ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ, ਜਲਦ ਜਾਰੀ ਕੀਤਾ ਜਾਵੇਗਾ ਨੋਟੀਫਿਕੇਸ਼ਨ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਜਲਦ ਹੀ ਨੋਟਿਫਿਕੇਸ਼ਨ ਜਾਰੀ ਕਰੇਗੀ। ਪੰਜਾਬ ਦੇ ਮੁੱਖ ਸਕੱਤਰ ਨੇ ਹੁਕਮ ਵਾਪਸ ਲੈਣ ਦੀ ਜਾਣਕਾਰੀ ਦਿੱਤੀ।

ਪੰਜਾਬ ਨਿਊਜ਼। ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸੂਬਾ ਸਰਕਾਰ ਅਗਲੇ 1-2 ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰੇਗੀ । ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨੇ ਹੁਕਮ ਵਾਪਸ ਲੈਣ ਦੀ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ‘ਚ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸਰਕਾਰ ਤੋਂ ਪੁੱਛਿਆ ਗਿਆ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਸ ਅਧਿਕਾਰ ਨਾਲ ਲਿਆ ਗਿਆ। ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਬਿਨਾਂ ਕਿਸੇ ਕਾਰਨ ਦੇ ਹੱਕ ਖੋਹਣ ਦਾ ਅਧਿਕਾਰ ਸਰਕਾਰ ਨੂੰ ਕਿਸ ਨੇ ਦਿੱਤਾ ਹੈ?