ਮਣੀਪੁਰ ‘ਚ ਮੁੜ ਭੜਕੀ ਹਿੰਸਾ ‘ਚ 15 ਲੋਕਾਂ ਦੇ ਘਰ ਫੂਕੇ, ਇੱਕ ਨੌਜਵਾਨ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਕੀਤੀ ਸਖਤੀ
ਇੰਫਾਲ ਪੱਛਮੀ ਜ਼ਿਲ੍ਹੇ ਵਿੱਚ ਹਿੰਸਾ ਭੜਕ ਗਈ। ਕਈ ਘਰ ਅੱਗ ਦੇ ਹਵਾਲੇ ਕਰ ਦਿੱਤੇ ਗਏ। ਇੱਕ ਵਿਅਕਤੀ ਨੂੰ ਗੋਲੀ ਲੱਗੀ ਹੈ। ਸੁਰੱਖਿਆ ਬਲਾਂ ਨੇ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੇ ਨਾਲ ਹੀ ਮਨੀਪੁਰ ਹਿੰਸਾ ਵਿੱਚ ਹੁਣ ਤੱਕ 160 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇੱਕ ਵੱਡੇ ਵਪਾਰਕ ਅਦਾਰੇ ਨੂੰ ਲੱਗੀ ਅੱਗ
ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਫਾਲ (Imphal) ਪੂਰਬੀ ਜ਼ਿਲ੍ਹੇ ਵਿੱਚ ਵੀ ਹਿੰਸਾ ਹੋਈ ਹੈ। ਦੱਸਿਆ ਗਿਆ ਹੈ ਕਿ ਸ਼ਨੀਵਾਰ ਨੂੰ ਚੇਕੋਨ ਇਲਾਕੇ ‘ਚ ਇਕ ਵੱਡੇ ਵਪਾਰਕ ਅਦਾਰੇ ਨੂੰ ਅੱਗ ਲੱਗ ਗਈ, ਜਿਸ ‘ਚ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਆਸ-ਪਾਸ ਦੇ ਤਿੰਨ ਘਰ ਸੜ ਗਏ। ਹਾਲਾਂਕਿ ਫਾਇਰ ਫਾਈਟਰਜ਼ ਨੇ ਅੱਗ ‘ਤੇ ਕਾਬੂ ਪਾ ਲਿਆ।ਪਿਛਲੇ ਤਿੰਨ ਮਹੀਨਿਆਂ ਤੋਂ ਹਿੰਸਾ ਜਾਰੀ
ਇਸ ਤੋਂ ਇਲਾਵਾ ਕਾਂਗਪੋਕਪੀ ਜ਼ਿਲੇ ‘ਚ ਵੀ ਸੁਰੱਖਿਆ ਬਲਾਂ (Security forces) ਅਤੇ ਬਦਮਾਸ਼ਾਂ ਵਿਚਾਲੇ ਭਿਆਨਕ ਗੋਲੀਬਾਰੀ ਹੋਈ ਹੈ। ਇਹ ਘਟਨਾ ਨਿਊ ਕੇਥੈਲਮੰਬੀ ਥਾਣਾ ਖੇਤਰ ਦੇ ਏ ਮੁੰਗਚਮਕੋਮ ਵਿਖੇ ਵਾਪਰੀ। ਸੁਰੱਖਿਆ ਬਲਾਂ ਨੇ ਇੱਕ ਬਦਮਾਸ਼ ਨੂੰ ਫੜ ਕੇ ਉਸ ਕੋਲੋਂ 50 ਰੌਂਦ ਸਮੇਤ ਇੱਕ ਐਸਐਲਆਰ ਬਰਾਮਦ ਕੀਤੀ ਹੈ। ਦੱਸਿਆ ਗਿਆ ਹੈ ਕਿ ਇਹ ਹਿੰਸਾ 27 ਵਿਧਾਨ ਸਭਾ ਹਲਕਿਆਂ ਦੀ ਤਾਲਮੇਲ ਕਮੇਟੀ ਵੱਲੋਂ ਸੱਦੀ ਗਈ 24 ਘੰਟੇ ਦੀ ਹੜਤਾਲ ਦੌਰਾਨ ਭੜਕੀ, ਜਿਸ ਕਾਰਨ ਇੰਫਾਲ ਘਾਟੀ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਸੂਬੇ ਵਿੱਚ ਜਾਤੀ ਹਿੰਸਾ 3 ਮਈ ਨੂੰ ਸ਼ੁਰੂ ਹੋਈ ਸੀ। ਪਿਛਲੇ ਤਿੰਨ ਮਹੀਨਿਆਂ ਤੋਂ ਜਾਰੀ ਹਿੰਸਾ ਵਿੱਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਦੀ ਕਾਰਵਾਈ ਵਿੱਚ ਹੁਣ ਤੱਕ ਲੁੱਟੇ ਗਏ 1195 ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
