AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

HM-CM Got Threat: ਖਾਲਿਸਤਾਨੀ ਸਮਰਥਕ ਪੰਨੂ ਨੇ ਅਮਿਤ ਸ਼ਾਹ ਅਤੇ ਭਗਵੰਤ ਮਾਨ ਨੂੰ ਦਿੱਤੀ ਧਮਕੀ

Khalasitani supporter : ਪੰਨੂ ਨੇ ਸੂਬੇ ਦੇ ਨੌਜਵਾਨਾਂ ਨੂੰ 15 ਅਤੇ 16 ਮਾਰਚ ਨੂੰ ਜੀ-20 ਵਿੱਚ ਸ਼ਾਮਿਲ ਹੋਣ ਵਾਲੇ ਡੈਲੀਗੇਟਾਂ ਤੱਕ ਖਾਲਿਸਤਾਨ ਦਾ ਸੁਨੇਹਾ ਪਹੁੰਚਾਉਣ ਲਈ ਇਕੱਠੇ ਹੋਣ ਲਈ ਵੀ ਕਿਹਾ ਹੈ।

HM-CM Got Threat: ਖਾਲਿਸਤਾਨੀ ਸਮਰਥਕ ਪੰਨੂ ਨੇ ਅਮਿਤ ਸ਼ਾਹ ਅਤੇ ਭਗਵੰਤ ਮਾਨ ਨੂੰ ਦਿੱਤੀ ਧਮਕੀ
ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਅੱਪਲੋਡ ਕੀਤੀ ਗਈ ਜਿਸ ਵਿੱਚ ਉਸਨੇ ਗ੍ਰਹਿ ਮੰਤਰੀ ‘ਤੇ ਸੀਐੱਮ ਨੂੰ ਧਮਕੀ ਦਿੱਤੀ
tv9-punjabi
| Updated On: 04 Mar 2023 21:10 PM IST
Share
ਪੰਜਾਬ ਨਿਊਜ: ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਅੱਪਲੋਡ ਕਰਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀਆਂ ਦਿੱਤੀਆਂ ਹਨ। ਪੰਨੂ ਨੇ ਸ਼ਨੀਵਾਰ ਸਵੇਰੇ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੇ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਦਾ ਸਵਾਗਤ ਕਰਨ ਲਈ ਰੱਖੇ ਗਏ ਪ੍ਰੋਗਰਾਮ ਵਿੱਚ ਖਾਲਿਸਤਾਨ ਦੀ ਹਮਾਇਤ ਵਾਲੇ ਨਾਅਰੇ ਵੀ ਲਿਖਵਾਏ।

ਪੰਜਾਬ ਦੇ ਨੌਜਵਾਨਾਂ ਨੂੰ ਇਕੱਠੇ ਹੋਣ ਲਈ ਕਿਹਾ

ਜਾਰੀ ਕੀਤੀ ਵੀਡੀਓ ਵਿਚ ਗੁਰਪਤਵੰਤ ਪੰਨੂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨੇ ਪੰਜਾਬ ਦੇ ਸੈਂਕੜੇ ਘਰਾਂ ਵਿੱਚ ਪੁਲਿਸ ਭੇਜੀ ਅਤੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ। ਔਰਤਾਂ ਨਾਲ ਬਦਸਲੂਕੀ ਕੀਤੀ ਗਈ। ਉਸ ਨੇ ਕਿਹਾ ਕਿ ਹੁਣ ਪੰਜਾਬ ਦਾ ਹਰ ਘਰ ਬਾਰੂਦ ਬਣ ਗਿਆ ਹੈ। ਇਹ ਬਾਰੂਦ ਉਦੋਂ ਹੀ ਫਟਣਗੇ ਜਦੋਂ ਉਹ ਚਾਹੇਗਾ। ਇਸ ਵਿੱਚ ਗ੍ਰਹਿ ਮੰਤਰੀ ਸ਼ਾਹ ਅਤੇ ਸੀਐਮ ਮਾਨ ਦੀ ਸਿਆਸੀ ਮੌਤ ਹੋਵੇਗੀ। ਪੰਨੂ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਲਿਖਿਆ ਨਾਅਰਾ ਭਾਰਤ ਲਈ ਸੰਦੇਸ਼ ਹੈ। ਹੁਣ ਪੰਜਾਬ ਅਤੇ ਹਰਿਆਣਾ ਭਾਰਤ ਦਾ ਨਹੀਂ, ਖਾਲਿਸਤਾਨ ਦਾ ਹਿੱਸਾ ਹਨ। ਪੰਨੂ ਨੇ ਸੂਬੇ ਦੇ ਨੌਜਵਾਨਾਂ ਨੂੰ 15 ਅਤੇ 16 ਮਾਰਚ ਨੂੰ ਜੀ-20 ਵਿੱਚ ਹੋਣ ਵਾਲੀ ਡੈਲੀਗੇਟਾਂ ਦੀ ਮੀਟਿੰਗ ਵਿੱਚ ਖਾਲਿਸਤਾਨ ਦਾ ਸੁਨੇਹਾ ਪਹੁੰਚਾਉਣ ਲਈ ਵੀ ਕਿਹਾ ਹੈ।

