Ban on SFJ: ਕੇਂਦਰ ਸਰਕਾਰ ਨੇ ਸਿੱਖ ਫਾਰ ਜਸਟਿਸ ਤੇ 5 ਸਾਲ ਲਈ ਵਧਾਇਆ ਬੈਨ | sikh for justice sfj india extend ban on gurpatwant singh pannu organisation for 5 years again more detail in punjabi Punjabi news - TV9 Punjabi

Ban on SFJ: ਕੇਂਦਰ ਸਰਕਾਰ ਨੇ ਸਿੱਖ ਫਾਰ ਜਸਟਿਸ ਤੇ 5 ਸਾਲ ਲਈ ਵਧਾਇਆ ਬੈਨ

Updated On: 

11 Sep 2024 19:23 PM

Ban on SFJ : NIA ਲੰਬੇ ਸਮੇਂ ਤੋਂ SJF 'ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ 'ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ। ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ 'ਤੇ 5 ਹੋਰ ਸਾਲ ਲਈ ਪਾਬੰਦੀ ਲਗਾਈ ਗਈ ਹੈ।

Ban on SFJ: ਕੇਂਦਰ ਸਰਕਾਰ ਨੇ ਸਿੱਖ ਫਾਰ ਜਸਟਿਸ ਤੇ 5 ਸਾਲ ਲਈ ਵਧਾਇਆ ਬੈਨ
Follow Us On

Gurpatwant Singh Pannu: ਭਾਰਤ ਸਰਕਾਰ ਨੇ ਗੁਰਪਤਵੰਤ ਸਿੰਘ ਪਨੂੰ ਦੀ ਜੱਥੰਬਦੀ ਸਿੱਖ ਫਾਰ ਜਸਟਿਸ (SJF) ਤੇ ਇੱਕ ਵਾਰ ਮੁੜ ਤੋਂ 5 ਸਾਲ ਲਈ ਬੈਨ ਲਗਾ ਦਿੱਤਾ ਹੈ। ਭਾਰਤ ਸਰਕਾਰ ਵਿਦੇਸ਼ਾਂ ਵਿੱਚ ਰਹਿ ਕੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੀਆਂ ਜਥੇਬੰਦੀਆਂ ਖਿਲਾਫ ਲਗਾਤਾਰ ਸਖ਼ਤ ਹੁੰਦੀ ਹੋਈ ਨਜ਼ਰ ਆ ਰਹੀ ਹੈ। ਹੁਣ ਮੋਦੀ ਸਰਕਾਰ ਨੇ ਇੱਕ ਵਾਰ ਮੁੜ ਸਿੱਖਸ ਫਾਰ ਜਸਟਿਸ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਸਰਕਾਰ ਨੇ SJF ‘ਤੇ ਬੈਨ 5 ਸਾਲ ਲਈ ਵਧਾ ਦਿੱਤਾ ਹੈ। ਸਿੱਖ ਫਾਰ ਜਸਟਿਸ ਸੰਸਥਾ ਗੁਰਪਤਵੰਤ ਪੰਨੂ ਦੁਆਰਾ ਚਲਾਈ ਜਾਂਦੀ ਇੱਕ ਸੰਸਥਾ ਹੈ ਜੋ ਭਾਰਤ ਵਿੱਚ ਸਿੱਖਾਂ ਲਈ ਵੱਖਰੇ ਦੇਸ਼ ਦੀ ਮੰਗ ਕਰਦੀ ਹੈ।

NIA ਲੰਬੇ ਸਮੇਂ ਤੋਂ SJF ‘ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ ‘ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ। ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ ‘ਤੇ 5 ਸਾਲ ਲਈ ਪਾਬੰਦੀ ਲਗਾਈ ਗਈ ਹੈ। NIA ਨੇ ਆਪਣੀ ਜਾਂਚ ‘ਚ ਕਈ ਠੋਸ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਇਸ ਸੰਗਠਨ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਭਾਰਤ ਖਿਲਾਫ਼ ਲਗਾਤਾਰ ਜ਼ਹਿਰ ਉਗਲ ਰਿਹਾ ਪਨੂੰ

