CM Di Yogshala: 4 ਸ਼ਹਿਰਾਂ ਤੋਂ ਸ਼ੁਰੂ ਹੋਣ ਜਾ ਰਹੀ ਸੀਐੱਮ ਦੀ ਯੋਗਸ਼ਾਲਾ, ਛੇਤੀ ਹੀ ਮੁਹੱਲਾ ਪੱਧਰ ਤੱਕ ਪਹੁੰਚੇਗੀ ਮੁਹਿੰਮ
Yoga Classes: ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੁਕ ਕਰਨ ਲਈ ਚਾਰ ਸ਼ਹਿਰਾਂ ਤੋਂ ਸੀਐੱਮ ਦੀ ਯੋਗਸ਼ਾਲਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਸਿਹਤਮੰਦ ਰਹਿਣ ਲਈ ਯੋਗ ਪ੍ਰਤੀ ਜਾਗਰੁਕ ਕਰਨਾ ਹੀ ਇਸ ਮੁੰਹਿਮ ਦਾ ਮੁੱਖ ਮਕਸਦ ਹੈ।
ਚੰਡੀਗੜ੍ਹ ਨਿਊਜ: ਦਿੱਲੀ ਸਰਕਾਰ ਵਾਂਗ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੀ ਸੂਬੇ ਵਿੱਚ ਯੋਗਸ਼ਾਲਾ ਸ਼ੁਰੂ ਕਰਨ ਜਾ ਰਹੀ ਹੈ। ਸ਼ੁਰੂਆਤ ਸੂਬੇ ਦੇ ਚਾਰ ਵੱਡੇ ਸ਼ਹਿਰਾਂ ਤੋਂ ਹੋਣ ਜਾ ਰਹੀ ਹੈ, ਜਿਸ ਤੋਂ ਹੋਲੀ-ਹੋਲੀ ਪੂਰੇ ਸੂਬੇ ਦੇ ਲੋਕਾਂ ਨੂੰ ਇਸ ਸਹੁਲਤ ਦਾ ਫਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ। ਸੀਐੱਮ ਦੀ ਯੋਗਸ਼ਾਲਾ ਦੇ ਨਾਂ ਨਾਲ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।
ਇਨ੍ਹਾਂ ਯੋਗਸ਼ਾਲਾਵਾਂ ਵਿੱਚ ਰੋਜਾਨਾ ਲੋਕਾਂ ਨੂੰ ਮੁਫਤ ਯੋਗ ਸਿੱਖਿਆ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਯੋਗ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਦਿਆਂ ਵੱਧ ਤੋਂ ਵੱਧ ਯੋਗ ਕਲਾਸਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।
ਚਾਰ ਸ਼ਹਿਰਾਂ ਤੋਂ ਹੋਣ ਜਾ ਰਹੀ ਸ਼ੁਰੂਆਤ
ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਗ ਨੂੰ ਦੇਸ਼ ਦੀ ਪਰੰਪਰਾ ਦੱਸਦਿਆਂ ਇਸ ਨੂੰ ਵਿਰਾਸਤ ਦਾ ਹਿੱਸਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਯੋਗ ਨੂੰ ਅਪਣਾ ਰਹੀ ਹੈ ਪਰ ਇਹ ਸਾਡੀ ਰੁਝੇਵਿਆਂ ਭਰੀ ਜ਼ਿੰਦਗੀ ‘ਚੋਂ ਅਲੋਪ ਹੁੰਦਾ ਜਾ ਰਿਹਾ ਹੈ। ਅਸੀਂ ਇਸਨੂੰ ਦੁਬਾਰਾ ਸੁਰਜੀਤ ਕਰਨਾ ਚਾਹੁੰਦੇ ਹਾਂ।
