AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Heart Health: ਇਹ ਫਲ ਦਿਲ ਦੀ ਸਿਹਤ ਲਈ ਹੈ ਬੇਹਦ ਲਾਹੇਵੰਦ

Pomegranate benefits for health ਅਸੀਂ ਸਾਰਿਆਂ ਨੇ ਇੱਕ ਅਨਾਰ, ਸੋ ਬਿਮਾਰ ਦੀ ਕਹਾਵਤ ਸੁਣੀ ਹੈ। ਪਰ ਇਹ ਸਿਰਫ਼ ਇੱਕ ਕਹਾਵਤ ਨਹੀਂ ਹੈ, ਬਲਕਿ ਇੱਕ ਸੱਚਾਈ ਹੈ । ਅਨਾਰ ਦਾ ਸੇਵਨ ਕਰਨ ਨਾਲ ਜਿੱਥੇ ਸਾਡਾ ਦਿਲ ਮਜ਼ਬੂਤ ਹੁੰਦਾ ਹੈ। ਅਨਾਰ ਦੇ ਰਸ ਵਿੱਚ ਮੌਜੂਦ ਪੋਸ਼ਕ ਤੱਤ ਸਾਡੇ ਸਰੀਰ ਲਈ ਅੰਮ੍ਰਿਤ ਦਾ ਕੰਮ ਕਰਦੇ ਹਨ।

Heart Health: ਇਹ ਫਲ ਦਿਲ ਦੀ ਸਿਹਤ ਲਈ ਹੈ ਬੇਹਦ ਲਾਹੇਵੰਦ
ਅਸੀਂ ਸਾਰਿਆਂ ਨੇ ਇੱਕ ਅਨਾਰ, ਸੋ ਬਿਮਾਰ ਦੀ ਕਹਾਵਤ ਸੁਣੀ ਹੈ। ਪਰ ਇਹ ਸਿਰਫ਼ ਇੱਕ ਕਹਾਵਤ ਨਹੀਂ ਹੈ, ਬਲਕਿ ਇੱਕ ਸੱਚਾਈ ਹੈ । ਅਨਾਰ ਦਾ ਸੇਵਨ ਕਰਨ ਨਾਲ ਜਿੱਥੇ ਸਾਡਾ ਦਿਲ ਮਜ਼ਬੂਤ ਹੁੰਦਾ ਹੈ। ਅਨਾਰ ਦੇ ਰਸ ਵਿੱਚ ਮੌਜੂਦ ਪੋਸ਼ਕ ਤੱਤ ਸਾਡੇ ਸਰੀਰ ਲਈ ਅੰਮ੍ਰਿਤ ਦਾ ਕੰਮ ਕਰਦੇ ਹਨ।
tv9-punjabi
| Updated On: 07 Mar 2023 15:55 PM IST
Share
ਹੈਲਥ ਨਿਊਜ਼ : ਅਸੀਂ ਸਾਰਿਆਂ ਨੇ ਇੱਕ ਅਨਾਰ, ਸੋ ਬਿਮਾਰ ਦੀ ਕਹਾਵਤ ਸੁਣੀ ਹੈ। ਪਰ ਇਹ ਸਿਰਫ਼ ਇੱਕ ਕਹਾਵਤ ਨਹੀਂ ਹੈ, ਬਲਕਿ ਇੱਕ ਸੱਚਾਈ ਹੈ । ਅਨਾਰ (Pomegranate) ਵਿੱਚ ਸਾਡੀ ਸਿਹਤ ਦਾ ਖ਼ਜ਼ਾਨਾ ਛੁਪਿਆ ਹੋਇਆ ਹੈ। ਅਨਾਰ ਸਾਡੇ ਦੇਸ਼ ਵਿੱਚ ਸਭ ਤੋਂ ਵੱਧ ਉਪਲਬਧ ਫਲ ਹੈ। ਇਹ ਸਾਰਾ ਸਾਲ ਬਾਜ਼ਾਰ ‘ਚ ਆਸਾਨੀ ਨਾਲ ਮਿਲ ਜਾਂਦਾ ਹੈ। ਅਨਾਰ ਖਾਣਾ ਸਾਡੇ ਸਾਰਿਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਡਾਕਟਰ (Doctor)ਅਕਸਰ ਸਾਨੂੰ ਅਨਾਰ ਖਾਣ ਦੀ ਸਲਾਹ ਦਿੰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਅਨਾਰ ਵਿੱਚ ਇੰਨੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਕਿ ਇਸ ਦਾ ਸੇਵਨ ਕਰਨ ਨਾਲ ਅਸੀਂ ਕਈ ਬਿਮਾਰੀਆਂ ਤੋਂ ਬਚੇ ਰਹਿੰਦੇ ਹਾਂ। ਸਿਹਤ ਮਾਹਿਰਾਂ ਮੁਤਾਬਕ ਅਨਾਰ ਇੱਕ ਸ਼ਕਤੀਸ਼ਾਲੀ ਐਂਟੀ-ਐਥਰੋਜੈਨਿਕ ਏਜੰਟ ਹੈ। ਇਸ ਵਿੱਚ ਸ਼ਕਤੀਸ਼ਾਲੀ ਐਂਟੀਆਕਸੀਡੈਂਟ (Antioxidant) ਹੁੰਦੇ ਹਨ, ਜੋ ਧਮਨੀਆਂ ਲਈ ਬਹੁਤ ਜਰੂਰੀ, ਬਲੱਡ ਪ੍ਰੈਸ਼ਰ ਨੂੰ ਘੱਟ ਕਰਨ, ਦਿਲ ਦੀ ਰੱਖਿਆ ਕਰਨ ਅਤੇ ਖੂਨ ਦੀਆਂ ਨਾੜੀਆਂ ਨੂੰ ਬੰਦ ਹੋਣ ਤੋਂ ਰੋਕਣ ਲਈ ਕੰਮ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ (Blood Pressure) ਦੀ ਸਮੱਸਿਆ ਹੈ, ਉਨ੍ਹਾਂ ਨੂੰ ਤਿੰਨ ਮਹੀਨਿਆਂ ਤੱਕ ਦਿਨ ‘ਚ ਤਿੰਨ ਅਨਾਰ ਖਾਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਦਿਲ ਦੀ ਸਿਹਤ ਨੂੰ ਫਾਇਦਾ ਹੋਵੇਗਾ ਅਤੇ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹੇਗਾ। ਅਨਾਰ ਖਾਣਾ ਅਨਾਰ ਦੇ ਜੂਸ ਨਾਲੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸਾਡੇ ਵਿੱਚੋਂ ਬਹੁਤ ਸਾਰੇ ਲੋਕ ਸਮੇਂ ਦੀ ਘਾਟ ਕਾਰਨ ਅਨਾਰ ਖਾਣ ਦੀ ਬਜਾਏ ਅਨਾਰ ਦਾ ਜੂਸ (Juice) ਪੀਣਾ ਪਸੰਦ ਕਰਦੇ ਹਨ ਪਰ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਅਨਾਰ ਦਾ ਜੂਸ ਪੀਣ ਦੀ ਬਜਾਏ ਸਾਨੂੰ ਅਨਾਰ ਦੇ ਦਾਣੇ ਚਬਾ ਕੇ ਖਾਣਾ ਚਾਹੀਦਾ ਹੈ। ਇਸ ਨਾਲ ਸਾਨੂੰ ਜ਼ਿਆਦਾ ਫਾਇਦਾ ਹੁੰਦਾ ਹੈ। ਅਨਾਰ ਦਾ ਸੇਵਨ ਕਰਨ ਨਾਲ ਜਿੱਥੇ ਸਾਡਾ ਦਿਲ (Heart) ਮਜ਼ਬੂਤ ਹੁੰਦਾ ਹੈ, ਉੱਥੇ ਹੀ ਜਦੋਂ ਅਸੀਂ ਅਨਾਰ ਨੂੰ ਚਬਾ ਕੇ ਖਾਂਦੇ ਹਾਂ, ਉੱਥੇ ਇਸ ਦੇ ਰਸ ਨਾਲ ਸਾਡੇ ਦੰਦ ਅਤੇ ਮਸੂੜੇ ਵੀ ਸਿਹਤਮੰਦ ਰਹਿੰਦੇ ਹਨ। ਜਦੋਂ ਅਸੀਂ ਅਨਾਰ ਦੇ ਬੀਜਾਂ ਨੂੰ ਚਬਾ ਕੇ ਖਾਂਦੇ ਹਾਂ ਤਾਂ ਇਸ ਦੇ ਰਸ ਵਿੱਚ ਮੌਜੂਦ ਪੋਸ਼ਕ ਤੱਤ ਸਾਡੇ ਸਰੀਰ ਲਈ ਅੰਮ੍ਰਿਤ ਦਾ ਕੰਮ ਕਰਦੇ ਹਨ। ਸਿਹਤਮੰਦ ਜੀਵਨ ਲਈ ਆਪਣੀਆਂ ਕੁਝ ਆਦਤਾਂ ਨੂੰ ਬਦਲੋ ਸਿਹਤ ਮਾਹਿਰਾਂ ਮੁਤਾਬਕ ਜੇਕਰ ਅਸੀਂ ਸੋਚਦੇ ਹਾਂ ਕਿ ਅਸੀਂ ਅਨਾਰ ਖਾ ਲਿਆ ਹੈ ਅਤੇ ਹੁਣ ਅਸੀਂ ਪੂਰੀ ਤਰ੍ਹਾਂ ਸਿਹਤਮੰਦ ਹਾਂ ਤਾਂ ਇਹ ਗਲਤ ਹੈ। ਆਪਣੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਸਾਨੂੰ ਆਪਣੇ ਰੁਟੀਨ ਅਤੇ ਆਦਤਾਂ ਨੂੰ ਵੀ ਬਦਲਣਾ ਪਵੇਗਾ। ਸਾਨੂੰ ਆਪਣੇ ਡਾਕਟਰ ਦੀਆਂ ਹਦਾਇਤਾਂ ਮੁਤਾਬਕ ਭੋਜਨ (Food) ਅਤੇ ਦਵਾਈਆਂ (Medicine) ਦੀ ਵਰਤੋਂ ਕਰਨੀ ਚਾਹੀਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...