ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਣੀਪੁਰ ‘ਚ ਮੁੜ ਭੜਕੀ ਹਿੰਸਾ ‘ਚ 15 ਲੋਕਾਂ ਦੇ ਘਰ ਫੂਕੇ, ਇੱਕ ਨੌਜਵਾਨ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਕੀਤੀ ਸਖਤੀ

ਇੰਫਾਲ ਪੱਛਮੀ ਜ਼ਿਲ੍ਹੇ ਵਿੱਚ ਹਿੰਸਾ ਭੜਕ ਗਈ। ਕਈ ਘਰ ਅੱਗ ਦੇ ਹਵਾਲੇ ਕਰ ਦਿੱਤੇ ਗਏ। ਇੱਕ ਵਿਅਕਤੀ ਨੂੰ ਗੋਲੀ ਲੱਗੀ ਹੈ। ਸੁਰੱਖਿਆ ਬਲਾਂ ਨੇ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੇ ਨਾਲ ਹੀ ਮਨੀਪੁਰ ਹਿੰਸਾ ਵਿੱਚ ਹੁਣ ਤੱਕ 160 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮਣੀਪੁਰ ‘ਚ ਮੁੜ ਭੜਕੀ ਹਿੰਸਾ ‘ਚ 15 ਲੋਕਾਂ ਦੇ ਘਰ ਫੂਕੇ, ਇੱਕ ਨੌਜਵਾਨ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਕੀਤੀ ਸਖਤੀ
Follow Us
tv9-punjabi
| Updated On: 06 Aug 2023 19:16 PM

ਮਣੀਪੁਰ। ਇੰਫਾਲ ਪੱਛਮੀ ਜ਼ਿਲੇ ‘ਚ ਫਿਰ ਤੋਂ ਹਿੰਸਾ (Violence) ਭੜਕ ਗਈ ਅਤੇ 15 ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਦੇ ਨਾਲ ਹੀ ਗੋਲੀਬਾਰੀ ਦਾ ਮਾਮਲਾ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਗੋਲੀ ਲੱਗੀ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਸ ਦਾ ਕਹਿਣਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਨੀਵਾਰ ਸ਼ਾਮ ਲੰਗੋਲ ਖੇਡ ਪਿੰਡ ‘ਚ ਭੀੜ ਨੇ ਹੰਗਾਮਾ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਬਲਾਂ ਨੇ ਭੀੜ ਨੂੰ ਖਿੰਡਾਉਣ ਲਈ ਸਖਤੀ ਦਿਖਾਈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਉਨ੍ਹਾਂ ਨੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਿੰਸਾ ਵਿੱਚ ਇੱਕ 45 ਸਾਲਾ ਨੌਜਵਾਨ ਨੂੰ ਗੋਲੀ ਲੱਗੀ ਹੈ। ਉਸ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਸੀ। ਜ਼ਖਮੀ ਨੌਜਵਾਨ ਨੂੰ ਰਿਜਨਲ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਫਿਲਹਾਲ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਐਤਵਾਰ ਸਵੇਰੇ ਜ਼ਿਲੇ ‘ਚ ਸਥਿਤੀ ‘ਚ ਸੁਧਾਰ ਦੇਖਿਆ ਗਿਆ ਹੈ। ਹਾਲਾਂਕਿ ਪਾਬੰਦੀ ਵਿੱਚ ਕੋਈ ਢਿੱਲ ਨਹੀਂ ਦਿੱਤੀ ਗਈ ਹੈ।

