ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC: ਐਸਜੀਪੀਸੀ. ਨੇ ਕੀਤੀ ਕੇਂਦਰ ਸਰਕਾਰ ਤੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਮੰਗ

ਹਰਿਆਣੇ ਵਿੱਚ ਗੁਰਦੁਆਰਿਆਂ ਦੇ ਮੁੱਦੇ 'ਤੇ ਐਸਜੀਪੀਸੀ ਨੇ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਭਾਰਤ ਦੇ ਸੰਸਦ ਮੈਂਬਰਾਂ ਤੱਕ ਪਹੁੰਚ ਕਰੇਗੀ।

SGPC: ਐਸਜੀਪੀਸੀ. ਨੇ ਕੀਤੀ ਕੇਂਦਰ ਸਰਕਾਰ ਤੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਮੰਗ
ਐੱਸਜੀਪੀਸੀ ਨੇ ਬੀਜੇਪੀ ਤੇ ਗੁਰੂਘਰਾਂ ਵਿੱਚ ਦਖਲਅੰਦਾਜ਼ੀ ਕਰਨ ਦਾ ਇਲਜ਼ਾਮ ਲਗਾਇਆ, SGPC accused BJP of interfering in Gurughars
Follow Us
tv9-punjabi
| Updated On: 04 Mar 2023 12:07 PM

ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ,, ਇਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕੀਤਾ ਗਿਆ,, ਇਸ ਮਾਮਲੇ ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦ ਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਰੱਦ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ।

ਬੇਇਨਸਾਫੀ ਤੇ ਧੱਕੇਸ਼ਾਹੀ ਵਿਰੁੱਧ ਕੀਤਾ ਗਿਆ ਮਤਾ ਪਾਸ

ਇਸ ਸਬੰਧ ਵਿਚ ਚਾਰਾਜੋਈ ਲਈ ਇਕ 6 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜੋ ਪੂਰੇ ਭਾਰਤ ਅੰਦਰ ਵੱਖ-ਵੱਖ ਪਾਰਟੀਆਂ ਅਤੇ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਖਾਂ ਦੀ ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਬਰੀ ਖੰਡਤ ਕਰਨ ਬਾਰੇ ਅਵਾਜ਼ ਉਠਾਉਣ ਲਈ ਆਖੇਗੀ। ਇਜਲਾਸ ਅੰਦਰ ਭਾਰਤ ਦੇ ਸਮੂਹ ਸੰਸਦ ਮੈਂਬਰਾਂ ਨੂੰ ਇਸ ਸਬੰਧੀ ਪੱਤਰ ਲਿਖਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਘੱਟਗਿਣਤੀਆਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਵੀ ਇਕ ਮਤਾ ਪਾਸ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਹੋਇਆ ਵਿਸ਼ੇਸ਼ ਇਜ਼ਲਾਸ

ਇਹ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਹੋਇਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਸਰਕਾਰ ਤੇ ਸਿੱਖ ਵਿਰੁੱਧ ਕਾਰਵਾਈਆਂ ਕਰਨ ਦਾ ਇਲਜ਼ਾਮ

ਇਜਲਾਸ ਅੰਦਰ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਹਰਿਆਣਾ ਦੀ ਸਰਕਾਰ ਵੱਲੋਂ ਆਪਣੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਰਾਹੀਂ ਗੁਰੂ ਘਰਾਂ ਦੀਆਂ ਗੋਲਕਾਂ ਦੇ ਤਾਲੇ ਕੱਟਣ, ਬਾਵਰਦੀ ਤੇ ਜੁੱਤੀਆਂ ਸਮੇਤ ਪੁਲਿਸ ਗੁਰੂ ਘਰਾਂ ਅੰਦਰ ਲੈਜਾਣ ਅਤੇ ਸੰਗਤਾਂ ਨੂੰ ਗੁਰੂ ਘਰੋਂ ਧੱਕੇ ਮਾਰ ਕੇ ਬਾਹਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਸਰਕਾਰਾਂ ਦੀਆਂ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਦਾ ਕਰੜਾ ਵਿਰੋਧ ਕੀਤਾ।

ਗੁਰੂ ਘਰਾਂ ‘ਚ ਦਖਲਅੰਦਾਜ਼ੀ ਲਈ ਬੀਜੇਪੀ ਜਿੰਮੇਵਾਰ-SGPC

ਬੁਲਾਰਿਆਂ ਨੇ ਸਾਫ਼ ਤੌਰ ਤੇ ਆਖਿਆ ਕਿ ਇਸ ਮਾਮਲੇ ਤੇ ਸਾਰੇ ਮੈਂਬਰ ਇਕਜੁਟ ਹਨ ਅਤੇ ਹਰਿਆਣਾ ਕਮੇਟੀ ਵਿਰੁੱਧ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਵਿਚ ਸਹਿਯੋਗੀ ਰਹਿਣਗੇ। ਆਪਣੇ ਸੰਬੋਧਨ ਵਿਚ ਮੈਂਬਰਾਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਲਈ ਸਿੱਧੇ ਤੌਰ ਤੇ ਭਾਰਤੀ ਜਨਤਾ ਪਾਰਟੀ ਜ਼ੁੰਮੇਵਾਰ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ...
ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ......
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ...
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
Stories