ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਮਿਲੀ ਵੱਡੀ ਕਾਮਯਾਬੀ, 15 ਕਿਲੋ ਅਫੀਮ ਸਮੇਤ 2 ਆਰੋਪੀ ਕੀਤੇ ਗ੍ਰਿਫ਼ਤਾਰ

rohit-kumar
Published: 

12 Jun 2025 16:58 PM

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 15 ਕਿਲੋ ਦੇ ਕਰੀਬ ਅਫੀਮ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਮਿਲੀ ਵੱਡੀ ਕਾਮਯਾਬੀ, 15 ਕਿਲੋ ਅਫੀਮ ਸਮੇਤ 2 ਆਰੋਪੀ ਕੀਤੇ ਗ੍ਰਿਫ਼ਤਾਰ
Follow Us On

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਾ ਵਿਰੋਧੀ’ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਤਹਿਤ ਜ਼ਿਲ੍ਹਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 15 ਕਿਲੋ ਦੇ ਕਰੀਬ ਅਫੀਮ ਬਰਾਮਦ ਕੀਤੀ ਹੈ।

ਐਸਐਸਪੀ ਹਰਮਨਦੀਪ ਸਿੰਘ ਹੰਸ, ਪੁਲਿਸ ਸੁਪਰਡੈਂਟ (ਦਿਹਾਤੀ) ਮਨਪ੍ਰੀਤ ਸਿੰਘ, ਐਸਪੀ ਆਪ੍ਰੇਸ਼ਨ ਤਲਵਿੰਦਰ ਸਿੰਘ ਗਿੱਲ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੇਰਾਬੱਸੀ) ਨਵੀਨਪਾਲ ਸਿੰਘ ਲਹਿਲ ਦੇ ਨਿਰਦੇਸ਼ਾਂ ‘ਤੇ ਇਸ ਪ੍ਰਾਪਤੀ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਰਾਮਦਗੀ ਲਾਲੜੂ ਥਾਣੇ ਦੀ ਪੁਲਿਸ ਵੱਲੋਂ ਲਾਲੜੂ ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਸਿਮਰਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਹੈ।

ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਆਰੋਪੀਆਂ ਨੂੰ ਕੀਤਾ ਕਾਬੂ

11/06/2025 ਨੂੰ ਘੋਲੂਮਾਜਰਾ ਬੱਸ ਸਟਾਪ ਮੇਨ ਹਾਈਵੇਅ ਅੰਬਾਲਾ ਤੋਂ ਚੰਡੀਗੜ੍ਹ ਵੱਲ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਇੱਕ ਇਨੋਵਾ ਕਾਰ ਨੰਬਰ ਯੂਕੇ 08 ਏਐਸ 0300 ਖੜੀ ਵੇਖੀ, ਜਿਸ ਵਿੱਚ ਦੋ ਨੌਜਵਾਨ ਰਣਜੋਧ ਸਿੰਘ ਪੁੱਤਰ ਸਿਤਾਰਾ ਸਿੰਘ ਵਾਸੀ ਪਿੰਡ ਮਦਾਰ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ, ਜਸਵੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਮਾੜੀ, ਥਾਣਾ ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ।

15 ਕਿਲੋ ਦੇ ਕਰੀਬ ਅਫੀਮ ਬਰਾਮਦ

ਉਨ੍ਹਾਂ ਕੋਲ ਕੋਈ ਨਸ਼ੀਲਾ ਪਦਾਰਥ ਹੋਣ ਦੇ ਸ਼ੱਕ ‘ਤੇ, ਸਬ ਡਿਵੀਜ਼ਨ ਡੇਰਾਬੱਸੀ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨਵੀਨਪਾਲ ਸਿੰਘ ਨੂੰ ਮੌਕੇ ‘ਤੇ ਬੁਲਾਇਆ ਗਿਆ। ਡੀਐਸਪੀ ਸਬ ਡਿਵੀਜ਼ਨ ਦੀ ਮੌਜੂਦਗੀ ਵਿੱਚ, ਕਾਰ ਵਿੱਚ ਰੱਖੇ ਬੈਗ ਵਿੱਚੋਂ ਕੁੱਲ 15 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ, ਜਿਸ ‘ਤੇ ਉਕਤ ਆਰੋਪੀਆਂ ਵਿਰੁੱਧ ਥਾਣਾ ਲਾਲੜੂ ਵਿੱਚ ਧਾਰਾ 18/61/85 ਐਨਡੀਪੀਐਸ ਐਕਟ ਤਹਿਤ ਮੁਕੱਦਮਾ ਨੰਬਰ 87, ਮਿਤੀ 11.06.2025 ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਆਰੋਪੀ ਰਣਜੋਧ ਸਿੰਘ ਵਿਰੁੱਧ ਧਾਰਾ 21/61/85 ਐਨਡੀਪੀਐਸ ਐਕਟ ਤਹਿਤ ਮੁਕੱਦਮਾ ਨੰਬਰ 208 ਮਿਤੀ 24/06/2021 ਦਰਜ ਕੀਤਾ ਗਿਆ ਸੀ। ਮੁਲਜ਼ਮ ਜਸਬੀਰ ਸਿੰਘ ਵਿਰੁੱਧ ਥਾਣਾ ਜੰਡਿਆਲਾ ਗੁਰੂ, ਅੰਮ੍ਰਿਤਸਰ ਦਿਹਾਤੀ ਵਿਖੇ ਮੁਕੱਦਮਾ ਨੰਬਰ 06 ਮਿਤੀ 07 ਜੂਨ 2019 ਦਰਜ ਕੀਤਾ ਗਿਆ ਹੈ (28 ਗ੍ਰਾਮ ਹੈਰੋਇਨ ਦੀ ਬਰਾਮਦਗੀ) ਅਤੇ ਕੇਸ ਨੰਬਰ 18, 29/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।