AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Beautiful face: ਗਰਮੀਆਂ ਵਿੱਚ ਇਸ ਤਰਾਂ ਪਾਓ ਖੂਬਸੂਰਤ ਅਤੇ ਚਮਕਦਾਰ ਚੇਹਰਾ

Beautiful face: ਨਿੰਬੂ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਹ ਹਰ ਮੌਸਮ ਵਿੱਚ ਸਾਡੇ ਲਈ ਆਸਾਨੀ ਨਾਲ ਉਪਲਬੱਧ ਹੈ। ਨਿੰਬੂ ਸਾਡੀ ਸਕਿਨ ਤੋਂ ਦਾਗ-ਧੱਬੇ ਦੂਰ ਕਰਨ ਵਿੱਚ ਚੰਗੀ ਭੂਮਿਕਾ ਨਿਭਾ ਸਕਦਾ ਹੈ ਅਤੇ ਚੇਹਰਾ ਨੂੰ ਚਮਕਦਾਰ ਤੇ ਬੇਦਾਗ ਬਣਾਉਂਦਾ ਹੈ।

Beautiful face: ਗਰਮੀਆਂ ਵਿੱਚ ਇਸ ਤਰਾਂ ਪਾਓ ਖੂਬਸੂਰਤ ਅਤੇ ਚਮਕਦਾਰ ਚੇਹਰਾ
ਇੱਕ ਛੋਟੇ ਕਟੋਰੇ ਵਿੱਚ ਨਿੰਬੂ ਦਾ ਰਸ ਕੱਢੋ ਅਤੇ ਇਸ ਨੂੰ ਰੂੰ ਦੀ ਮਦਦ ਨਾਲ ਚੇਹਰੇ ਤੇ ਜਿੱਥੇ ਦਾਗ ਹਨ ਉਸ ਥਾਂ ‘ਤੇ ਲਗਾਓ। ਇਸ ਨੂੰ 10-15 ਮਿੰਟ ਲਈ ਛੱਡਣ ਤੋਂ ਬਾਅਦ ਕੋਸੇ ਪਾਣੀ ਨਾਲ ਧੋ ਲਓ। ਇਹ ਤਰੀਕਾ ਚੇਹਰੇ ਨੂੰ ਬੇਦਾਗ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
tv9-punjabi
| Updated On: 13 Mar 2023 09:48 AM IST
Share
Lifestyle: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੁੰਦਾ ਹੈ ਕਿ ਉਸ ਦਾ ਚੇਹਰਾ ਖੂਬਸੂਰਤ ਅਤੇ ਬੇਦਾਗ ਦਿਸੇ। ਖੂਬਸੂਰਤ ਅਤੇ ਬੇਦਾਗ ਚੇਹਰਾ ਸਾਡੀ ਸ਼ਖ਼ਸੀਅਤ ਨੂੰ ਬਹੁਤ ਜਿਆਦਾ ਉਬਾਰਦਾ ਹੈ । ਪਰ ਅਸੀਂ ਸਾਰੇ ਇਸ ਗੱਲ ਤੋਂ ਭਲੀ ਭਾਂਤਿ ਜਾਣੂ ਹਾਂ ਕਿ ਗਰਮੀਆਂ ਸਾਡੇ ਚੇਹਰੇ ਲਈ ਇੱਕ ਚੁਣੌਤੀ ਬਣ ਕੇ ਆਉਂਦੀਆਂ ਹਨ। ਗਰਮੀਆਂ ਵਿੱਚ ਜਿੱਥੇ ਸਾਡਾ ਚੇਹਰਾ ਆਪਣਾ ਨਿਖਾਰ ਗੁਆਉਂਦਾ ਹੈ ਉੱਥੇ ਹੀ ਕਈਂ ਤਰਾਂ ਦੇ ਚੇਹਰੇ ਦੇ ਰੋਗ ਸਾਡੇ ਲਈ ਪਰੇਸ਼ਾਨੀ ਪੈਦਾ ਕਰਦੇ ਹਨ ।ਇਨ੍ਹਾਂ ਵਿਚੋਂ ਇੱਕ ਹੈ ਮੁਹਾਸੇ ਅਤੇ ਉਨ੍ਹਾਂ ਦੇ ਦਾਗ । ਬਹੁਤ ਸਾਰੇ ਲੋਕ, ਖਾਸ ਤੌਰ ‘ਤੇ ਕੁੜੀਆਂ ਅਤੇ ਔਰਤਾਂ, ਆਪਣੇ ਚਿਹਰੇ ‘ਤੇ ਮੁਹਾਸੇ ਅਤੇ ਮੁਹਾਸੇ ਦੇ ਦਾਗ ਤੋਂ ਪਰੇਸ਼ਾਨ ਹਨ ਇਹ ਮੁਹਾਸੇ ਅਤੇ ਦਾਗ ਉਨ੍ਹਾਂ ਦੀ ਸੁੰਦਰਤਾ ਨੂੰ ਗ੍ਰਹਿਣ ਕਰਨ ਵਾਂਗ ਕੰਮ ਕਰਦੇ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਨੁਸਖੇ ਦੱਸਾਂਗੇ, ਜਿਨ੍ਹਾਂ ਨੂੰ ਤੁਸੀਂ ਆਸਾਨੀ ਨਾਲ ਆਪਣੇ ਘਰ ‘ਚ ਬਣਾ ਕੇ ਵਰਤ ਸਕਦੇ ਹੋ। ਇਸ ਨਾਲ ਤੁਹਾਡੇ ਪੈਸੇ ਦੀ ਬਚਤ ਹੋਵੇਗੀ ਅਤੇ ਉਨ੍ਹਾਂ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੋਵੇਗਾ।