ਇੱਕ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਯੋਗ ਦੀ ਲਹਿਰ ਪੈਦਾ ਕਰਨਾ ਚਾਹੁੰਦੇ ਹਨ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਸੀਐੱਮ ਦੀ ਯੋਗਸ਼ਾਲਾ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਜੇਕਰ ਤੁਸੀਂ ਚਾਰ ਸ਼ਹਿਰਾਂ ਅੰਮ੍ਰਿਤਸਰ, ਫਗਵਾੜਾ, ਲੁਧਿਆਣਾ, ਪਟਿਆਲਾ ਵਿੱਚ ਯੋਗਾ ਸਿੱਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਯੋਗਾ ਟ੍ਰੇਨਰ ਮੁਫਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਦੇ ਹਰ ਇਲਾਕੇ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਅਤੇ ਹਰ ਮੁਹੱਲੇ ਵਿੱਚ ਸੀਐਮ ਯੋਗਸ਼ਾਲਾ ਦੀ ਸਥਾਪਨਾ ਕੀਤੀ ਜਾਵੇਗੀ।
ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਸੀ. ਐਮ. ਦੀ ਯੋਗਸ਼ਾਲਾ… ਆਓ ਪੰਜਾਬੀਓ ਪੰਜਾਬ ਨੂੰ ਤੰਦਰੁਸਤ-ਸਿਹਤਮੰਦ ਤੇ ਹੱਸਦਾ ਵੱਸਦਾ ਪੰਜਾਬ ਬਣਾਈਏ…Live https://t.co/8rog7z9870
ਇਹ ਵੀ ਪੜ੍ਹੋ
— Bhagwant Mann (@BhagwantMann) April 3, 2023
ਕੇਜਰੀਵਾਲ ਨੇ ਕੀਤਾ ਸੀ ਯੋਜਨਾ ਦਾ ਐਲਾਨ
ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਮੁਫਤ ਯੋਗਾ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ‘ਚ ਸ਼ੁਰੂ ਕੀਤੀ ਯੋਗਸ਼ਾਲਾ ਯੋਜਨਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਪਰ ਪੰਜਾਬ ‘ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਜਲਦ ਹੀ ਲੋਕਾਂ ਨੂੰ ਮੁਫਤ ਯੋਗਾ ਸਿੱਖਿਆ ਪ੍ਰਦਾਨ ਕਰੇਗੀ। ਕੇਜਰੀਵਾਲ ਨੇ ਦਿੱਲੀ ਵਿੱਚ ਯੋਗਸ਼ਾਲਾ ਨੂੰ ਮੁਅੱਤਲ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਉਪ ਰਾਜਪਾਲ ਨੂੰ ਜ਼ਿੰਮੇਵਾਰ ਠਹਿਰਾਇ। ਉਨ੍ਹਾਂ ਪੁੱਛਿਆ ਕਿ ਆਖਿਰ ਕਿਸ ਨੂੰ ਇਸ ਦਾ ਫਾਇਦਾ ਹੋਇਆ।
ਦਿੱਲੀ ‘ਚ ਵੀ ਸ਼ੁਰੂ ਹੋਈ ਸੀ ਇਸੇ ਤਰ੍ਹਾਂ ਦੀ ਯੋਜਨਾ
ਕੇਜਰੀਵਾਲ ਨੇ ਇੱਕ ਟਵੀਟ ਵਿੱਚ ਦਾਅਵਾ ਕੀਤਾ ਸੀ ਕਿ ਦਿੱਲੀ ਵਿੱਚ 17000 ਲੋਕ ਮੁਫਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਸਨ, ਪਰ ਹੁਣ ਉਨ੍ਹਾਂ ਦੀਆਂ ਯੋਗਾ ਕਲਾਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦਾ ਫਾਇਦਾ ਕਿਸ ਨੂੰ ਹੋਵੇਗਾ? ਕੇਜਰੀਵਾਲ ਨੇ ਦਸੰਬਰ 2021 ‘ਚ ‘ਦਿੱਲੀ ਕੀ ਯੋਗਸ਼ਾਲਾ’ ਯੋਜਨਾ ਸ਼ੁਰੂ ਕੀਤੀ ਸੀ।