ਇੱਕ ਵੱਡੇ ਵਪਾਰਕ ਅਦਾਰੇ ਨੂੰ ਲੱਗੀ ਅੱਗ

ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਫਾਲ (Imphal) ਪੂਰਬੀ ਜ਼ਿਲ੍ਹੇ ਵਿੱਚ ਵੀ ਹਿੰਸਾ ਹੋਈ ਹੈ। ਦੱਸਿਆ ਗਿਆ ਹੈ ਕਿ ਸ਼ਨੀਵਾਰ ਨੂੰ ਚੇਕੋਨ ਇਲਾਕੇ ‘ਚ ਇਕ ਵੱਡੇ ਵਪਾਰਕ ਅਦਾਰੇ ਨੂੰ ਅੱਗ ਲੱਗ ਗਈ, ਜਿਸ ‘ਚ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਆਸ-ਪਾਸ ਦੇ ਤਿੰਨ ਘਰ ਸੜ ਗਏ। ਹਾਲਾਂਕਿ ਫਾਇਰ ਫਾਈਟਰਜ਼ ਨੇ ਅੱਗ ‘ਤੇ ਕਾਬੂ ਪਾ ਲਿਆ।

ਪਿਛਲੇ ਤਿੰਨ ਮਹੀਨਿਆਂ ਤੋਂ ਹਿੰਸਾ ਜਾਰੀ

ਇਸ ਤੋਂ ਇਲਾਵਾ ਕਾਂਗਪੋਕਪੀ ਜ਼ਿਲੇ ‘ਚ ਵੀ ਸੁਰੱਖਿਆ ਬਲਾਂ (Security forces) ਅਤੇ ਬਦਮਾਸ਼ਾਂ ਵਿਚਾਲੇ ਭਿਆਨਕ ਗੋਲੀਬਾਰੀ ਹੋਈ ਹੈ। ਇਹ ਘਟਨਾ ਨਿਊ ਕੇਥੈਲਮੰਬੀ ਥਾਣਾ ਖੇਤਰ ਦੇ ਏ ਮੁੰਗਚਮਕੋਮ ਵਿਖੇ ਵਾਪਰੀ। ਸੁਰੱਖਿਆ ਬਲਾਂ ਨੇ ਇੱਕ ਬਦਮਾਸ਼ ਨੂੰ ਫੜ ਕੇ ਉਸ ਕੋਲੋਂ 50 ਰੌਂਦ ਸਮੇਤ ਇੱਕ ਐਸਐਲਆਰ ਬਰਾਮਦ ਕੀਤੀ ਹੈ। ਦੱਸਿਆ ਗਿਆ ਹੈ ਕਿ ਇਹ ਹਿੰਸਾ 27 ਵਿਧਾਨ ਸਭਾ ਹਲਕਿਆਂ ਦੀ ਤਾਲਮੇਲ ਕਮੇਟੀ ਵੱਲੋਂ ਸੱਦੀ ਗਈ 24 ਘੰਟੇ ਦੀ ਹੜਤਾਲ ਦੌਰਾਨ ਭੜਕੀ, ਜਿਸ ਕਾਰਨ ਇੰਫਾਲ ਘਾਟੀ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ।

