ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC: ਐਸਜੀਪੀਸੀ. ਨੇ ਕੀਤੀ ਕੇਂਦਰ ਸਰਕਾਰ ਤੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਮੰਗ

ਹਰਿਆਣੇ ਵਿੱਚ ਗੁਰਦੁਆਰਿਆਂ ਦੇ ਮੁੱਦੇ 'ਤੇ ਐਸਜੀਪੀਸੀ ਨੇ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਭਾਰਤ ਦੇ ਸੰਸਦ ਮੈਂਬਰਾਂ ਤੱਕ ਪਹੁੰਚ ਕਰੇਗੀ।

SGPC: ਐਸਜੀਪੀਸੀ. ਨੇ ਕੀਤੀ ਕੇਂਦਰ ਸਰਕਾਰ ਤੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਮੰਗ
ਐੱਸਜੀਪੀਸੀ ਨੇ ਬੀਜੇਪੀ ਤੇ ਗੁਰੂਘਰਾਂ ਵਿੱਚ ਦਖਲਅੰਦਾਜ਼ੀ ਕਰਨ ਦਾ ਇਲਜ਼ਾਮ ਲਗਾਇਆ, SGPC accused BJP of interfering in Gurughars
Follow Us
tv9-punjabi
| Updated On: 04 Mar 2023 12:07 PM
ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ,, ਇਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕੀਤਾ ਗਿਆ,, ਇਸ ਮਾਮਲੇ ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦ ਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਰੱਦ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ।

ਬੇਇਨਸਾਫੀ ਤੇ ਧੱਕੇਸ਼ਾਹੀ ਵਿਰੁੱਧ ਕੀਤਾ ਗਿਆ ਮਤਾ ਪਾਸ

ਇਸ ਸਬੰਧ ਵਿਚ ਚਾਰਾਜੋਈ ਲਈ ਇਕ 6 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜੋ ਪੂਰੇ ਭਾਰਤ ਅੰਦਰ ਵੱਖ-ਵੱਖ ਪਾਰਟੀਆਂ ਅਤੇ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਖਾਂ ਦੀ ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਬਰੀ ਖੰਡਤ ਕਰਨ ਬਾਰੇ ਅਵਾਜ਼ ਉਠਾਉਣ ਲਈ ਆਖੇਗੀ। ਇਜਲਾਸ ਅੰਦਰ ਭਾਰਤ ਦੇ ਸਮੂਹ ਸੰਸਦ ਮੈਂਬਰਾਂ ਨੂੰ ਇਸ ਸਬੰਧੀ ਪੱਤਰ ਲਿਖਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਘੱਟਗਿਣਤੀਆਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਵੀ ਇਕ ਮਤਾ ਪਾਸ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਹੋਇਆ ਵਿਸ਼ੇਸ਼ ਇਜ਼ਲਾਸ

ਇਹ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਹੋਇਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਸਰਕਾਰ ਤੇ ਸਿੱਖ ਵਿਰੁੱਧ ਕਾਰਵਾਈਆਂ ਕਰਨ ਦਾ ਇਲਜ਼ਾਮ

ਇਜਲਾਸ ਅੰਦਰ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਹਰਿਆਣਾ ਦੀ ਸਰਕਾਰ ਵੱਲੋਂ ਆਪਣੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਰਾਹੀਂ ਗੁਰੂ ਘਰਾਂ ਦੀਆਂ ਗੋਲਕਾਂ ਦੇ ਤਾਲੇ ਕੱਟਣ, ਬਾਵਰਦੀ ਤੇ ਜੁੱਤੀਆਂ ਸਮੇਤ ਪੁਲਿਸ ਗੁਰੂ ਘਰਾਂ ਅੰਦਰ ਲੈਜਾਣ ਅਤੇ ਸੰਗਤਾਂ ਨੂੰ ਗੁਰੂ ਘਰੋਂ ਧੱਕੇ ਮਾਰ ਕੇ ਬਾਹਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਸਰਕਾਰਾਂ ਦੀਆਂ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਦਾ ਕਰੜਾ ਵਿਰੋਧ ਕੀਤਾ।

ਗੁਰੂ ਘਰਾਂ ‘ਚ ਦਖਲਅੰਦਾਜ਼ੀ ਲਈ ਬੀਜੇਪੀ ਜਿੰਮੇਵਾਰ-SGPC

ਬੁਲਾਰਿਆਂ ਨੇ ਸਾਫ਼ ਤੌਰ ਤੇ ਆਖਿਆ ਕਿ ਇਸ ਮਾਮਲੇ ਤੇ ਸਾਰੇ ਮੈਂਬਰ ਇਕਜੁਟ ਹਨ ਅਤੇ ਹਰਿਆਣਾ ਕਮੇਟੀ ਵਿਰੁੱਧ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਵਿਚ ਸਹਿਯੋਗੀ ਰਹਿਣਗੇ। ਆਪਣੇ ਸੰਬੋਧਨ ਵਿਚ ਮੈਂਬਰਾਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਲਈ ਸਿੱਧੇ ਤੌਰ ਤੇ ਭਾਰਤੀ ਜਨਤਾ ਪਾਰਟੀ ਜ਼ੁੰਮੇਵਾਰ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...