ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਾਕਿਸਤਾਨ ਨੇ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਨੂੰ ਭਾਰਤ ਆਉਣ ਤੋਂ ਰੋਕਿਆ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਰਾਜ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾਂ ਨੂੰ ਭਾਰਤ ਆਉਣ ਤੋਂ ਰੋਕ ਦਿੱਤਾ ਹੈ।

ਪਾਕਿਸਤਾਨ ਨੇ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਨੂੰ ਭਾਰਤ ਆਉਣ ਤੋਂ ਰੋਕਿਆ
Follow Us
tv9-punjabi
| Updated On: 18 Jan 2023 12:25 PM IST
ਗੁਰੂ ਗ੍ਰੰਥ ਸਾਹਿਬ ਜੀ ਦੇ ਇਹ ਸਰੂਪ ਸੋਮਵਾਰ ਦੀ ਸ਼ਾਮ ਅਟਾਰੀ-ਬਾਘਾ ਬਾਰਡਰ ਰਾਹੀਂ ਭਾਰਤ ਵਿੱਚ ਆਉਣੇ ਸਨ। ਇਨ੍ਹਾਂ ਵਿੱਚ ਕਈ ਹਥਲਿਖਤ ਕਾਪੀਆਂ ਵੀ ਹਨ। ਹੁਣ ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਸਾਰੀਆਂ ਹੱਥ-ਲਿਖ਼ਤਾਂ ਦੀ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਜਾਂਚ ਕੀਤੀ ਜਾਵੇਗੀ।ਪਾਕਿਸਤਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੀਬ 200 ਬਿਰਧ ਸਰੂਪ ਹਨ।ਜਿਨ੍ਹਾਂ ਵਿੱਚ ਜ਼ਿਆਦਾਤਰ ਖੰਡਿਤ ਹੋ ਚੁੱਕੇ ਹਨ। ਇਨ੍ਹਾਂ ਦੁਰਲੱਭ ਕਾਪੀਆਂ ਦਾ ਭਾਰਤ ਵਿੱਚ ਅੰਤਿਮ ਸੰਸਕਾਰ ਕਰਨ ਦੀ ਯੋਜਨਾ ਬਣਾਈ ਗਈ ਸੀ।

ਪਾਕਿਸਤਾਨੀ ਸਿੱਖਾਂ ਦਾ 44 ਮੈਂਬਰੀ ਵਫ਼ਦ ਭਾਰਤ ਲਈ ਰਵਾਨਾ

ਹੁਣ ਇਨ੍ਹਾਂ ਪਾਂਡੂਲੀਪੀਆਂ ਦੇ ਬਗੈਰ ਹੀ ਪਾਕਿਸਤਾਨੀ ਸਿੱਖਾਂ ਦਾ ਇੱਕ ਵਫ਼ਦ ਭਾਰਤ ਆ ਰਿਹਾ ਹੈ। ਪਾਕਿਸਾਤਨੀ ਅਧਿਕਾਰੀਆਂ ਅਨੁਸਾਰ ਸਿੱਖਾਂ ਦਾ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਜੀ ਦੀਆਂ 200 ਤੋਂ ਵਧੇਰੇ ਹੱਥ-ਲਿਖ਼ਤਾਂ ਨੂੰ ਭਾਰਤ ਭੇਜਿਆ ਜਾਣਾ ਸੀ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਸਿੰਧ ਰਾਜ ਦੇ ਹਰਭਜਨ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨੀ ਸਿੱਖਾਂ ਦਾ 44 ਮੈਂਬਰੀ ਵਫ਼ਦ ਇਨ੍ਹਾਂ ਕਾਪੀਆਂ ਦੇ ਬਗੈਰ ਹੀ ਭਾਰਤ ਲਈ ਰਵਾਨਾ ਹੋ ਗਿਆ ਹੈ। ਵਫ਼ਦ ਨੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ 200 ਤੋਂ ਵਧੇਰੇ ਸੜੀਆਂ ਹੋਈਆਂ ਕਾਪੀਆਂ ਦੇ ਨਾਲ ਦਿੱਲੀ ਜਾਣ ਦੀ ਯੋਜਨਾ ਬਣਾਈ ਸੀ, ਜਿੱਥੇ ਉਨ੍ਹਾ ਦੇ ਅੰਤਿਮ ਸੰਸਕਾਰ ਦੀ ਤਿਆਰੀ ਕੀਤੀ ਗਈ ਸੀ।

ਪੀ.ਐਸ.ਜੀ.ਪੀ.ਸੀ ਨੇ ਵਫ਼ਦ ਨੂੰ ਕਾਪੀਆਂ ਲਿਜਾਣ ਦੀ ਨਹੀਂ ਦਿੱਤੀ ਆਗਿਆ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਰਾਜ਼ ਤੋਂ ਬਾਅਦ ਵਫ਼ਦ ਨੂੰ ਕਾਪੀਆਂ ਆਪਣੇ ਨਾਲ ਲਿਜਾਣ ਦੀ ਆਗਿਆ ਨਹੀਂ ਮਿਲ ਸਕੀ। ਪੀ.ਐਸ.ਜੀ.ਪੀ.ਸੀ. ਦੇ ਮੁੱਖ ਨਿਗਰਾਨ ਅਮੀਰ ਸਿੰਘ ਦਾ ਦਾਅਵਾ ਹੈ ਕਿ ਇੱਕ ਸਥਾਨਕ ਸਿੱਖ ਸੰਘ ਸੰਗਠਨ ਦੀ ਆਗਿਆ ਤੋਂ ਬਿਨ੍ਹਾਂ ਪਵਿੱਤਰ ਗਰੰਥ ਦੇ ਸਰੂਪਾਂ ਨੂੰ ਭਾਰਤ ਲਿਜਾਇਆ ਜਾ ਰਿਹਾ ਸੀ, ਜਿਸਨੂੰ ਰਿਪੋਰਟ ਮਿਲੀ ਸੀ ਕਿ ਉਸ ਵਿੱਚ ਕੁੱਝ ਹੱਥ-ਲਿਖਤਾਂ ਵੀ ਸ਼ਾਮਿਲ ਹਨ ਜਿਨਾਂ ਦਾ ਵੱਡਾ ਇਤਿਹਾਸਕ ਮਹੱਤਵ ਹੈ। ਇਤਿਹਾਸਕ ਹੱਥ ਲਿਖ਼ਤਾਂ ਨੂੰ ਗੁਰਦੁਹਅਰਾ ਦਰਬਾਰਾ ਸਾਹਿਬ ਵਿੱਚ ਬਣੇ ਸਿੱਖ ਇਤਿਹਾਸ ਆਰਕਾਈਵ ਵਿੱਚ ਸੰਭਾਲਿਆ ਜਾਵੇਗਾ, ਜਦਕਿ ਬਾਕੀ ਸਰੂਪਾਂ ਦਾ ਅੰਤਿਮ ਸੰਸਕਾਰ ਕਰਤਾਰਪੁਰ ਵਿਖੇ ਕੀਤਾ ਜਾਵੇਗਾ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...