ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ਼ੂਗਰ ਦੇ ਮਰੀਜ਼ ਇਨ੍ਹਾਂ ਫਲਾਂ ਤੋਂ ਕਰਨ ਪਰਹੇਜ਼, ਸਿਹਤ ਮਾਹਿਰਾਂ ਨੇ ਦਿੱਤੀ ਚੇਤਾਵਨੀ

ਬਜ਼ੁਰਗ ਹੀ ਨਹੀਂ ਸਗੋਂ ਨੌਜਵਾਨ ਵੀ ਸ਼ੂਗਰ ਤੋਂ ਪੀੜਤ ਹਨ। ਦਿੱਲੀ ਦੇ ਸਿਹਤ ਮਾਹਿਰ ਡਾਕਟਰ ਅਜੇ ਕੁਮਾਰ ਦਾ ਕਹਿਣਾ ਹੈ ਕਿ ਸਾਡੀ ਖ਼ਰਾਬ ਜੀਵਨ ਸ਼ੈਲੀ ਕਾਰਨ ਇਹ ਬੀਮਾਰੀ ਵੱਧ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਕੁਝ ਫਲਾਂ ਤੋਂ ਦੂਰ ਰਹਿਣ ਲਈ ਵੀ ਕਿਹਾ ਹੈ।

ਸ਼ੂਗਰ ਦੇ ਮਰੀਜ਼ ਇਨ੍ਹਾਂ ਫਲਾਂ ਤੋਂ ਕਰਨ ਪਰਹੇਜ਼, ਸਿਹਤ ਮਾਹਿਰਾਂ ਨੇ ਦਿੱਤੀ ਚੇਤਾਵਨੀ
Follow Us
tv9-punjabi
| Published: 04 Oct 2023 17:27 PM IST
Fruits Avoid in Diabetes: ਪੂਰੀ ਦੁਨੀਆ ਵਿੱਚ ਲੋਕ ਟਾਈਪ 2 ਡਾਇਬਟੀਜ਼ (ਸ਼ੂਗਰ ਦਾ ਪ੍ਰਕਾਰ) ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਬਜ਼ੁਰਗ ਹੀ ਨਹੀਂ ਸਗੋਂ ਨੌਜਵਾਨ ਵੀ ਇਸ ਦਾ ਸ਼ਿਕਾਰ ਹਨ। ਸਿਹਤ ਮਾਹਿਰਾਂ ਅਨੁਸਾਰ ਸ਼ੂਗਰ (Diabetes) ਦੀ ਬੀਮਾਰੀ ਲਾਇਲਾਜ਼ ਹੈ ਅਤੇ ਇਸ ਨੂੰ ਸਿਰਫ਼ ਕੰਟਰੋਲ ਕੀਤਾ ਜਾ ਸਕਦਾ ਹੈ । ਖ਼ਰਾਬ ਖਾਣ-ਪੀਣ ਅਤੇ ਜੀਵਨ ਸ਼ੈਲੀ ਕਾਰਨ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਬਾਰੇ ਦਿੱਲੀ ਦੇ ਜਨਰਲ ਫਿਜ਼ੀਸ਼ੀਅਨ ਡਾਕਟਰ ਅਜੇ ਦਾ ਕਹਿਣਾ ਹੈ ਕਿ ਖੁਰਾਕ ਨੂੰ ਕੰਟਰੋਲ ਕਰਕੇ ਅਤੇ ਜੀਵਨ ਸ਼ੈਲੀ ਨੂੰ ਬਦਲ ਕੇ ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਿਆ ਜਾ ਸਕਦਾ ਹੈ। ਕਿਉਂਕਿ ਸ਼ੂਗਰ ਦੇ ਮਰੀਜ਼ਾਂ ਨੂੰ ਮਠਆਈਆਂ ਖਾਣ ਦੀ ਮਨਾਹੀ ਹੁੰਦੀ ਹੈ, ਉਹ ਪ੍ਰੋਸੈਸਡ ਸ਼ੂਗਰ ਦੀ ਬਜਾਏ ਫਲ ਖਾਂਦੇ ਹਨ। ਪਰ ਡਾਕਟਰ ਅਜੇ ਦਾ ਕਹਿਣਾ ਹੈ ਕਿ ਸ਼ੂਗਰ ਦੇ ਰੋਗੀਆਂ ਨੂੰ ਕੁਝ ਫਲਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।