ਸੁਰੱਖਿਆ ਬਲਾਂ ਨੇ ਪੰਜਾਬ ਵਿੱਚ ਸੰਭਾਲਿਆ ਮੋਰਚਾ

ਪੰਨੂ ਦੀ ਧਮਕੀ ਤੋਂ ਪਹਿਲਾਂ ਹੀ ਪੰਜਾਬ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅੰਦਰ ਸੁਰੱਖਿਆ ਦੇ ਮੱਦੇਨਜ਼ਰ ਬੀਤੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਮੁਲਾਕਾਤ ਵਿਚ ਸਰਹੱਦ ਪ੍ਰਬੰਧਨ ਸੇਵਾਵਾਂ ਨੂੰ ਵਧਾਉਣ ਲਈ ਰਾਸ਼ਟਰੀ ਸੁਰੱਖਿਆ ਅਤੇ ਤਕਨਾਲੋਜੀ ਐਕਟ ਬਾਰੇ ਚਰਚਾ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ਸਮੇਤ ਹੋਰ ਮਾਮਲਿਆਂ ‘ਤੇ ਚਰਚਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੁਰੱਖਿਆ ਬਲਾਂ ਦੀਆਂ 10 ਹੋਰ ਕੰਪਨੀਆਂ ਮੁਹੱਈਆ ਕਰਵਾਈਆਂ ਜਾਣਗੀਆਂ।ਮੀਟਿੰਗ ਵਿਚ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਜਿਸ ਤੋਂ ਬਾਅਦ 17 ਮਾਰਚ ਤੱਕ ਪੰਜਾਬ ਵਿੱਚ ਕੇਂਦਰੀ ਹਥਿਆਰ ਬੰਦ ਬਲ ਤਾਇਨਾਤ ਹੋ ਜਾਣਗੇ।

ਮੁੱਖ ਮੰਤਰੀ ਨੂੰ ਪਹਿਲਾਂ ਵੀ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਬੀਤੇ ਸਮੇਂ ਅੰਦਰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ 26 ਜਨਵਰੀ 2023 ਨੂੰ ਵੀ ਗਣਤੰਤਰ ਦਿਵਸ ਤੋਂ ਐਨ ਪਹਿਲਾਂ ਬਠਿੰਡਾ ਵਿਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ ਅਤੇ ਪੰਨੂ ਵੱਲੋਂ ਮੁੱਖ ਮੰਤਰੀ ਨੂੰ ਮਾਰਨ ਦੀ ਦਿੱਤੀ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਪੰਨੂ ਨੇ ਬਠਿੰਡਾ ਦੇ ਲੋਕਾਂ ਨੂੰ ਵੀ ਗਣਤੰਤਰ ਦਿਵਸ ਮੌਕੇ ਸਟੇਡੀਅਮ ਨਾ ਜਾਣ ਦੀ ਗੱਲ ਕਹੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...