AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਗੀ ਸਿਹਤ ਲਈ ਇਨ੍ਹਾਂ ਚੀਜ਼ਾਂ ਨੂੰ ਡਾਈਟ ‘ਚ ਸ਼ਾਮਲ ਕਰੋ, ਜ਼ਬਰਦਸਤ ਫਾਇਦੇ ਹੋਣਗੇ

ਫਾਸਟ ਫੂਡ ਦੇ ਅੰਨ੍ਹੇਵਾਹ ਸੇਵਨ ਕਾਰਨ ਸਾਡੀ ਸਿਹਤ ਵੀ ਪ੍ਰਭਾਵਿਤ ਹੋ ਰਹੀ ਹੈ। ਜਿਸ ਕਾਰਨ ਅਸੀਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਾਂ। ਜੇਕਰ ਅਸੀਂ ਆਪਣੀ ਸਾਧਾਰਨ ਜ਼ਿੰਦਗੀ 'ਚ ਕੁਝ ਸੇਹਤਮੰਦ ਭੋਜਨ ਸ਼ਾਮਲ ਕਰੀਏ ਤਾਂ ਸਾਡੀ ਸਿਹਤ ਨੂੰ ਬਹੁਤ ਫਾਇਦਾ ਹੋ ਸਕਦਾ ਹੈ।

ਚੰਗੀ ਸਿਹਤ ਲਈ ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਸ਼ਾਮਲ ਕਰੋ, ਜ਼ਬਰਦਸਤ ਫਾਇਦੇ ਹੋਣਗੇ
tv9-punjabi
| Updated On: 06 Jan 2023 12:01 PM IST
Share
ਵਰਤਮਾਨ ਵਿੱਚ ਸਾਡੇ ਜੀਵਨ ਵਿੱਚ ਫਾਸਟ ਫੂਡ ਦਾ ਰੁਝਾਨ ਵਧਦਾ ਜਾ ਰਿਹਾ ਹੈ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਫਾਸਟ ਫੂਡ ਦਾ ਸ਼ੌਕੀਨ ਹੋ ਗਿਆ ਹੈ। ਫਾਸਟ ਫੂਡ ਦੇ ਅੰਨ੍ਹੇਵਾਹ ਸੇਵਨ ਕਾਰਨ ਸਾਡੀ ਸਿਹਤ ਵੀ ਪ੍ਰਭਾਵਿਤ ਹੋ ਰਹੀ ਹੈ। ਜਿਸ ਕਾਰਨ ਅਸੀਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਾਂ। ਜੇਕਰ ਅਸੀਂ ਆਪਣੀ ਸਾਧਾਰਨ ਜ਼ਿੰਦਗੀ ‘ਚ ਕੁਝ ਸੇਹਤਮੰਦ ਭੋਜਨ ਸ਼ਾਮਲ ਕਰੀਏ ਤਾਂ ਸਾਡੀ ਸਿਹਤ ਨੂੰ ਬਹੁਤ ਫਾਇਦਾ ਹੋ ਸਕਦਾ ਹੈ। ਆਉ ਜਾਣਦੇ ਹਾਂ ਕੁੱਝ ਅਜਿਹੇ ਹੀ ਸੇਹਤਮੰਦ ਭੋਜਨ ਬਾਰੇ …

ਭੋਜਨ ਵਿੱਚ ਸਾਬਤ ਅਨਾਜ ਸ਼ਾਮਲ ਕਰੋ

ਸਾਨੂੰ ਆਪਣੀ ਖੁਰਾਕ ਵਿੱਚ ਸਾਬਤ ਅਨਾਜ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਹਰ ਕਿਸੇ ਨੂੰ ਆਪਣੀ ਖੁਰਾਕ ਵਿੱਚ ਛੋਲੇ, ਓਟਮੀਲ, ਓਟਸ ਵਰਗੇ ਸਾਬਤ ਅਨਾਜ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਜਿਸ ਤੋਂ ਸਾਡੇ ਸਰੀਰ ਨੂੰ ਊਰਜਾ ਮਿਲਦੀ ਹੈ। ਛੋਲਿਆਂ ਅਤੇ ਦਾਲ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨੂੰ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

