਰੱਖਿਆ ਜਾਵੇਗਾ।

ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਦੌਰਾਨ ਪਿੰਡ ਵਾਸੀ ਆਪਣੇ ਵਰਚੁਅਲ ਵੇਟਿੰਗ ਰੂਮ ਵਿਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਦੀ ਪਹਿਲ ਦੇ ਆਧਾਰ ਤੇ ਇਕਇਕ ਕਰਕੇ ਨਾਗਰਿਕ ਆਉਣਗੇ ਅਤੇ ਮੰਤਰੀ ਵਲੋਂ ਸ਼ਿਕਾਇਤ ਸੁਣਕੇ ਉਨ੍ਹਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਉਪਰੰਤ ਹੀ ਅਗਲੀ ਸ਼ਿਕਾਇਤ ਸੁਣੀ ਜਾਵੇਗੀ। ਜੇਕਰ ਕੋਈ ਸ਼ਿਕਾਇਤਕਰਤਾ ਇੰਤਜ਼ਾਰ ਨਹੀਂ ਕਰਨਾ ਚਾਹੁੰਦਾ ਜਾਂ ਮੀਟਿੰਗ ਦਾ ਸਮਾਂ ਖਤਮ ਹੋ ਜਾਵੇ ਤਾਂ ਉਹ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ/ ਈਮੇਲ / ਵੈਬਸਾਈਟ ਤੇ ਬਾਅਦ ਵਿੱਚ ਦਰਜ ਕਰਾ ਸਕਦਾ ਹੈ।

ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...