ਸਾਬਕਾ ਮੰਤਰੀ ਕਾਂਗੜ ਤੋਂ ਵਿਜੀਲੈਂਸ ਦੀ ਪੁੱਛਗਿੱਛ, ਪੁੱਛੇ 20 ਸਵਾਲ, ਸਾਬਕਾ ਮੰਤਰੀ ਬੋਲੇ – ਜਾਂਚ ‘ਚ ਕਰ ਰਿਹਾ ਹਾਂ ਸਹਿਯੋਗ

Updated On: 

18 Oct 2023 18:55 PM

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਇਨ੍ਹੀਂ ਦਿਨੀ ਵਿਜੀਲੈਂਸ ਦੀ ਰਾਡਾਰ ਤੇ ਹਨ। ਇੱਕ ਪਾਸੇ ਉਹ ਵਿਜੀਲੈਂਸ ਦੇ ਸਵਾਲਾਂ ਦੇ ਜਵਾਬ ਦੇ ਰਹੇ ਹਨ ਤਾਂ ਦੂਜੇ ਪਾਸੇ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ 'ਤੇ ਪੰਜਾਬ ਸਰਕਾਰ ਤੇ ਨਿਸ਼ਾਨੇ ਵੀ ਲਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਕਿਸੇ ਸੂਬੇ ਨੂੰ ਨਹੀਂ ਦਿੱਤਾ ਜਾ ਸਕਦਾ। 'ਆਪ' ਵੱਡੇ-ਵੱਡੇ ਦਾਅਵੇ ਕਰਦੀ ਹੋਈ ਸੱਤਾ 'ਚ ਆਈ ਸੀ ਪਰ ਸਰਕਾਰ ਬਣਦਿਆਂ ਹੀ 'ਆਪ' ਆਗੂ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਏ ਹਨ।

ਸਾਬਕਾ ਮੰਤਰੀ ਕਾਂਗੜ ਤੋਂ ਵਿਜੀਲੈਂਸ ਦੀ ਪੁੱਛਗਿੱਛ, ਪੁੱਛੇ 20 ਸਵਾਲ, ਸਾਬਕਾ ਮੰਤਰੀ ਬੋਲੇ - ਜਾਂਚ ਚ ਕਰ ਰਿਹਾ ਹਾਂ ਸਹਿਯੋਗ
Follow Us On

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੁੱਧਵਾਰ ਨੂੰ ਵਿਜੀਲੈਂਸ ਦਫ਼ਤਰ ਪਹੁੰਚੇ। ਜਿੱਥੇ ਵਿਜੀਲੈਂਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਕਾਂਗੜ ਤੋਂ ਕਰੀਬ 20 ਸਵਾਲ ਪੁੱਛੇ। ਹਾਲਾਂਕਿ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਸਿਰਫ ਇੰਨਾ ਹੀ ਦੱਸਿਆ ਗਿਆ ਕਿ ਕਾਂਗੜ ਵਿਜੀਲੈਂਸ ਦਫਤਰ ਪਹੁੰਚੇ ਸਨ।

ਵਿਜੀਲੈਂਸ ਦਫ਼ਤਰ ਤੋਂ ਪਰਤਦਿਆਂ ਸਾਬਕਾ ਮੰਤਰੀ ਕਾਂਗੜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੰਗੇ ਗਏ ਦਸਤਾਵੇਜ਼ ਵਿਜੀਲੈਂਸ ਨੂੰ ਸੌਂਪ ਦਿੱਤੇ ਗਏ ਹਨ। ਬਿਊਰੋ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਹਨ। ਮੈਂ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਿਹਾ ਹਾਂ। ਕਾਂਗੜ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਗਲਤੀ ਕੀਤੀ ਹੈ। ਆਪਣੀ ਗਲਤੀ ਨੂੰ ਸੁਧਾਰਦੇ ਹੋਏ ਮੈਂ ਦੁਬਾਰਾ ਕਾਂਗਰਸ ‘ਚ ਵਾਪਸ ਆ ਗਿਆ ਹਾਂ। ਆਉਣ ਵਾਲੇ ਦਿਨਾਂ ਵਿੱਚ ਹੋਰ ਸਾਥੀ ਆਗੂ ਵੀ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣਗੇ।

ਮੈਂ SYL ਮੁੱਦੇ ‘ਤੇ ਪੰਜਾਬ ਦੇ ਹੱਕ ‘ਚ ਹਾਂ – ਕਾਂਗੜ

ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ ‘ਤੇ ਕਾਂਗੜ ਨੇ ਕਿਹਾ ਕਿ ਉਹ ਪੰਜਾਬ ਦੇ ਹੱਕ ‘ਚ ਹਨ। ਪੰਜਾਬ ਦਾ ਪਾਣੀ ਕਿਸੇ ਸੂਬੇ ਨੂੰ ਨਹੀਂ ਦਿੱਤਾ ਜਾ ਸਕਦਾ। ‘ਆਪ’ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੋਈ ਸੱਤਾ ‘ਚ ਆਈ ਸੀ ਪਰ ਸਰਕਾਰ ਬਣਦਿਆਂ ਹੀ ‘ਆਪ’ ਆਗੂ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਏ ਹਨ।

ਸਿਕੰਦਰ ਸਿੰਘ ਮਲੂਕਾ ‘ਤੇ ਵਰ੍ਹੇ ਕਾਂਗੜ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ‘ਤੇ ਤਿੱਖਾ ਵਾਰ ਕਰਦਿਆਂ ਕਾਂਗੜ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮਲੂਕਾ ਖੁਦ 2022 ਦੀਆਂ ਚੋਣਾਂ ਦੌਰਾਨ ਦਿੱਲੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਮਲੂਕਾ ਭਾਜਪਾ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਕਿਸੇ ਸੂਬੇ ਦਾ ਰਾਜਪਾਲ ਬਣਾਇਆ ਜਾਵੇ ਪਰ ਭਾਜਪਾ ਦੇ ਵੱਡੇ ਆਗੂਆਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੂੰ ਦਿੱਲੀ ਤੋਂ ਖਾਲੀ ਹੱਥ ਭੇਜ ਦਿੱਤਾ ਗਿਆ। ਕਾਂਗੜ ਨੇ ਕਿਹਾ ਕਿ ਅਕਾਲੀ ਆਗੂ ਮਲੂਕਾ ਨੇ ਜਿੰਨੀ ਪੜ੍ਹਾਈ ਕੀਤੀ ਹੈ, ਉਸੇ ਅਨੁਸਾਰ ਉਹ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ।

Exit mobile version