AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hungama in Holi Celebration : ਪਾਕਿਸਤਾਨ ‘ਚ ਹੋਲੀ ਖੇਡਣ ਨੂੰ ਲੈ ਕੇ ਹਿੰਦੂ ਵਿਦਿਆਰਥੀਆਂ ਨਾਲ ਕੁੱਟਮਾਰ

Hungama in Holi Celebration ਪੰਜਾਬ ਯੂਨੀਵਰਸਿਟੀ ਕੈਂਪਸ ਲਾਹੌਰ ਦੇ ਲਾਅ ਕਾਲਜ ਦੇ ਲਾਨ ਵਿੱਚ ਹੋਲੀ ਖੇਡ ਰਹੇ ਹਿੰਦੂ ਵਿਦਿਆਰਥੀਆਂ ਨਾਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਇਸ ਝੜਪ ਵਿੱਚ ਕਰੀਬ 15 ਵਿਦਿਆਰਥੀ ਫੱਟੜ ਹੋਏ।

Hungama in Holi Celebration : ਪਾਕਿਸਤਾਨ 'ਚ ਹੋਲੀ ਖੇਡਣ ਨੂੰ ਲੈ ਕੇ ਹਿੰਦੂ ਵਿਦਿਆਰਥੀਆਂ ਨਾਲ ਕੁੱਟਮਾਰ
tv9-punjabi
| Updated On: 07 Mar 2023 18:16 PM IST
Share
ਪਾਕਿਸਤਾਨ ਨਿਊਜ਼: ਪਾਕਿਸਤਾਨ (Pakistan)ਵਿੱਚ ਘੱਟ ਗਿਣਤੀ ਵਾਲੇ ਹਿੰਦੂ ਸੱਭਿਆਚਾਰ ਦੇ ਕਰੀਬ 15 ਹਿੰਦੂ ਵਿਦਿਆਰਥੀ (Hindu Students) ਦੇ ਫੱਟੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਯੂਨੀਵਰਸਿਟੀ ਕੈਂਪਸ ਲਾਹੌਰ ਦੇ ਲਾਅ ਕਾਲਜ ਦੇ ਲਾਨ ਵਿੱਚ ਹੋਲੀ ਖੇਡ ਰਹੇ ਹਿੰਦੂ ਵਿਦਿਆਰਥੀਆਂ ਨੂੰ ‘ਇਸਲਾਮੀ ਜਮੀਅਤ ਤੁਲਬਾ’ ਯਾਨੀ ‘ਆਈਜੇਟੀ’ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹੋਲੀ ਮਨਾਉਣ ਤੋਂ ਜ਼ਬਰਦਸਤੀ ਰੋਕਿਆ ਗਿਆ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਗਰਮ ਹੋ ਗਿਆ ਅਤੇ ਆਪਸੀ ਝੜਪ ਵਿੱਚ ਕਰੀਬ 15 ਵਿਦਿਆਰਥੀ ਫੱਟੜ ਹੋ ਗਏ। ਕਰੀਬ 30 ਹਿੰਦੂ ਵਿਦਿਆਰਥੀ ਹੋਲੀ ਖੇਡਣ ਲਈ ਹੋਏ ਸਨ ਇੱਕਠੇ ਇਹ ਘਟਨਾ ਪੰਜਾਬ ਯੂਨੀਵਰਸਿਟੀ ਦੇ ਲਾਅ ਕਾਲਜ ਵਿੱਚ ਸੋਮਵਾਰ ਨੂੰ ਉਸ ਵੇਲੇ ਵਾਪਰੀ ਜਦੋਂ ਕਰੀਬ 30 ਹਿੰਦੂ ਵਿਦਿਆਰਥੀ ਹੋਲੀ ਖੇਡਣ ਲਈ ਇੱਕਠੇ ਹੋਏ ਸਨ। ਇਸ ਹਮਲੇ ਦੇ ਇੱਕ ਚਸ਼ਮਦੀਦ ਅਤੇ ਪੰਜਾਬ ਯੂਨੀਵਰਸਿਟੀ ਦੇ ਹੀ ਇੱਕ ਹਿੰਦੂ ਵਿਦਿਆਰਥੀ ਨੇ ਦੱਸਿਆ ਕਿ ਹਿੰਦੂ ਵਿਦਿਆਰਥੀ ਹੋਲੀ ਮਨਾਉਣ ਲਈ ਇੱਕਠੇ ਹੋਏ ਸਨ। ‘ਇਸਲਾਮੀ ਜਮੀਅਤ ਤੁਲਬਾ’ ਯਾਨੀ ‘ਆਈਜੇਟੀ’ ਦੇ ਮੈਂਬਰਾਂ ਵੱਲੋਂ ਉਹਨਾਂ ਨੂੰ ਹੋਲੀ ਮਨਾਉਣ ਤੋਂ ਜ਼ਬਰਦਸਤੀ ਰੋਕਿਆ ਗਿਆ। ਜਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਝੜਪ ਹੋ ਗਈ ਅਤੇ ਇਸ ਝੜਪ ਵਿੱਚ ਕਰੀਬ 15 ਵਿਦਿਆਰਥੀ ਫੱਟੜ ਹੋ ਗਏ। ਇੱਕ ਹਿੰਦੂ ਵਿਦਿਆਰਥੀ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਕੈਂਪਸ ਵਿੱਚ ਹੋਲੀ ਖੇਡਣ ਦੀ ਮੰਜੂਰੀ ਪ੍ਰਬੰਧਨ ਵੱਲੋਂ ਪਹਿਲਾਂ ਹੀ ਲੈ ਲਈ ਗਈ ਸੀ। ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁੱਰਮ ਸ਼ਹਿਜ਼ਾਦ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਲਾਅ ਕਾਲਜ ਦੇ ਲਾਨ ਵਿੱਚ ਹਿੰਦੂ ਵਿਦਿਆਰਥੀਆਂ ਨੂੰ ਹੋਲੀ ਖੇਡਣ ਦੀ ਮੰਜੂਰੀ ਨਹੀਂ ਦਿੱਤੀ ਗਈ ਸੀ। ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮਾਂ ‘ਤੇ ਕੁੱਟਮਾਰ ਦਾ ਇਲਜ਼ਾਮ ਹਮਲੇ ਵਿੱਚ ਹਿੰਦੂ ਵਿਦਿਆਰਥੀ ਖੇਤ ਕੁਮਾਰ ਦੇ ਹੱਥ ‘ਤੇ ਸੱਟਾਂ ਆਈਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਹਿੰਦੂ ਵਿਦਿਆਰਥੀ ਇਸ ਹਮਲੇ ਦੇ ਵਿਰੋਧ ਵਿੱਚ ਉੱਥੇ ਵਾਈਸ ਚਾਂਸਲਰ ਦੇ ਦਫ਼ਤਰ ਦੇ ਬਾਹਰ ਆਪਣਾ ਵਿਰੋਧ ਪ੍ਰਦਰਸ਼ਨ (Protest)ਕਰ ਰਹੇ ਸੀ ਤਾਂ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਪੀੜਤ ਵਿਦਿਆਰਥੀ ਖੇਤ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ‘ਆਈਜੇਟੀ’ ਦੇ ਮੈਂਬਰ ਵਿਦਿਆਰਥੀਆਂ ਅਤੇ ਸੁਰੱਖਿਆ ਮੁਲਾਜ਼ਮਾਂ ਦੇ ਖ਼ਿਲਾਫ਼ ਪੁਲਿਸ ਵਿੱਚ ਸ਼ਿਕਾਇਤ ਦਿੱਤੀ ਗਈ ਹੈ ਪਰ ਹਾਲੇ ਤੱਕ FIR ਦਰਜ ਨਹੀਂ ਕੀਤੀ ਗਈ। ਉਥੇ ਹੀ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕਰ ਦਿੱਤਾ। ‘ਆਈਜੇਟੀ ਦਾ ਕੋਈ ਵੀ ਵਿਦਿਆਰਥੀ ਝੜਪ ‘ਚ ਨਹੀਂ ਸੀ ਸ਼ਾਮਲ’ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਲਾਅ ਕਾਲਜ ਵਿੱਚ ‘ਕੁਰਾਨ ਰੀਡਿੰਗ’ ਸੈਸ਼ਨ ਰੱਖੇ ਜਾਣ ਦੀ ਗੱਲ ਕਹਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਕੈਂਪਸ ਵਿੱਚ ਹਿੰਦੂ ਵਿਦਿਆਰਥੀਆਂ ਨਾਲ ਹੋਈ ਝੜਪ ਵਿੱਚ ਆਈਜੇਟੀ ਦਾ ਕੋਈ ਵਿਦਿਆਰਥੀ ਸ਼ਾਮਲ ਨਹੀਂ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...