ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਗ੍ਰਿਫਤਾਰ

tv9-punjabi
Published: 

08 Feb 2023 16:49 PM

ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ ਨੂੰ ਉਸ ਦੀ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਗ੍ਰਿਫਤਾਰ

ਸੰਕੇਤਕ ਤਸਵੀਰ

Follow Us On
ਤਰਨ ਤਾਰਨ। ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਦੇ ਪਿੰਡ ਦਾਸੂਵਾਲ ਦੇ ਪੰਚਾਇਤ ਸਕੱਤਰ ਨੂੰ ਸਰੋਤਾਂ ਤੋਂ ਵੱਧ ਸੰਪਤੀ ਬਨਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਨੇ ਦੱਸਿਆ ਕਿ ਮਹਿਕਮੇ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ।

ਵਿਜੀਲੈਂਸ ਨੇ ਦਿੱਤੀ ਜਾਣਕਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ ਨੂੰ ਉਸ ਦੀ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਚ ਗ੍ਰਿਫਤਾਰੀ

ਉਨ੍ਹਾਂ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਕਰਨ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ। ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਗਈ ਹੈ।