ਸੂਬੇ ਵਿੱਚ ਜਾਤੀ ਹਿੰਸਾ 3 ਮਈ ਨੂੰ ਸ਼ੁਰੂ ਹੋਈ ਸੀ। ਪਿਛਲੇ ਤਿੰਨ ਮਹੀਨਿਆਂ ਤੋਂ ਜਾਰੀ ਹਿੰਸਾ ਵਿੱਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਦੀ ਕਾਰਵਾਈ ਵਿੱਚ ਹੁਣ ਤੱਕ ਲੁੱਟੇ ਗਏ 1195 ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਸਕੂਲ ਬੰਦ!
ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਸਕੂਲ ਬੰਦ!...
Pakistan ਨੇ ਰਾਤ ਨੂੰ ਕੀਤੇ ਨਾਕਾਮ ਹਮਲੇ, ਭਾਰਤ ਨੇ ਕੀਤੀ ਤਗੜੀ ਜਵਾਬੀ ਕਾਰਵਾਈ
Pakistan ਨੇ ਰਾਤ ਨੂੰ ਕੀਤੇ ਨਾਕਾਮ ਹਮਲੇ, ਭਾਰਤ ਨੇ ਕੀਤੀ ਤਗੜੀ ਜਵਾਬੀ ਕਾਰਵਾਈ...
ਚੰਡੀਗੜ੍ਹ ਵਿੱਚ Mock Drill ਰਿਹਰਸਲ, ਪਾਕਿਸਤਾਨ 'ਤੇ ਹਮਲੇ ਤੋਂ ਬਾਅਦ ਪੰਜਾਬ ਵਿੱਚ ਵੱਡਾ ਤਣਾਅ, ਦੇਖੋ Ground Report!
ਚੰਡੀਗੜ੍ਹ ਵਿੱਚ Mock Drill ਰਿਹਰਸਲ, ਪਾਕਿਸਤਾਨ 'ਤੇ ਹਮਲੇ ਤੋਂ ਬਾਅਦ ਪੰਜਾਬ ਵਿੱਚ ਵੱਡਾ ਤਣਾਅ, ਦੇਖੋ Ground Report!...
ਪਾਕਿ ਨੂੰ ਸਬਕ ਸਿਖਾਉਣਾ ਜਰੂਰੀ ਸੀ, 'ਆਪਰੇਸ਼ਨ ਸਿੰਦੂਰ' 'ਤੇ ਬੋਲੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਲੋਕ
ਪਾਕਿ ਨੂੰ ਸਬਕ ਸਿਖਾਉਣਾ ਜਰੂਰੀ ਸੀ, 'ਆਪਰੇਸ਼ਨ ਸਿੰਦੂਰ' 'ਤੇ ਬੋਲੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਲੋਕ...
ਕੱਲ੍ਹ ਦੇਸ਼ ਭਰ ਵਿੱਚ Mock Drill... ਸਰਕਾਰ ਵੱਲੋਂ ਬਣਾਏ ਜਾ ਰਹੇ ਬੰਕਰ!
ਕੱਲ੍ਹ ਦੇਸ਼ ਭਰ ਵਿੱਚ Mock Drill... ਸਰਕਾਰ ਵੱਲੋਂ ਬਣਾਏ ਜਾ ਰਹੇ ਬੰਕਰ!...
ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਹੋਰ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ, ਸੀਐਮ ਮਾਨ ਨੇ ਦਿੱਤੀ ਚੇਤਾਵਨੀ
ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਹੋਰ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ, ਸੀਐਮ ਮਾਨ ਨੇ ਦਿੱਤੀ ਚੇਤਾਵਨੀ...
ਬੀਐਸਐਫ ਦੇ ਜਵਾਨਾਂ ਨੇ ਸਰਹੱਦ 'ਤੇ ਪਾਕਿਸਤਾਨੀ ਰੇਂਜਰ ਨੂੰ ਫੜਿਆ!
ਬੀਐਸਐਫ ਦੇ ਜਵਾਨਾਂ ਨੇ ਸਰਹੱਦ 'ਤੇ ਪਾਕਿਸਤਾਨੀ ਰੇਂਜਰ ਨੂੰ ਫੜਿਆ!...
ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਤੇ ਆਯਾਤ ਹੜਤਾਲ
ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਤੇ ਆਯਾਤ ਹੜਤਾਲ...
Kedarnath Dham: ਢੋਲ-ਨਗਾੜਿਆਂ ਨਾਲ ਖੁੱਲ੍ਹੇ ਕੇਦਾਰਨਾਥ ਦੇ ਕਪਾਟ, ਵੇਖੋ ਸ਼ਾਨਦਾਰ ਤਸਵੀਰਾਂ
Kedarnath Dham: ਢੋਲ-ਨਗਾੜਿਆਂ ਨਾਲ ਖੁੱਲ੍ਹੇ ਕੇਦਾਰਨਾਥ ਦੇ ਕਪਾਟ, ਵੇਖੋ ਸ਼ਾਨਦਾਰ ਤਸਵੀਰਾਂ...