Conspiracy Against the Sikhs: ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਲੈਣਾ ਗਲਤ : ਹਰਪ੍ਰੀਤ
ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ ਕਿ ਐੱਸਜੀਪੀਸੀ ਸਿੱਖ ਕੌਮ ਦੀ ਰੀੜ ਦੀ ਹੱਢੀ ਹੈ, ਇਸਨੂੰ ਸਾਜਿਸ਼ਾਂ ਕਰਕੇ ਤੋੜਨਾ ਬਹੁਤ ਹੀ ਮੰਦਭਾਗਾ ਹੈ,, ਜਥੇਦਾਰ ਨੇ ਹਰਿਆਣਾ ਸਰਕਾਰ 'ਤੇ ਵੀ ਗੰਭੀਰ ਇਲਜ਼ਾਮ ਲਗਾਏ
‘ਗੁਰਦੁਆਰਾ ਐਕਟ 1925 ਹੁਣ ਵੀ ਜਿਊਂ ਦਾ ਤਿਊਂ ਖੜ੍ਹਾ ਹੈ’
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਵੈ-ਚਿੰਤਨ ਕਰਨਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਹੁਣ ਵੀ ਜਿਊਂ ਦਾ ਤਿਊਂ ਖੜ੍ਹਾ ਹੈ ਅਤੇ ਸੁਪਰੀਮ ਕੋਰਟ ਆਪਣੇ ਫੈਸਲੇ ਵਿਚ ਇਸ ਨੂੰ ਬਿਲਕੁਲ ਨਹੀਂ ਛੇੜਿਆ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਦੇ ਗੁਰਦੁਆਰਾ ਪ੍ਰਬੰਧਾਂ ਦੇ ਮਾਮਲੇ ਤੇ ਸ਼੍ਰੋਮਣੀ ਕਮੇਟੀ ਨਾਲ ਗੱਲ ਕਰਨੀ ਚਾਹੀਦੀ ਸੀ ਅਤੇ ਜੇਕਰ ਸੁਣਵਾਈ ਨਾ ਹੁੰਦੀ ਤਾਂ ਕੋਰਟ ਪਾਸ ਪਹੁੰਚ ਕਰਨੀ ਚਾਹੀਦੀ ਸੀ। ਗੁਰੂ ਮਰਯਾਦਾ ਵਿਰੁੱਧ ਸਰਕਾਰੀ ਤਰੀਕੇ ਨਾਲ ਪ੍ਰਬੰਧ ਲੈਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਕੌਮ ਦਾ ਮਾਣ ਹਨ ਅਤੇ ਇਨ੍ਹਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ।ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਬਣਾਉਣਾ ਜਰੂਰੀ-ਜਥੇਦਾਰ
ਸ਼੍ਰੋਮਣੀ ਕਮੇਟੀ ਕੌਮ ਦਾ ਹਾਸਲ ਹੈ ਇਹ ਕੌਮ ਦੀ ਰੀੜ ਦੀ ਹੱਡੀ ਹੈ। ਬਾਕੀ ਸੰਸਥਾਵਾਂ ਵੀ ਕੌਮ ਦਾ ਅਹਿਮ ਅੰਗ ਹਨ। ਸ਼੍ਰੋਮਣੀ ਕਮੇਟੀ ਨੂੰ ਤੋੜਨਾ ਮੰਦਭਾਗਾ ਹੈ। ਸਿੱਖ ਪੰਥ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਅੱਗੇ ਆਉਣ, ਕਿਉਂਕਿ ਇਸ ਦੀ ਮਜ਼ਬੂਤੀ ਨਾਲ ਹੀ ਪੰਥ ਮਜ਼ਬੂਤ ਰਹੇਗਾ। ਇਜਲਾਸ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ ਅਤੇ ਜਸਵੰਤ ਸਿੰਘ ਪੁੜੈਣ ਸੰਬੋਧਨ ਕੀਤਾ ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