ਗੁਰਪਤਵੰਤ ਸਿੰਘ ਪੰਨੂ ਪਿਛਲੇ ਕਈ ਸਾਲਾਂ ਤੋਂ ਦੇਸ਼ ਤੋਂ ਵੱਖਰੇ ਖਾਲਿਸਤਾਨ ਦੀ ਮੰਗ ਕਰ ਰਿਹਾ ਹੈ। ਇਸ ਕਰਕੇ ਉਹ ਭਾਰਤ ਖਿਲਾਫ਼ ਲਗਾਤਾਰ ਵਿਵਾਦਿਤ ਬਿਆਨ ਦਿੰਦਾ ਆ ਰਿਹਾ ਹੈ। ਉਹ ਦੇਸ਼ ਖਿਲਾਫ ਲਗਾਤਾਰ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਲੱਗਾ ਰਹਿੰਦਾ ਹੈ, ਪਰ ਚੌਕਸ ਸੁਰੱਖਿਆ ਏਜੰਸੀਆਂ ਉਸਦੀ ਹਰ ਕੋਸ਼ਿਸ਼ ਨੂੰ ਨਾਕਾਮਯਾਬ ਕਰ ਦਿੰਦੀਆਂ ਹਨ। ਭਾਰਤ ਸਰਕਾਰ ਨੇ ਉਸ ਵਿਰੁੱਧ ਕਈ ਵੱਡੇ ਐਕਸ਼ਨ ਵੀ ਲਏ ਹਨ, ਜਿਸਦੇ ਤਹਿਤ ਐਨਆਈਏ ਨੇ ਪਿਛਲੇ ਸਾਲ ਭਾਰਤ ਵਿੱਚ ਉਸ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਸਨ।

ਕੌਨ ਹੈ ਗੁਰਪਤਵੰਤ ਸਿੰਘ ਪੰਨੂ

ਗੁਰਪਤਵੰਤ ਸਿੰਘ ਪੰਨੂ ਖਾਨਕੋਟ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸਨੇ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ ਹੈ। ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਵਿਦੇਸ਼ ਚਲਾ ਗਿਆ ਜਿੱਥੇ ਉਸਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਸਹਿਯੋਗ ਨਾਲ ਪੰਜਾਬ ਵਿੱਚ ਖਾਲਿਸਤਾਨੀ ਵੱਖਵਾਦੀ ਮੁਹਿੰਮ ਚਲਾਈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਵਿੱਚ ਖੇਤੀਬਾੜੀ ਮੰਡੀਕਰਨ ਬੋਰਡ ਵਿੱਚ ਕੰਮ ਕਰ ਚੁੱਕੇ ਹਨ। ਲਗਾਤਾਰ ਦੇਸ਼ ਵਿਰੋਧੀ ਗਤੀਵਿਧੀਆਂ ਕਰਕੇ ਜਦੋਂ ਭਾਰਤ ਸਰਕਾਰ ਨੇ ਉਸ ਉੱਤੇ ਸ਼ਿਕੰਜਾ ਕੱਸਿਆ ਤਾਂ ਉਹ ਦੇਸ਼ ਛੱਡ ਕੇ ਚਲਾ ਗਿਆ। ਅੱਜ ਕੱਲ੍ਹ ਉਹ ਅਮਰੀਕਾ ਅਤੇ ਕੈਨੇਡਾ ਵਿੱਚ ਰਹਿ ਕੇ ਭਾਰਤ ਖਿਲਾਫ ਜ਼ਹਿਰ ਉਗਲਦਾ ਰਹਿੰਦਾ ਹੈ। ਭਾਰਤ ਸਕਾਰ ਨੇ 2019 ਵਿਚ ਖਾਲਿਸਤਾਨ ਸਮਰਥਕਾਂ ਦੇ ਭਾਰਤ ਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।

Exit mobile version