ਹਰੀਆਂ ਸਬਜ਼ੀਆਂ

ਹਰੀਆਂ ਸਬਜ਼ੀਆਂ 12 ਮਹੀਨਿਆਂ ਤੱਕ ਬਾਜ਼ਾਰ ਵਿੱਚ ਆਸਾਨੀ ਨਾਲ ਮਿਲ ਜਾਂਦੀਆਂ ਹਨ। ਸਾਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਘੱਟੋ-ਘੱਟ ਇੱਕ ਹਰੀ ਸਬਜ਼ੀ ਜ਼ਰੂਰ ਸ਼ਾਮਲ ਕਰਨੀ ਚਾਹੀਦੀ ਹੈ। ਇਹ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਜੋ ਸਬਜ਼ੀਆਂ ਮੌਸਮ ਵਿੱਚ ਹੁੰਦੀਆਂ ਹਨ, ਉਨ੍ਹਾਂ ਨੂੰ ਖੁਰਾਕ ਵਿੱਚ ਸ਼ਾਮਲ ਕੀਤਾ ਜਾਵੇ। ਕਿਉਂਕਿ ਸਬਜ਼ੀਆਂ ਸਸਤੀਆਂ ਹੁੰਦੀਆਂ ਹਨ ਅਤੇ ਮੌਸਮ ਦੇ ਹਿਸਾਬ ਨਾਲ ਕੁਦਰਤੀ ਤਰੀਕੇ ਨਾਲ ਤਿਆਰ ਹੁੰਦੀਆਂ ਹਨ। ਬੇਮੌਸਮੀ ਸਬਜ਼ੀਆਂ ਕਈ ਵਾਰ ਸਾਨੂੰ ਬੀਮਾਰ ਵੀ ਕਰ ਸਕਦੀਆਂ ਹਨ। ਹਰੀਆਂ ਪੱਤੇਦਾਰ ਸਬਜ਼ੀਆਂ ਸਿਹਤ ਦਾ ਖਜ਼ਾਨਾ ਹਨ। ਮੇਥੀ, ਪਾਲਕ, ਗੋਭੀ, ਸਲਾਦ ਅਤੇ ਕਾਲੇ ਵਰਗੀਆਂ ਸਬਜ਼ੀਆਂ ਫਾਈਬਰ ਨਾਲ ਭਰਪੂਰ ਹੁੰਦੀਆਂ ਹਨ ਅਤੇ ਮਾਸਪੇਸ਼ੀਆਂ ਦੀ ਸਿਹਤ ਨੂੰ ਵਧਾਉਣ ਦਾ ਕੰਮ ਕਰਦੀਆਂ ਹਨ।

ਫਲ ਖਾਓ

ਫਲ ਵੀ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹਨ। ਸਾਨੂੰ ਸਮੇਂ ਦੇ ਅਨੁਸਾਰ ਫਲਾਂ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਸਬਜ਼ੀਆਂ ਦੀ ਤਰ੍ਹਾਂ ਫਲ ਵੀ ਮੌਸਮ ਦੇ ਹਿਸਾਬ ਨਾਲ ਖਾਣੇ ਚਾਹੀਦੇ ਹਨ। ਕਿਉਂਕਿ ਮੌਸਮੀ ਫਲ ਸਸਤੇ ਹੁੰਦੇ ਹਨ ਅਤੇ ਕੁਦਰਤ ਨੇ ਉਨ੍ਹਾਂ ਨੂੰ ਮੌਸਮ ਦੇ ਹਿਸਾਬ ਨਾਲ ਸਾਡੇ ਸਰੀਰ ਲਈ ਬਣਾਇਆ ਹੈ। ਅਸੀਂ ਹਰ ਰੋਜ਼ ਸਵੇਰੇ, ਦੁਪਹਿਰ ਜਾਂ ਰਾਤ ਦੇ ਖਾਣੇ ਦੇ ਵਿਚਕਾਰ ਫਲਾਂ ਦਾ ਸੇਵਨ ਕਰ ਸਕਦੇ ਹਾਂ। ਫਲਾਂ ਵਿੱਚ ਫਾਈਬਰ ਅਤੇ ਕਈ ਹੋਰ ਪੌਸ਼ਟਿਕ ਤੱਤ ਵੀ ਭਰਪੂਰ ਹੁੰਦੇ ਹਨ। ਜਿਸ ਕਾਰਨ ਇਹ ਸਾਡੀ ਸਿਹਤ ਦੇ ਨਾਲ-ਨਾਲ ਸਾਡੀ ਇਮਿਊਨਿਟੀ ਸਿਸਟਮ ਨੂੰ ਵੀ ਮਜ਼ਬੂਤ ਕਰਦੇ ਹਨ।

ਸੁੱਕੇ ਮੇਵੇ ਖਾਓ

ਚੰਗੀ ਸਿਹਤ ਲਈ ਅਸੀਂ ਆਪਣੀ ਉਮਰ ਦੇ ਹਿਸਾਬ ਨਾਲ ਸੁੱਕੇ ਮੇਵੇ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰ ਸਕਦੇ ਹਾਂ। ਹਰ ਰੋਜ਼ ਥੋੜ੍ਹੀ ਮਾਤਰਾ ਵਿੱਚ ਲਏ ਗਏ ਸੁੱਕੇ ਮੇਵੇ ਸਾਡੇ ਸਰੀਰ ਨੂੰ ਸਾਰੇ ਪੌਸ਼ਟਿਕ ਤੱਤ ਪ੍ਰਦਾਨ ਕਰਦੇ ਹਨ। ਅਸੀਂ ਸੁੱਕੇ ਮੇਵੇ ਵਿੱਚ ਬਦਾਮ, ਕਾਜੂ, ਅਖਰੋਟ, ਕਿਸ਼ਮਿਸ਼ ਜਾਂ ਖਜੂਰ ਸ਼ਾਮਲ ਕਰ ਸਕਦੇ ਹਾਂ।

ਦੁੱਧ, ਦਹੀਂ, ਪਨੀਰ

ਦੁੱਧ ਨੂੰ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਕਿਹਾ ਜਾਂਦਾ ਹੈ। ਜੇਕਰ ਅਸੀਂ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥ ਜਿਵੇਂ ਦਹੀਂ, ਪਨੀਰ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰਦੇ ਹਾਂ, ਤਾਂ ਇਹ ਵੀ ਸਾਡੀ ਸਿਹਤ ਲਈ ਫਾਇਦੇਮੰਦ ਸਾਬਤ ਹੁੰਦੇ ਹਨ। ਦੁੱਧ ਵਿੱਚ ਪ੍ਰੋਟੀਨ, ਚਰਬੀ, ਕੈਲਸ਼ੀਅਮ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ ਜੋ ਸਾਡੇ ਸਰੀਰ ਦੀਆਂ ਕਈ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...