ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤੁਰਕੀ ਅਤੇ ਸੀਰੀਆ ਦੇ ਪ੍ਰਭਾਵਿਤਾਂ ਦੀ ਮਦਦ ਕਰੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਨੇ ਭਾਰਤ ਵਿਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ. ਵਰਿੰਦਰਪਾਲ, ਸੀਰੀਆ ਵਿਚ ਭਾਰਤ ਦੀ ਅੰਬੈਂਸੀ ਦੇ ਇੰਚਾਰਜ ਸ੍ਰੀ ਸੁਰਿੰਦਰ ਕੁਮਾਰ ਯਾਦਵ ਅਤੇ ਭਾਰਤ ਵਿਚ ਸੀਰੀਆ ਦੇ ਐਬੰਸਡਰ ਡਾ. ਬੱਸਮ ਸਿਫੇਦੀਨ ਅਲਖਾਤਿਬ ਨੂੰ ਪੱਤਰ ਲਿਖ ਕੇ ਹਮਦਰਦੀ ਪ੍ਰਗਟਾਈ ਹੈ।

ਤੁਰਕੀ ਅਤੇ ਸੀਰੀਆ  ਦੇ ਪ੍ਰਭਾਵਿਤਾਂ ਦੀ ਮਦਦ ਕਰੇਗੀ ਸ਼੍ਰੋਮਣੀ ਕਮੇਟੀ
ਮਾਨ ਸਰਕਾਰ ਦੀ ਨਕਾਮੀ ਦਰਸਾਉਂਦਾ ਹੈ ਸੁਪਰੀਮ ਕੋਰਟ ਦੇ ਫੈਸਲਾ – SGPC ਪ੍ਰਧਾਨ। SGPC chief Dhami on Superme Court Decision on Beadbi case
Follow Us
tv9-punjabi
| Published: 07 Feb 2023 19:10 PM
ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ ਵਿਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ. ਵਰਿੰਦਰਪਾਲ, ਸੀਰੀਆ ਵਿਚ ਭਾਰਤ ਦੀ ਅੰਬੈਂਸੀ ਦੇ ਇੰਚਾਰਜ ਸ੍ਰੀ ਸੁਰਿੰਦਰ ਕੁਮਾਰ ਯਾਦਵ ਅਤੇ ਭਾਰਤ ਵਿਚ ਸੀਰੀਆ ਦੇ ਐਬੰਸਡਰ ਡਾ. ਬੱਸਮ ਸਿਫੇਦੀਨ ਅਲਖਾਤਿਬ ਨੂੰ ਪੱਤਰ ਲਿਖ ਕੇ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਵੰਡ ਛਕਣਾ ਅਤੇ ਸਰਬੱਤ ਦਾ ਭਲਾ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਸ਼ ਕੀਤੇ ਮਹੱਤਵਪੂਰਨ ਸਿਧਾਂਤ ਹਨ ਅਤੇ ਇਸੇ ਦੀ ਰੌਸ਼ਨੀ ਵਿਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਵਿਚ ਹਮੇਸ਼ਾ ਹੀ ਤਤਪਰ ਰਹੀ ਹੈ ਅਤੇ ਲੋੜ ਅਨੁਸਾਰ ਲੋੜਵੰਦਾਂ ਲਈ ਸਹਾਇਤਾ ਦੇ ਤੌਰ ਤੇ ਕੱਪੜੇ, ਰਾਸ਼ਣ ਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਂਦੀ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤੁਰਕੀ ਅਤੇ ਸੀਰੀਆ ਵਿਚ ਆਏ ਭੁਚਾਲ ਨਾਲ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਕਰਕੇ ਉਥੇ ਵੱਸਦੇ ਨਾਗਰਿਕਾਂ ਨਾਲ ਦਿਲੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਸਮੇਂ ਲੋਕਾਂ ਦੇ ਦੁੱਖ ਵਿਚ ਸ਼ਰੀਕ ਹਨ ਅਤੇ ਉਥੋਂ ਦੀਆਂ ਸਰਕਾਰਾਂ ਨੂੰ ਸਿੱਖ ਸੰਸਥਾ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕਰਦਿਆਂ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਦੀ ਅਪੀਲ ਕਰਦੇ ਹਨ।

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...