ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 31 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

Updated On: 

21 Nov 2023 10:50 AM

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਕੀਤੇ ਗਿਆ ਹੈ ਅਤੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤਾ ਗਿਆ ਹੈ। ਪੰਜਾਬ 'ਚ 21 ਆਈਪੀਐਸ ਅਤੇ 10 ਪੀਪੀਐਸ ਅਫ਼ਸਰ ਬਦਲੇ ਗਏ ਹਨ। ਜਾਰੀ ਕੀਤੇ ਗਏ ਨੋਟੀਫੀਕੇਸ਼ਨ 'ਚ 9 ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੀ ਬਦਲੇ ਗਏ ਹਨ।

ਪੰਜਾਬ ਪੁਲਿਸ ਚ ਵੱਡਾ ਫੇਰਬਦਲ, 31 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ
Follow Us On

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕੀਤੇ ਗਿਆ ਹੈ ਅਤੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤਾ ਗਿਆ ਹੈ। ਪੰਜਾਬ ‘ਚ 21 ਆਈਪੀਐਸ ਅਤੇ 10 ਪੀਪੀਐਸ ਅਫ਼ਸਰ ਬਦਲੇ ਗਏ ਹਨ। ਜਾਰੀ ਕੀਤੇ ਗਏ ਨੋਟੀਫੀਕੇਸ਼ਨ ‘ਚ 7 ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੀ ਬਦਲੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੇ ਵਿਚਕਾਰ ਵੱਡੇ ਪੱਧਰ ‘ਤੇ ਤਬਾਦਲੇ ਕੀਤੇ। ਡੀਜੀਪੀ ਗੌਰਵ ਯਾਦਨ ਨੇ ਸੋਮਵਾਰ ਸ਼ਾਮ ਨੂੰ ਕੁੱਲ 31 ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਦਾ ਤਬਾਦਲਾ ਕੀਤਾ।

ਇਸ ਤਬਾਦਲੇ ਤਹਿਤ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਚੰਡੀਗੜ੍ਹ ਵਿੱਚ ਡੀਆਈਜੀ ਪ੍ਰਸ਼ਾਸਨ ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਸੀਪੀ ਨੌਨਿਹਾਲ ਸਿੰਘ ਨੂੰ ਫਿਲਹਾਲ ਕਿਸੇ ਵੀ ਨਵੀਂ ਜਗ੍ਹਾਂ ‘ਤੇ ਤਾਇਨਾਤੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਡੀਜੀਪੀ ਨੂੰ ਸਿੱਧੇ ਰਿਪੋਰਟ ਕਰਨ ਹੁਕਮ ਦਿੱਤੇ ਗਏ ਹਨ। ਗੁਰਪ੍ਰੀਤ ਸਿੰਘ ਭੁੱਲਰ ਹੁਣ ਅੰਮ੍ਰਿਤਸਰ ‘ਚ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਸੰਭਾਲਣਗੇ।

ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਲੁਧਿਆਣਾ ‘ਚ ਤਬਾਦਲਾ ਕੀਤਾ ਗਿਆ ਹੈ ਅਕੇ ਉਹ ਇੱਥੇ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਦੇਣਗੇ। ਜਲੰਧਰ ਦੇ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਸਵਪਨ ਸ਼ਰਮਾ ਨੂੰ ਦਿੱਤੀ ਗਈ ਹੈ।

ਜਾਰੀ ਹੁਕਮਾਂ ਆਈਪੀਐਸ ਅਧਿਕਾਰੀ ਬੀ. ਚੰਦਰਸ਼ੇਖਰ ਨੂੰ ਪੰਜਾਬ ਪੁਲਿਸ ਦੇ ਏਡੀਜੀਪੀ ਮਾਡਰਨਾਈਜੇਸ਼ਨ ਹੋਣਗੇ। ਏਡੀਜੀਪੀ ਸਾਈਬਰ ਕ੍ਰਾਈਮ ਅਤੇ ਏਡੀਜੀਪੀ ਐਨਆਰਆਈ ਦਾ ਕੰਮ ਦੇਖ ਰਹੇ ਪਰਵੀਨ ਕੁਮਾਰ ਸਿਨਹਾ ਤੋਂ ਏਡੀਜੀਪੀ ਸਾਈਬਰ ਕ੍ਰਾਈਮ ਦਾ ਵਾਧੂ ਚਾਰਜ ਵਾਪਸ ਲੈਣ ਦੇ ਹੁਕਮ ਦਿੱਤੇ ਗਏ ਹਨ। ਏਡੀਜੀਪੀ ਸਾਈਬਰ ਕ੍ਰਾਈਮ ਦੀ ਜ਼ਿੰਮੇਵਾਰੀ 1994 ਬੈਚ ਦੀ ਸੀਨੀਅਰ ਅਧਿਕਾਰੀ ਨੀਰਜਾ ਵੋਰੁਵਰੂ ਨੂੰ ਦਿੱਤੀ ਗਈ ਹੈ। ਉਨ੍ਹਾਂ ਦੀ ਤਾਇਨਾਤੀ ਮੋਹਾਲੀ ‘ਚ ਹੋਵੇਗੀ।

ਰਾਜ ਵਿੱਚ ਆਈਜੀ ਅੰਦਰੂਨੀ ਸੁਰੱਖਿਆ ਵਜੋਂ ਤਾਇਨਾਤ ਸੀਨੀਅਰ ਅਧਿਕਾਰੀ ਨੀਲਭ ਕਿਸ਼ੋਰ ਨੂੰ ਏਡੀਜੀਪੀ ਐਸਟੀਐਫ ਬਣਾਇਆ ਗਿਆ ਹੈ। ਏਡੀਜੀਪੀ ਐਸਟੀਐਫ ਰਾਜੇਸ਼ ਕੁਮਾਰ ਜੈਸਵਾਲ ਨੂੰ ਮੁਹਾਲੀ ਵਿੱਚ ਏਡੀਜੀਪੀ ਇੰਟੈਲੀਜੈਂਸ-1 ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 7 ਜਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਸੰਗਰੂਰ, ਹੁਸ਼ਿਆਰਪੁਰ, ਮੋਗਾ, ਰੋਪੜ, ਬਠਿੰਡਾ, ਪਠਾਨਕੋਟ ਅਤੇ ਮਲੇਰਕੋਟਲਾ ਵਿੱਚ ਨਵੇਂ ਐਸਐਸਪੀ ਨਿਯੁਕਤ ਕੀਤੇ ਗਏ ਹਨ।

Related Stories