AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਲਾਟ ਸਰਕਾਰੀ ਕੋਠੀ ਖਾਲੀ ਕਰਵਾਉਣ ਗਈ ਟੀਮ ਬੇਰੰਗ ਪਰਤੀ

ਕੋਠੀ 1995 ਵਿਚ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਲਾਟ ਹੋਈ ਸੀ। ਮੌਜੂਦਾ ਸਮੇਂ ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪੁੱਤਰ ਤੇਜ ਪ੍ਰਕਾਸ਼ ਸਿੰਘ ਰਹਿੰਦਾ ਹੈ। ਮਿਆਦ ਪੁੱਗਣ ਤੋਂ ਬਾਅਦ ਕੋਠੀ ਖਾਲੀ ਕਰਵਾਉਣ ਦੇ ਨੋਟਿਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਕੋਠੀ ਵਾਸੀਆਂ ਨੇ ਕੋਠੀ ਖਾਲੀ ਨਹੀਂ ਕੀਤੀ ਤਾਂ ਇਨਫੋਰਸਮੈਂਟ ਟੀਮ ਮੌਕੇ 'ਤੇ ਪਹੁੰਚ ਗਕੋਠੀ 1995 ਵਿਚ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਲਾਟ ਹੋਈ ਸੀ। ਮੌਜੂਦਾ ਸਮੇਂ ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪੁੱਤਰ ਤੇਜ ਪ੍ਰਕਾਸ਼ ਸਿੰਘ ਰਹਿੰਦਾ ਹੈ। ਮਿਆਦ ਪੁੱਗਣ ਤੋਂ ਬਾਅਦ ਕੋਠੀ ਖਾਲੀ ਕਰਵਾਉਣ ਦੇ ਨੋਟਿਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਕੋਠੀ ਵਾਸੀਆਂ ਨੇ ਕੋਠੀ ਖਾਲੀ ਨਹੀਂ ਕੀਤੀ ਤਾਂ ਇਨਫੋਰਸਮੈਂਟ ਟੀਮ ਮੌਕੇ 'ਤੇ ਪਹੁੰਚ ਗ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਲਾਟ ਸਰਕਾਰੀ ਕੋਠੀ ਖਾਲੀ ਕਰਵਾਉਣ ਗਈ ਟੀਮ ਬੇਰੰਗ ਪਰਤੀ
tv9-punjabi
| Published: 08 Feb 2023 17:09 PM IST
Share
ਚੰਡੀਗੜ੍ਹ: ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਇਥੇ ਸੈਕਟਰ ਪੰਜ ਵਿਚ ਅਲਾਟ ਕੋਠੀ ਨੰਬਰ 33 ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਵਿਚਕਾਰ ਰੇੜਕਾ ਹਾਲੇ ਤੱਕ ਨਹੀਂ ਨਿਬੜਿਆ। ਇਹ ਕੋਠੀ 1995 ਵਿਚ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਲਾਟ ਹੋਈ ਸੀ। ਮੌਜੂਦਾ ਸਮੇਂ ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪੁੱਤਰ ਤੇਜ ਪ੍ਰਕਾਸ਼ ਸਿੰਘ ਰਹਿੰਦਾ ਹੈ। ਮਿਆਦ ਪੁੱਗਣ ਤੋਂ ਬਾਅਦ ਕੋਠੀ ਖਾਲੀ ਕਰਵਾਉਣ ਦੇ ਨੋਟਿਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਕੋਠੀ ਵਾਸੀਆਂ ਨੇ ਕੋਠੀ ਖਾਲੀ ਨਹੀਂ ਕੀਤੀ ਤਾਂ ਇਨਫੋਰਸਮੈਂਟ ਟੀਮ ਮੌਕੇ ‘ਤੇ ਪਹੁੰਚ ਗਈ। ਟੀਮ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਕੋਠੀ ਵਿੱਚ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਵਿਰੋਧ ਕੀਤਾ, ਜਿਸ ਕਾਰਨ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ। ਹੁਣ ਇਨਫੋਰਸਮੈਂਟ ਪੁਲਿਸ ਸੁਰੱਖਿਆ ਦੀ ਮੰਗ ਕਰੇਗੀ ਤਾਂ ਜੋ ਐਸਡੀਐਮ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਸਕੇ।

