ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ-ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਤੇ ਚਿੰਤਕਾਂ ਨਾਲ ਵਿਚਾਰ ਚਰਚਾ

ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਮੱਦੇਨਜ਼ਰ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ, ਵਿਧਾਇਕਾਂ ਨੂੰ ਮੁੱਦਿਆਂ ਬਾਰੇ ਵਿਸਥਾਰਪੂਰਵਕ ਤੇ ਢੁਕਵੀਂ ਜਾਣਕਾਰੀ ਮੁਹੱਈਆ ਕਰਾਉਣ ਅਤੇ ਅਦਾਲਤਾਂ 'ਚ ਮਾਤ-ਭਾਸ਼ਾ ਪੰਜਾਬੀ ਲਾਗੂ ਕਰਾਉਣ ਸਬੰਧੀ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਸੱਦੀ ਗਈ।

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ-ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਤੇ ਚਿੰਤਕਾਂ ਨਾਲ ਵਿਚਾਰ ਚਰਚਾ
Follow Us
tv9-punjabi
| Published: 07 Feb 2023 19:26 PM IST
ਚੰਡੀਗੜ੍ਹ। ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ ਕਾਨੂੰਨਾਂ ਦੀ ਰੌਸ਼ਨੀ ਵਿੱਚ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਸਬੰਧੀ ਸਾਰਥਕ ਵਿਚਾਰ ਉੱਭਰ ਕੇ ਸਾਹਮਣੇ ਆਏੇ।

ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਮੀਟਿੰਗ

ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਮੱਦੇਨਜ਼ਰ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ, ਵਿਧਾਇਕਾਂ ਨੂੰ ਮੁੱਦਿਆਂ ਬਾਰੇ ਵਿਸਥਾਰਪੂਰਵਕ ਤੇ ਢੁਕਵੀਂ ਜਾਣਕਾਰੀ ਮੁਹੱਈਆ ਕਰਾਉਣ ਅਤੇ ਅਦਾਲਤਾਂ ‘ਚ ਮਾਤ-ਭਾਸ਼ਾ ਪੰਜਾਬੀ ਲਾਗੂ ਕਰਾਉਣ ਸਬੰਧੀ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ 21 ਫ਼ਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਦਿਵਸ ਤੱਕ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ਵਿੱਚ ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਅਪੀਲ ਕੀਤੀ ਗਈ ਹੈ। ਸੰਧਵਾਂ ਨੇ ਦੱਸਿਆ ਕਿ ਵਿਚਾਰ-ਚਰਚਾ ਦੌਰਾਨ ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ, ਸੂਬੇ ਵਿੱਚ ਲਾਇਬਰੇਰੀ ਐਕਟ ਲਿਆਉਣ, ਪੰਜਾਬੀ ਨੂੰ ਰੁਜ਼ਗਾਰ ਨਾਲ ਜੋੜਨ, ਅਧਿਆਪਕਾਂ ਦੀ ਪੰਜਾਬੀ ਭਾਸ਼ਾ ਵਿੱਚ ਮੁਹਾਰਤ, ਪੰਜਾਬੀ ਭਾਸ਼ਾ ਦੇ ਸ਼ੁੱਧ ਅਨੁਵਾਦ, ਪ੍ਰਾਈਵੇਟ ਸਕੂਲਾਂ ਵਿੱਚ ਨਰਸਰੀ ਪੱਧਰ ਤੋਂ ਪੰਜਾਬੀ ਭਾਸ਼ਾ ਲਾਗੂ ਕਰਨ, ਅਫ਼ਸਰਸ਼ਾਹੀ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਤ/ਪੜ੍ਹਤ ਕਰਨ, ਭਾਸ਼ਾਈ ਅਦਾਰਿਆਂ ਨੂੰ ਮਜ਼ਬੂਤ ਕਰਨ ਜਿਹੇ ਅਹਿਮ ਵਿਚਾਰ ਸਾਹਮਣੇ ਆਏ।

ਕਈ ਆਗੂ ਰਹੇ ਹਾਜਰ

ਮੀਟਿੰਗ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ,ਕੁਲਵੰਤ ਸਿੰਘ ਪੰਡੋਰੀ, ਮੁਹੰਮਦ ਜਮੀਲ ਉਰ ਰਹਿਮਾਨ, ਕਰਮਬੀਰ ਸਿੰਘ ਘੁੰਮਣ (ਸਾਰੇ ਵਿਧਾਇਕ) ਅਤੇ ਕਈ ਹੋਰ ਨੁਮਾਇੰਦੇ ਹਾਜ਼ਰ ਰਹੇ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਫਰੈਂਚ ਅਤੇ ਪੰਜਾਬੀ ਭਾਸ਼ਾ ਦੀ ਤੁਲਨਾ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਅਪਣਾਈ ਜਾਂਦੀ ਭਾਸ਼ਾ ਜ਼ਿਆਦਾ ਵਧਦੀ-ਫੁਲਦੀ ਹੈ। ਇਸ ਦੇ ਨਾਲ ਹੀ ਭਾਸ਼ਾਈ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਣਾ ਲਾਜ਼ਮੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਵੀਰਪਾਲ ਕੌਰ ਨੇ ਸਰਕਾਰ ਦੇ ਮਾਤ-ਭਾਸ਼ਾ ਪ੍ਰਤੀ ਫ਼ੈਸਲੇ ਨੂੰ ਸ਼ਲਾਘਾਯੋਗ ਦੱਸਦਿਆਂ ਕਾਨੂੰਨ ਅਤੇ ਮੈਡੀਕਲ ਦੀ ਪੜ੍ਹਾਈ ਲਈ ਮਾਤ-ਭਾਸ਼ਾ ਵਿੱਚ ਸ਼ਬਦਾਵਲੀ ਮੁਹੱਈਆ ਕਰਾਉਣ ਅਤੇ ਭਾਸ਼ਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਆਖੀ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...