ਪੰਜਾਬ ਦੇ ਕਈ ਸ਼ਹਿਰਾਂ 'ਚ ਮੀਂਹ ਦਾ ਅਲਰਟ, ਤੇਜ ਹਵਾਵਾਂ ਦੀ ਵੀ ਚਿਤਾਵਨੀ | Punjab weather update rain in most of city with blow wind know full detail in punjabi Punjabi news - TV9 Punjabi

ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਦਾ ਅਲਰਟ, ਤੇਜ ਹਵਾਵਾਂ ਦੀ ਵੀ ਚਿਤਾਵਨੀ

Updated On: 

22 Jul 2024 08:26 AM

Punjab Weather:ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਪਿਛਲੇ ਇੱਕ ਹਫ਼ਤੇ ਤੋਂ ਮੌਨਸੂਨ ਟਰਫ਼ (ਘੱਟ ਦਬਾਅ) ਖੇਤਰ ਦੀ ਰੇਖਾ ਆਮ ਤੌਰ 'ਤੇ ਰਾਜਸਥਾਨ ਦੇ ਨੇੜੇ ਦੱਖਣ ਵਿੱਚ ਸੀ। ਅੱਜ ਇਸ ਦਾ ਪੱਛਮੀ ਸਿਰਾ ਉੱਤਰ ਵੱਲ ਵਧੇਗਾ। ਉਹ ਆਪਣੀ ਆਮ ਸਥਿਤੀ ਵਿੱਚ ਵਾਪਸ ਆ ਜਾਵੇਗਾ।

ਪੰਜਾਬ ਦੇ ਕਈ ਸ਼ਹਿਰਾਂ ਚ ਮੀਂਹ ਦਾ ਅਲਰਟ, ਤੇਜ ਹਵਾਵਾਂ ਦੀ ਵੀ ਚਿਤਾਵਨੀ

ਸੰਕੇਤਕ ਤਸਵੀਰ

Follow Us On

Punjab Weather:ਅੱਜ ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ ਪਰ ਇਹ ਔਸਤ ਤਾਪਮਾਨ ਤੋਂ 4.3 ਡਿਗਰੀ ਵੱਧ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ 30 ਸ਼ਹਿਰਾਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਇਲਾਕਿਆਂ ‘ਚ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵਾਲੇ ਖੇਤਰਾਂ ਨੂੰ ਦੋ ਸ਼੍ਰੇਣੀਆਂ ਵਿੱਚ ਵੰਡਿਆ ਹੈ। ਹਿਮਾਚਲ ਦੀ ਸਰਹੱਦ ਨਾਲ ਲੱਗਦੇ ਕੁਝ ਖੇਤਰ ਵੀ ਮੱਧਮ ਵਰਖਾ ਵਾਲੇ ਖੇਤਰ ਵਿੱਚ ਸ਼ਾਮਲ ਹਨ। ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆ, ਗੁਰਦਾਸਪੁਰ, ਪਠਾਨਕੋਟ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼, ਬਿਜਲੀ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ ਨਾਬਾਲਗ ਡਰਾਈਵਿੰਗ ਕਰਦਾ ਫੜਿਆ ਗਿਆ ਤਾਂ ਮਾਪਿਆਂ ਤੇ ਹੋਵੇਗੀ ਕਾਰਵਾਈ, ADGP ਟ੍ਰੈਫਿਕ ਵੱਲੋਂ ਆਰਡਰ ਜਾਰੀ

ਜਦੋਂ ਕਿ ਪਟਿਆਲਾ, ਰਾਪਜੂਰਾ, ਡੇਰਾਬੱਸੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਖਡੂਰ ਸਾਹਿਬ, ਫਿਲੌਰ, ਫਗਵਾੜਾ, ਜਲੰਧਰ, ਕਪੂਰਥਲਾ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਭੁਲੱਥ, ਦਸੂਹਾ, ਮੁਕੇਰੀਆ, ਧਾਰ ਕਾ ਮੀਂਹ ਦੀ ਸੰਭਾਵਨਾ।

ਮੌਸਮ ਬਦਲਣਾ ਸ਼ੁਰੂ

ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਪਿਛਲੇ ਇੱਕ ਹਫ਼ਤੇ ਤੋਂ ਮੌਨਸੂਨ ਟਰਫ਼ (ਘੱਟ ਦਬਾਅ) ਖੇਤਰ ਦੀ ਰੇਖਾ ਆਮ ਤੌਰ ‘ਤੇ ਰਾਜਸਥਾਨ ਦੇ ਨੇੜੇ ਦੱਖਣ ਵਿੱਚ ਸੀ। ਅੱਜ ਇਸ ਦਾ ਪੱਛਮੀ ਸਿਰਾ ਉੱਤਰ ਵੱਲ ਵਧੇਗਾ। ਉਹ ਆਪਣੀ ਆਮ ਸਥਿਤੀ ਵਿੱਚ ਵਾਪਸ ਆ ਜਾਵੇਗਾ। ਇਸ ਦੇ ਨਾਲ ਹੀ ਚੱਕਰਵਾਤ ਕਮਜ਼ੋਰ ਹੋ ਕੇ ਪਾਕਿਸਤਾਨ ਵੱਲ ਵਧੇਗਾ ਅਤੇ ਇਸ ਦਾ ਪ੍ਰਭਾਵ ਖਤਮ ਹੋ ਜਾਵੇਗਾ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਕੁਝ ਇਲਾਕਿਆਂ ‘ਚ ਬਿਜਲੀ ਅਤੇ ਹਵਾਵਾਂ ਚੱਲਣਗੀਆਂ।

Exit mobile version