ਸਾਲ 2010 ਵਿਚ ਅਲਾਟ ਹੋਈ ਸੀ ਸਰਕਾਰੀ ਕੋਠੀ

ਪ੍ਰਾਪਤ ਵੇਰਵਿਆਂ ਅਨੁਸਾਰ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਇਹ ਕੋਠੀ ਨਵੰਬਰ 2010 ਵਿੱਚ ਅਲਾਟ ਹੋਈ ਸੀ। ਪਿਛਲੇ ਸਾਲ ਵੱਖ-ਵੱਖ ਕਾਰਨਾਂ ਕਰਕੇ ਐਸਡੀਐਮ ਸੈਂਟਰਲ ਸੰਯਮ ਗਰਗ ਵੱਲੋਂ ਕੋਠੀ ਖਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਸੀ। ਇਹ ਨੋਟਿਸ ਐਸਡੀਐਮ ਦੁਆਰਾ ਪਬਲਿਕ ਪਰਿਸਿਸ (ਅਣਅਧਿਕਾਰਤ ਕਬਜ਼ਾਧਾਰੀਆਂ ਨੂੰ ਬੇਦਖ਼ਲ ਕਰਨ) ਐਕਟ, 1971 ਦੀ ਧਾਰਾ 5 ਦੀ ਉਪ ਧਾਰਾ 1 ਦੇ ਤਹਿਤ ਜਾਰੀ ਕੀਤਾ ਗਿਆ ਸੀ। ਇਸ ਦੇ ਲਈ ਕੋਠੀ ‘ਚ ਰਹਿੰਦੇ ਲੋਕਾਂ ਨੂੰ ਸਮਾਂ ਵੀ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਮਿੱਥੇ ਸਮੇਂ ‘ਚ ਕੋਠੀ ਖਾਲੀ ਨਹੀਂ ਕੀਤੀ, ਜਿਸ ਤੋਂ ਬਾਅਦ 23 ਜਨਵਰੀ ਨੂੰ ਐਸ.ਡੀ.ਐਮ ਵੱਲੋਂ ਦੁਬਾਰਾ ਨੋਟਿਸ ਜਾਰੀ ਕਰਕੇ ਅਸਟੇਟ ਦਫ਼ਤਰ ਦੇ ਇਕ ਸਬ-ਇੰਸਪੈਕਟਰ ਨੂੰ ਨੋਟਿਸ ਦਿੱਤਾ ਗਿਆ।

ਸਰਕਾਰੀ ਰਿਹਾਇਸ ਨੂੰ ਚੰਡੀਗੜ੍ਹ ਤੋਂ ਪੰਜਾਬ ਕੋਟੇ ਚ ਤਬਦੀਲ ਕਰਨ ਦਾ ਮਾਮਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਆਖਿਆ ਸੀ ਕਿ ਕੋਠੀ ਦੀ ਅਲਾਟਮੈਂਟ ਨੂੰ ਪੰਜਾਬ ਕੋਟੇ ਵਿਚ ਤਬਦੀਲ ਕਰ ਲਿਆ ਜਾਵੇ ਪਰ ਹਾਲੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਅਜਿਹਾ ਨਹੀਂ ਕੀਤਾ। ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਸਮੇਂ ਸਮੇਂ ਤੇ ਕੋਠੀ ਖਾਲੀ ਕਰਨ ਦੇ ਨੋਟਿਸ ਜਾਰੀ ਕਰਨ ਨਾਲ ਮਾਮਲਾ ਮੁੜ ਉਠਾ ਖੜ੍ਹਾ ਹੁੰਦਾ ਹੈ। ਇਸ ਮਾਮਲੇ ਵਿਚ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਦੱਸਿਆ ਕਿ ਸਾਨੂੰ ਤਾਂ ਕੋਠੀ ਪੰਜਾਬ ਸਰਕਾਰ ਨੇ ਬਕਾਇਦਾ ਅਲਾਟ ਕੀਤੀ ਹੋਈ ਹੈ। ਉਨਾਂ ਕਿਹਾ ਕਿ ਕੋਠੀ ਦਾ ਕੋਟਾ ਪੰਜਾਬ ਵਿਚ ਤਬਦੀਲ ਕਰਨ ਦਾ ਮਾਮਲਾ ਪੰਜਾਬ ਅਤੇ ਚੰਡੀਗੜ੍ਹ ਦਾ ਆਪਸੀ ਮਾਮਲਾ ਹੈ ਜਿਸ ਨਾਲ ਪਰਿਵਾਰ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਕਾਨੂੰਨੀ ਤੌਰ ਤੇ ਅਲਾਟ ਕੋਠੀ ਵਿਚ ਹੀ ਰਹਿ ਰਹੇ ਹਾਂ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...