ਨਿੰਬੂ ਦਾ ਰਸ ਵਰਤੋ

ਸੰਤਰਾ ਪਰਿਵਾਰ ਤੋਂ ਹੋਣ ਕਾਰਨ ਨਿੰਬੂ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਹ ਹਰ ਮੌਸਮ ਵਿੱਚ ਸਾਡੇ ਲਈ ਆਸਾਨੀ ਨਾਲ ਉਪਲਬਧ ਹੈ। ਨਿੰਬੂ ਸਾਡੀ ਸਕਿਨ ਤੋਂ ਦਾਗ-ਧੱਬੇ ਦੂਰ ਕਰਨ ਵਿੱਚ ਚੰਗੀ ਭੂਮਿਕਾ ਨਿਭਾ ਸਕਦਾ ਹੈ। ਅਸੀਂ ਆਪਣੀ ਸਕਿਨ ‘ਤੇ ਨਿੰਬੂ ਦਾ ਰਸ ਲਗਾ ਸਕਦੇ ਹਾਂ ਜਿਸ ਨਾਲ ਸਾਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਅਸੀਂ ਨਿੰਬੂ ਦੇ ਰਸ ਅਤੇ ਹਲਦੀ ਨੂੰ ਮਿਲਾ ਕੇ ਪੇਸਟ ਬਣਾ ਸਕਦੇ ਹਾਂ ਅਤੇ ਇਸ ਦੀ ਵਰਤੋਂ ਅਸੀਂ ਦਾਗ ਘੱਟ ਕਰਨ ਲਈ ਕਰ ਸਕਦੇ ਹਾਂ। ਜੋ ਦਾਗ ਨੂੰ ਹਲਕਾ ਕਰਦਾ ਹੈ। ਇੱਕ ਛੋਟੇ ਕਟੋਰੇ ਵਿੱਚ ਨਿੰਬੂ ਦਾ ਰਸ ਕੱਢੋ ਅਤੇ ਇਸ ਨੂੰ ਰੂੰ ਦੀ ਮਦਦ ਨਾਲ ਦਾਗ ਵਾਲੀ ਥਾਂ ‘ਤੇ ਲਗਾਓ। ਇਸ ਨੂੰ 10-15 ਮਿੰਟ ਲਈ ਛੱਡਣ ਤੋਂ ਬਾਅਦ ਕੋਸੇ ਪਾਣੀ ਨਾਲ ਧੋ ਲਓ।