ਬਲੱਡ ਸ਼ੂਗਰ ਨੂੰ ਵਧਾਉਂਦੇ ਹਨ ਫਲ

ਡਾਕਟਰ ਅਜੇ ਦਾ ਕਹਿਣਾ ਹੈ ਕਿ ਬੇਸ਼ੱਕ ਫਲਾਂ ਵਿੱਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ ਪਰ ਕੁਝ ਫਲ ਸ਼ੂਗਰ ਦੇ ਮਰੀਜ਼ਾਂ ਲਈ ਖ਼ਤਰਨਾਕ ਸਾਬਤ ਹੋ ਸਕਦੇ ਹਨ। ਇਨ੍ਹਾਂ ਫਲਾਂ ਨੂੰ ਖਾਣ ਨਾਲ ਸ਼ੂਗਰ ਤੇਜ਼ੂੀ ਨਾਲ ਵੱਧਦੀ ਹੈ। ਅਜਿਹੇ ‘ਚ ਆਓ ਜਾਣਦੇ ਹਾਂ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਕਿਹੜੇ ਫਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਕੇਲਾ

ਟਾਈਪ 2 ਡਾਇਬਟੀਜ਼ ਤੋਂ ਪੀੜਤ ਲੋਕਾਂ ਨੂੰ ਕੇਲਾ ਨਹੀਂ ਖਾਣਾ ਚਾਹੀਦਾ। ਕੇਲੇ ਵਿੱਚ ਸ਼ੂਗਰ ਦੀ ਮਾਤਰਾ ਅਤੇ ਗਲਾਈਸੈਮਿਕ ਇੰਡੈਕਸ ਬਹੁਤ ਜ਼ਿਆਦਾ ਹੁੰਦਾ ਹੈ, ਜੋ ਸ਼ੂਗਰ ਦੇ ਪੱਧਰ ਨੂੰ ਵਧਾ ਸਕਦਾ ਹੈ।

ਅਨਾਨਾਸ

ਡਾਕਟਰ ਅਜੇ ਦਾ ਕਹਿਣਾ ਹੈ ਕਿ ਅਨਾਨਾਸ ‘ਚ ਵਿਟਾਮਿਨ ਸੀ ਵੀ ਪਾਇਆ ਜਾਂਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ‘ਚ ਕਾਰਬੋਹਾਈਡ੍ਰੇਟ ਦੀ ਮਾਤਰਾ ਵੀ ਜ਼ਿਆਦਾ ਹੁੰਦੀ ਹੈ। ਜਿਸ ਕਾਰਨ ਸ਼ੂਗਰ ਦੇ ਮਰੀਜ਼ਾਂ ਦੀ ਬਲੱਡ ਸ਼ੂਗਰ ਵੱਧ ਸਕਦੀ ਹੈ।

ਚੀਕੂ

ਹਾਲਾਂਕਿ ਚੀਕੂ ਖਾਣ ‘ਚ ਸਵਾਦਿਸ਼ਟ ਹੁੰਦਾ ਹੈ ਪਰ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਚੀਕੂ ‘ਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਇਹ ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੈ।

ਲੀਚੀ

ਸ਼ੂਗਰ ਦੇ ਮਰੀਜ਼ਾਂ ਨੂੰ ਵੀ ਲੀਚੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਦਰਅਸਲ, ਲੀਚੀ ਵਿੱਚ ਨੇਚੁਰਲ ਖੰਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਤੇਜ਼ੀ ਨਾਲ ਵਧਦੀ ਹੈ। ਇਸ ਲਈ ਸਿਹਤ ਮਾਹਿਰ ਲੀਚੀ ਤੋਂ ਦੂਰ ਰਹਿਣ ਦੀ ਸਲਾਹ ਦਿੰਦੇ ਹਨ।

ਕਿਹੜੇ ਫਲ ਖਾ ਸਕਦੇ ਹਾਂ

ਇਸ ‘ਤੇ ਡਾ. ਅਜੇ ਕੁਮਾਰ ਦਾ ਕਹਿਣਾ ਹੈ ਕਿ ਸ਼ੂਗਰ ਦੇ ਮਰੀਜ਼ ਸੇਬ ਨੂੰ ਸੀਮਤ ਮਾਤਰਾ ‘ਚ ਖਾ ਸਕਦੇ ਹਨ। ਇਸ ਤੋਂ ਇਲਾਵਾ ਆੜੂ ਅਤੇ ਸੰਤਰਾ ਵੀ ਖਾਧਾ ਜਾ ਸਕਦਾ ਹੈ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...