ਐਲੋਵੇਰਾ ਜੈੱਲ ਅਤੇ ਪੇਸਟ

ਐਲੋਵੇਰਾ ਵੀ ਔਸ਼ਧੀ ਗੁਣਾਂ ਨਾਲ ਭਰਪੂਰ ਪੌਦਾ ਹੈ ਜਿਸ ਨੂੰ ਅਸੀਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਾਂ। ਇਸ ਦੇ ਨਾਲ ਹੀ ਸਾਡੇ ਕੋਲ ਬਾਜ਼ਾਰ ਵਿੱਚ ਐਲੋਵੇਰਾ ਜੈੱਲ ਉਪਲਬਧ ਹੈ। ਐਲੋਵੇਰਾ ਸਾਡੀ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਵੀ ਫਾਇਦੇਮੰਦ ਹੁੰਦਾ ਹੈ। ਇਸ ‘ਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਸਕਿਨ ਇਨਫੈਕਸ਼ਨ ਦੀ ਸਮੱਸਿਆ ਨੂੰ ਦੂਰ ਕਰਦੇ ਹਨ। ਇਸ ਦੀ ਵਰਤੋਂ ਕਰਕੇ ਤੁਸੀਂ ਮੁਹਾਸੇ ਦੀ ਸਮੱਸਿਆ ਤੋਂ ਬਚ ਸਕਦੇ ਹੋ। ਜੇਕਰ ਤੁਹਾਡੇ ਘਰ ‘ਚ ਐਲੋਵੇਰਾ ਦਾ ਪੌਦਾ ਹੈ ਤਾਂ ਇਸ ਦਾ ਜੈੱਲ ਕੱਢ ਲਓ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਚਿਹਰੇ ‘ਤੇ ਲਗਾਓ, ਸਵੇਰੇ ਮੂੰਹ ਧੋ ਲਓ, ਇਸ ਨਾਲ ਤੁਹਾਨੂੰ ਜ਼ਰੂਰ ਫਾਇਦਾ ਹੋਵੇਗਾ।

ਹਲਦੀ ਦਾ ਪੇਸਟ

ਹਲਦੀ ਵੀ ਚਮਤਕਾਰੀ ਗੁਣਾਂ ਨਾਲ ਭਰਪੂਰ ਹੈ। ਅਸੀਂ ਇਸ ਨੂੰ ਆਪਣੀ ਸਕਿਨ ਲਈ ਕਈ ਤਰੀਕਿਆਂ ਨਾਲ ਵਰਤ ਸਕਦੇ ਹਾਂ। ਅਸੀਂ ਇਸਨੂੰ ਆਪਣੇ ਘਰ ਦੀ ਰਸੋਈ ਤੋਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਾਂ। ਤੁਸੀਂ ਹਲਦੀ ਦਾ ਪੇਸਟ ਬਣਾ ਕੇ ਚਮੜੀ ‘ਤੇ ਲਗਾ ਸਕਦੇ ਹੋ। ਹਲਦੀ ਦੀ ਲਗਾਤਾਰ ਵਰਤੋਂ ਨਾਲ ਤੁਸੀਂ ਮੁਹਾਸੇ ਦੀ ਸਮੱਸਿਆ ਤੋਂ ਬਚ ਸਕਦੇ ਹੋ। ਤੁਸੀਂ ਹਲਦੀ ਦੀ ਕਈ ਤਰ੍ਹਾਂ ਦੀ ਪੇਸਟ ਬਣਾ ਕੇ ਪ੍ਰਯੋਗ ਕਰ ਸਕਦੇ ਹੋ। ਸਰਦੀਆਂ ਵਿੱਚ ਇਹ ਸਾਡੀ ਸਕਿਨ ਨੂੰ ਚਮਤਕਾਰੀ ਲਾਭ ਦੇ ਸਕਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...